ਆਸਟ੍ਰੇਲੀਆ ''ਚ ਭਾਰਤੀ ਮੂਲ ਦੇ ਬੱਚਿਆਂ ਨੇ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ (ਤਸਵੀਰਾਂ)

12/27/2020 6:00:32 PM

ਸਿਡਨੀ (ਸਨੀ ਚਾਂਦਪੁਰੀ): ਭਾਰਤ ਵਿੱਚ ਹੋ ਰਿਹਾ ਕਿਸਾਨੀ ਸੰਘਰਸ਼ ਕਿਸੇ ਤੋਂ ਵੀ ਲੁਕਿਆ ਨਹੀਂ। ਭਾਰਤ ਸਰਕਾਰ ਵਿਰੁੱਧ ਕਿਸਾਨ ਦਿੱਲੀ ਧਰਨੇ ਤੇ ਬੈਠੇ ਹਨ। ਆਸਟ੍ਰੇਲੀਆ ਵਿੱਚ ਵੱਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਦੇ ਬੱਚਿਆਂ ਵੱਲੋਂ ਖੇਤੀ ਕਾਨੂੰਨਾਂ ਦਾ ਅਲੱਗ ਹੀ ਢੰਗ ਨਾਲ ਵਿਰੋਧ ਕੀਤਾ ਜਾ ਰਿਹਾ ਹੈ। ਆਸਟ੍ਰੇਲੀਆ ਵਿੱਚ ਹੁਣ ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਛੁੱਟੀਆਂ ਹਨ। ਬੱਚੇ ਆਪਣੇ ਮਾਤਾ ਪਿਤਾ ਨਾਲ ਘੁੰਮਣ ਜਾਂ ਪਿਕਨਿਕ ਮਨਾਉਣ ਪਾਰਕਾਂ ਜਾਂ ਘੁੰਮਣ ਵਾਲ਼ੀਆਂ ਥਾਂਵਾਂ ਤੇ ਜਾ ਰਹੇ ਹਨ। 

ਪਰ ਭਾਰਤੀ ਭਾਈਚਾਰੇ ਨਾਲ ਸੰਬੰਧਤ ਬੱਚੇ ਇਹਨਾਂ ਪਾਰਕਾਂ ਵਿੱਚ ਕਿਸਾਨੀ ਸੰਘਰਸ਼ ਦੀ ਹਮਾਇਤ ਅਤੇ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਲਈ ਬਣੇ ਬਿੱਲ ਵਾਪਿਸ ਕਰਨ ਲਈ ਅਪੀਲ ਕਰ ਰਹੇ ਹਨ।

ਜਦੋਂ ਬੱਚਿਆਂ ਤੋਂ  ਪੁੱਛਿਆ ਗਿਆ ਕਿ ਤੁਸੀਂ ਪਾਰਕਾਂ ਨੂੰ ਹੀ ਵਿਰੋਧ ਲਈ ਕਿਉਂ ਚੁਣਿਆ ਤਾਂ ਉਹਨਾਂ ਨੇ ਕਿਹਾ ਕਿ ਪਾਰਕਾਂ ਵਿੱਚ ਵਿਰੋਧ ਕਰਨ ਦਾ ਮਤਲਬ ਇਹ ਹੈ ਕਿ ਅਸੀਂ ਆਪਣੇ ਭਾਈਚਾਰੇ ਦੇ ਲੋਕਾਂ ਨੂੰ ਅਤੇ ਹੋਰਾਂ ਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਕਿਸਾਨ ਆਪਣੇ ਕੰਮ ਧੰਦੇ ਛੱਡ ਕੇ ਆਪਣੇ ਪਰਿਵਾਰਾਂ ਨੂੰ ਪਿੱਛੇ ਛੱਡ ਕੇ ਦਿੱਲੀ ਜਾ ਕੇ ਬੈਠੇ ਹਨ ਤਾਂ ਕੀ ਅਸੀਂ ਘੁੰਮਣ ਆਏ ਹੋਏ ਵੀ ਪ੍ਰਚਾਰ ਨਹੀਂ ਕਰ ਸਕਦੇ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ ਦੋ ਪੰਜਾਬੀ ਨੌਜਵਾਨਾਂ ਦੀ ਪਾਣੀ 'ਚ ਡੁੱਬਣ ਕਾਰਨ ਮੌਤ 

ਉਹਨਾਂ ਨੇ ਕਿਹਾ ਕਿ ਇਸ ਸਮੇਂ ਇਹ ਅੰਦੋਲਨ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਵਿਦੇਸ਼ ਬੈਠੇ ਲੋਕ ਭਾਵੇਂ ਉਹ ਕੰਮਾਂ 'ਤੇ ਹਨ ਭਾਵੇਂ ਛੁੱਟੀਆਂ 'ਤੇ ਹਨ, ਉਹ ਆਪਣੇ ਆਪਣੇ ਤਰੀਕੇ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ।ਇਸ ਮੌਕੇ ਜੱਸਪ੍ਰੀਤ ਸਿੰਘ, ਮਨਜੀਤ ਸਿੰਘ, ਪ੍ਰਭਜੋਤ ਸਿੰਘ, ਗਗਨਦੀਪ ਸਿੰਘ, ਹਰਕੰਵਲ ਸਿੰਘ, ਮਨਜਿੰਦਰ ਸਿੰਘ, ਰਾਜਵੀਰ ਸਿੰਘ ਆਦਿ ਹਾਜ਼ਰ ਸਨ।
 

Vandana

This news is Content Editor Vandana