ਆਸਟ੍ਰੇਲੀਆ, ਨਿਊਜ਼ੀਲੈਂਡ ਨੇ ਵਿਦੇਸ਼ੀਆਂ ਦੀ ਐਂਟਰੀ ''ਤੇ ਲਾਈ ਪਾਬੰਦੀ

Thursday, Mar 19, 2020 - 05:32 PM (IST)

ਆਸਟ੍ਰੇਲੀਆ, ਨਿਊਜ਼ੀਲੈਂਡ ਨੇ ਵਿਦੇਸ਼ੀਆਂ ਦੀ ਐਂਟਰੀ ''ਤੇ ਲਾਈ ਪਾਬੰਦੀ

ਸਿਡਨੀ (ਵਾਰਤਾ): ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੇ ਕੇਰੋਨਾਵਾਇਰਸ ਦੇ ਪ੍ਰਕੋਪ ਕਾਰਨ ਸਾਰੇ ਵਿਦੇਸ਼ੀਆਂ ਦੇ ਦੇਸ਼ ਵਿਚ ਦਾਖਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਅਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਵੀਰਵਾਰ ਨੂੰ ਇਸ ਸੰਬੰਧੀ ਐਲਾਨ ਕੀਤਾ। ਮੌਰੀਸਨ ਨੇ ਪੱਤਰਕਾਰਾਂ ਨੂੰ ਕਿਹਾ,''ਆਸਟ੍ਰੇਲੀਆ ਆਉਣ ਵਾਲੇ ਸਾਰੇ ਪ੍ਰਵਾਸੀਆਂ, ਗੈਰ-ਆਸਟ੍ਰੇਲੀਆਈ ਨਾਗਰਿਕਾਂ 'ਤੇ ਯਾਤਰਾ ਪਾਬੰਦੀ ਲਗਾਈ ਜਾਵੇਗੀ ਜੋ ਕੱਲ ਰਾਤ 9 ਵਜੇ ਪ੍ਰਭਾਵੀ ਹੋਵੇਗੀ।'' 

ਪੜ੍ਹੋ ਇਹ ਅਹਿਮ ਖਬਰ- ਕੋਵਿਡ-19 ਨਾਲ 172 ਦੇਸ਼ ਪ੍ਰਭਾਵਿਤ, ਮ੍ਰਿਤਕਾਂ ਦੀ ਗਿਣਤੀ 9,200 ਦੇ ਪਾਰ

ਉਹਨਾਂ ਨੇ ਕਿਹਾ ਕਿ ਦੇਸ਼ ਵਿਚ ਪਹਿਲਾਂ ਤੋਂ ਹੀ ਵਿਦੇਸ਼ੀ ਨਾਗਰਿਕਾਂ ਦੇ ਆਉਣ ਵਿਚ ਇਕ ਤਿਹਾਈ ਤੱਕ ਦੀ ਕਮੀ ਦਰਜ ਕੀਤੀ ਗਈ ਹੈ। ਦੁਨੀਆ ਦੇ ਕਈ ਦੇਸ਼ਾਂ ਨੇ ਕੋਰੋਨਾ ਦੇ ਕਾਰਨ ਆਪਣੇ ਨਾਗਰਿਕਾਂ ਦੀ ਆਵਾਜਾਈ 'ਤੇ ਰੋਕ ਲਗਾ ਦਿੱਤੀ ਹੈ। ਨਿਊਜ਼ੀਲੈਂਡ ਵਿਚ ਅਰਡਨ ਨੇ ਸਾਰੇ ਗੈਰ-ਨਾਗਰਿਕਾਂ ਅਤੇ ਪ੍ਰਵਾਸੀਆਂ ਲਈ ਅਜਿਹੇ ਹੀ ਕਦਮਾਂ ਦਾ ਐਲਾਨ ਕੀਤਾ। ਗੌਰਤਲਬ ਹੈ ਕਿ ਆਸਟ੍ਰੇਲੀਆ ਵਿਚ ਵਰਤਮਾਨ ਵਿਚ 700 ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ ਅਤੇ 6 ਲੋਕਾਂ ਦੀ ਮੌਤ ਹੋਈ ਹੈ ਜਦਕਿ ਨਿਊਜ਼ੀਲੈਂਡ ਵਿਚ ਹੁਣ ਤੱਕ ਕੁੱਲ 30 ਮਾਮਲੇ ਸਾਹਮਣੇ ਆਏ ਹਨ ਅਤੇ ਕਿਸੇ ਦੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।


author

Vandana

Content Editor

Related News