ਆਸਟ੍ਰੇਲੀਆ : ਕੋਰੋਨਾ ਟੀਕਾਕਰਨ ਮੁਹਿੰਮ ''ਚ ਸੈਨਾ ਕਰੇਗੀ ਮਦਦ

Wednesday, Mar 03, 2021 - 06:11 PM (IST)

ਸਿਡਨੀ (ਬਿਊਰੋ): ਦੁਨੀਆ ਭਰ ਦੇ ਦੇਸ਼ਾਂ ਵਿਚ ਕੋਰੋਨਾ ਲਾਗ ਦੀ ਬੀਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਆਸਟ੍ਰੇਲੀਆ ਵਿਚ ਟੀਕਾਕਰਨ ਲਈ ਹੁਣ ਸੈਨਾ ਦੀ ਮਦਦ ਲਈ ਜਾ ਰਹੀ ਹੈ ਕਿਉਂਕਿ ਇੱਥੇ ਟੀਕਾਕਰਨ ਦੀ ਪ੍ਰਕਿਰਿਆ ਕਾਫੀ ਹੌਲੀ ਗਤੀ ਨਾਲ ਚੱਲ ਰਹੀ ਹੈ। ਇਹੀ ਕਾਰਨ ਹੈ ਕਿ ਆਸਟ੍ਰੇਲੀਆਦੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਹੁਣ ਸੈਨਾ ਦੇ ਹੱਥ ਵਿਚ ਟੀਕਾਕਰਨ ਦਾ ਕੰਮ ਸੌਂਪਿਆ ਜਾਵੇ ਤਾਂ ਜੋ ਯੁੱਧ ਪੱਧਰ 'ਤੇ ਇਸ ਮਿਸ਼ਨ ਨੂੰ ਪੂਰਾ ਕੀਤਾ ਜਾ ਸਕੇ। 

ਇਕ ਮੀਡੀਆ ਏਜੰਸੀ ਮੁਤਾਬਕ ਆਸਟ੍ਰੇਲੀਆ ਦੀ ਸੈਨਾ ਅਗਲੇ ਹਫ਼ਤੇ ਤੋਂ ਦੇਸ਼ ਦੇ ਪੇਂਡੂ ਇਲਾਕਿਆਂ ਵਿਚ ਟੀਕਾਕਰਨ ਮੁਹਿੰਮ ਸ਼ੁਰੂ ਕਰੇਗੀ। ਆਸਟ੍ਰੇਲੀਆ ਵਿਚ 22 ਫਰਵਰੀ ਤੋਂ ਟੀਕਾਕਰਨ ਦਾ ਕੰਮ ਸ਼ੁਰੂ ਹੋ ਗਿਆ ਸੀ। ਇਸ ਦੇ ਤਹਿਤ 2.5 ਕਰੋੜ ਲੋਕਾਂ ਨੂੰ ਕੋਰੋਨਾ ਟੀਕਾ ਲਗਾਉਣ ਦਾ ਟੀਚਾ ਰੱਖਿਆ ਗਿਆ ਸੀ। ਆਸਟ੍ਰੇਲੀਆ ਵਿਚ ਟੀਕਾਕਰਨ ਦੇ ਪਹਿਲੇ ਪੜਾਅ ਦੇ ਤਹਿਤ ਫਰੰਟਲਾਈਨ ਵਰਕਰਾਂ ਅਤੇ ਜ਼ਿਆਦਾ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ 'ਭੰਗੜਾ' ਪਾ ਕੇ ਜ਼ਾਹਰ ਕੀਤੀ ਖੁਸ਼ੀ (ਵੀਡੀਓ)

ਭਾਵੇਂਕਿ ਅੰਕੜਿਆਂ ਦੀ ਮੰਨੀਏ ਤਾਂ ਸ਼ੁਰੂਆਤੀ ਹਫ਼ਤੇ ਵਿਚ ਸਿਰਫ 34000 ਲੋਕਾਂ ਨੂੰ ਹੀ ਵੈਕਸੀਨ ਲਗਾਈ ਗਈ ਹੈ। ਇਹੀ ਕਾਰਨ ਹੈ ਕਿ ਹੁਣ ਵੈਕਸੀਨ ਲਗਾਉਣ ਲਈ ਸੈਨਾ ਦੀ ਮਦਦ ਲਈ ਜਾ ਰਹੀ ਹੈ। ਆਸਟ੍ਰੇਲੀਆਈ ਸਰਕਾਰ ਦਾ ਟੀਚਾ ਹੈ ਕਿ ਅਕਤੂਬਰ ਤੱਕ ਟੀਕਾਕਰਨ ਪ੍ਰਕਿਰਿਆ ਪੂਰੀ ਕਰ ਲਈ ਜਾਵੇ। ਇੱਥੇ ਦੱਸ ਦਈਏ ਕਿ ਆਸਟ੍ਰੇਲੀਆ ਵਿਚ 29000 ਲੋਕ ਕੋਰੋਨਾ ਨਾਲ ਪੀੜਤ ਹਨ ਅਤੇ ਹੁਣ ਤੱਕ 900 ਲੋਕਾਂ ਦੀ ਮੌਤ ਹੋ ਚੁੱਕੀ ਹੈ। ਥੋੜ੍ਹੇ ਸਮੇਂ ਪਹਿਲਾਂ ਆਸਟ੍ਰੇਲੀਆ ਵਿਚ ਕੋਰੋਨਾ ਮਾਮਲਿਆਂ ਵਿਚ ਤੇਜ਼ੀ ਦੇਖੀ ਗਈ ਸੀ ਪਰ ਸਰਕਾਰ ਨੇ ਉਚਿਤ ਕਦਮ ਚੁੱਕਦਿਆਂ ਸਥਿਤੀ ਨੂੰ ਕੰਟਰੋਲ ਕਰ ਲਿਆ।


Vandana

Content Editor

Related News