ਸਿੱਖ ਕੌਮ ਨੂੰ ਅੱਜ ਆਪਣਿਆਂ ਤੋਂ ਚੁਣੌਤੀਆਂ : ਬਾਬਾ ਦਲੇਰ ਸਿੰਘ ਖੇੜੀ

06/21/2019 5:53:07 PM

ਮੈਲਬੌਰਨ (ਮਨਦੀਪ ਸਿੰਘ ਸੈਣੀ)— ਆਸਟ੍ਰੇਲੀਆ ਵਿਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਕੀਜਬਰੋ ਵਿਖੇ ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸ਼ਬਦ ਗੁਰੂ ਚੇਤਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। 

ਸਿੱਖ ਪੰਥ ਦੇ ਪ੍ਰਚਾਰਕ ਬਾਬਾ ਦਲੇਰ ਸਿੰਘ ਖਾਲਸਾ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਰਸਾਏ ਗਏ ਮਾਰਗ ਮੁਤਾਬਕ ਸਾਨੂੰ ਨਾਮ ਜਸ ਕਰਦੇ ਹੋਏ ਜਾਤ-ਪਾਤ ਅਤੇ ਊਚ-ਨੀਚ ਦੇ ਵਖਰੇਵਿਆਂ ਨੂੰ ਦੂਰ ਕਰਦੇ ਹੋਏ ਸਮੁੱਚੀ ਲੋਕਾਈ ਦਾ ਭਲਾ ਮੰਗਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਮੁਤਾਬਕ ਦਿਖਾਵੇ ਦੀਆਂ ਰਸਮਾਂ, ਰਿਵਾਜਾਂ ਤੋਂ ਉਪਰ ਉਠ ਕੇ ਸੱਚੇ ਦਿਲੋਂ ਪ੍ਰਮਾਤਮਾ ਦਾ ਨਾਮ ਸਿਮਰਨ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਇਕ ਇਨਸਾਨ ਦੀ ਅਸਲੀ ਪੂੰਜੀ ਨਾਮ ਸਿਮਰਨ ਹੈ।ਸੰਸਾਰ ਵਿਚਲੀਆਂ ਮਾੜੀਆਂ ਕੁਰੀਤੀਆਂ ਦਾ ਅੰਤ ਸਾਧ-ਸੰਗਤ ਵਿਚ ਆ ਕੇ ਹੀ ਹੁੰਦਾ ਹੈ।ਗੁਰਬਾਣੀ ਦਾ ਗਿਆਨ ਸਾਡੇ ਅੰਦਰ ਦੀ ਮੈਲ ਨੂੰ ਸਾਫ ਕਰਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਸਲੀ ਆਨੰਦ ਦੀ ਪ੍ਰਾਪਤੀ ਚਾਹੁੰਦੇ ਹਾਂ ਤਾਂ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਿੱਖ ਕੌਮ ਨੂੰ ਬਾਹਰੀ ਤਾਕਤਾਂ ਦੀ ਬਜਾਏ ਆਪਣਿਆਂ ਤੋਂ ਚੁਣੌਤੀਆਂ ਮਿਲ ਰਹੀਆਂ ਹਨ।ਇਸ ਮੌਕੇ ਹਰਮੇਲ ਸਿੰਘ, ਸੁਖਮਿੰਦਰ ਸਿੰਘ ਸੱਲ, ਭਾਈ ਜੋਗਾ ਸਿੰਘ, ਅਮਰਵੀਰ ਸਿੰਘ, ਅਵਤਾਰ ਸਿੰਘ, ਮਨਜਿੰਦਰ ਸਿੰਘ, ਗੁਰਚਰਨ ਸਿੰਘ, ਬਾਬਾ ਬੂਟਾ ਸਿੰਘ, ਤਲਵਿੰਦਰ ਸਿੰਘ, ਦਲਜਿੰਦਰ ਸਿੰਘ, ਭਾਈ ਦਵਿੰਦਰ ਸਿੰਘ ਫੌਜੀ ਆਦਿ ਹਾਜ਼ਰ ਸਨ।


Vandana

Content Editor

Related News