ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗਲੇਨਵੁੱਡ ਸਾਹਿਬ ਵਿਖੇ ਹਫਤਾਵਾਰ ਪ੍ਰੋਗਰਾਮ ਆਯੋਜਿਤ

Wednesday, Nov 13, 2019 - 05:12 PM (IST)

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗਲੇਨਵੁੱਡ ਸਾਹਿਬ ਵਿਖੇ ਹਫਤਾਵਾਰ ਪ੍ਰੋਗਰਾਮ ਆਯੋਜਿਤ

ਸਿਡਨੀ (ਸਨੀ ਚਾਂਦਪੁਰੀ): ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੰਗਤ ਵੱਲੋਂ ਹਰ ਥਾਂ ਮਨਾਇਆ ਜਾ ਰਿਹਾ ਹੈ ।ਅਵਤਾਰ ਪੁਰਬ ਦੇ ਮੌਕੇ ਗੁਰਦੁਆਰਾ ਗਲੇਨਵੁੱਡ ਸਾਹਿਬ ਸਿਡਨੀ ਵਿਖੇ ਹਫਤਾਵਾਰ ਪ੍ਰੋਗਰਾਮ ਉਲੀਕੇ ਗਏ ਹਨ ਜੋ ਕਿ 11 ਨਵੰਬਰ ਤੋ ਸ਼ੁਰੂ ਕੀਤੇ ਜਾ ਚੁੱਕੇ ਹਨ। ਇਹਨਾਂ ਪ੍ਰੋਗਰਾਮਾਂ ਦੌਰਾਨ 12 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਤ ਫੇਰੀ ਵੀ ਕੱਢੀ ਗਈ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। 

PunjabKesari

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਵੀ ਪਾਏ ਗਏ ਅਤੇ ਭੋਗ ਉਪਰੰਤ ਭਾਈ ਜਤਿੰਦਰ ਸਿੰਘ ਰਾਗੀ ਜਥਾ, ਭਾਈ ਚਰਨਜੀਤ ਸਿੰਘ ਰਾਗੀ ਜਥਾ, ਭਾਈ ਸੁਖਪ੍ਰੀਤ ਸਿੰਘ, ਭਾਈ ਸ਼ਬੇਗ ਸਿੰਘ ਅਤੇ ਭਾਈ ਪਰਗਟ ਸਿੰਘ ਵੱਲੋਂ ਕੀਰਤਨ ਕਰ ਕੇ ਸੰਗਤ ਨੂੰ ਹਰਿ ਜੱਸ ਨਾਲ ਜੋੜਿਆ ਗਿਆ ।

PunjabKesari

ਇਸ ਮੌਕੇ ਜਸਵੀਰ ਸਿੰਘ ਥਿੰਦ ਨੇ ਸੰਗਤ ਨੂੰ ਪ੍ਰਥਮ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਦੁਆਰਾ ਸਾਹਿਬ ਜੀ ਦੇ ਪ੍ਰਗਰਾਮਾਂ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ 13 ਅਤੇ 14 ਨਵੰਬਰ ਨੂੰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕੀਤਾ ਜਾਵੇਗਾ ਅਤੇ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਸਵੇਰੇ 10:30 ਵਜੇ ਆਰੰਭ ਕੀਤੇ ਜਾਣਗੇ ਅਤੇ ਸ਼ਾਮ ਦੇ ਕੀਰਤਨ ਭਾਈ ਸ਼ਬੇਗ ਸਿੰਘ ਵੱਲੋਂ ਕੀਤੇ ਜਾਣਗੇ। 

PunjabKesari

ਉਹਨਾਂ ਅੱਗੇ ਦੱਸਿਆ ਕਿ ਸ਼ਨੀਵਾਰ ਨੂੰ ਕੀਰਤਨ ਸ਼ਾਮ ਨੂੰ 4:45 ਤੋਂ ਸ਼ੁਰੂ ਹੋ ਸ਼ਾਮ 8:15 ਤੱਕ ਕੀਤਾ ਜਾਵੇਗਾ, ਜਿਸ ਵਿੱਚ ਭਾਈ ਸ਼ਬੇਗ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਚਰਨਜੀਤ ਸਿੰਘ ਕੀਰਤਨ ਕਰਨਗੇ। 17 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ  9:30 ਵਜੇ ਪਾਏ ਜਾਣਗੇ। ਭੋਗ ਉਪਰੰਤ ਕੀਰਤਨੀ ਜਥਿਆਂ ਵੱਲੋਂ ਕੀਰਤਨ ਕੀਤਾ ਜਾਵੇਗਾ।


author

Vandana

Content Editor

Related News