ਵਿਕਟੋਰੀਆ ਰਾਜ ''ਚ ਘਟੇ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲੇ

08/07/2020 6:28:13 PM

ਮੈਲਬੌਰਨ (ਭਾਸ਼ਾ): ਆਸਟ੍ਰੇਲੀਆ ਦੇ ਕੋਰੋਨਾਵਾਇਰਸ ਹੌਟਸਪੌਟ ਵਿਕਟੋਰੀਆ ਰਾਜ ਵਿਚ ਇਨਫੈਕਸ਼ਨ ਦੀ ਦਰ ਪਿਛਲੇ ਹਫਤੇ ਦੇ ਮੁਕਾਬਲੇ ਘੱਟ ਰਹੀ ਹੈ। ਰਾਜ ਦੇ ਸਿਹਤ ਅਧਿਕਾਰੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਸ਼ੁੱਕਰਵਾਰ ਨੂੰ ਜਾਰੀ ਤਾਜ਼ਾ ਅੰਕੜਿਆਂ ਦੇ ਮੁਤਾਬਕ ਵਿਕਟੋਰੀਆ ਵਿਚ 450 ਨਵੇਂ ਮਾਮਲੇ ਅਤੇ 11 ਮੌਤਾਂ ਦਰਜ ਕੀਤੀਆਂ ਗਈਆਂ ਹਨ। ਮੁੱਖ ਸਿਹਤ ਅਧਿਕਾਰੀ ਬ੍ਰੇਟ ਸੁਟਨ ਨੇ ਦੱਸਿਆ ਕਿ ਕੋਰੋਨਾ ਇਨਫੈਕਸ਼ਨ ਦੇ ਫਿਲਹਾਲ ਰੋਜ਼ਾਨਾ 400 ਤੋਂ 500 ਮਾਮਲੇ ਦਰਜ ਕੀਤੇ ਜਾ ਰਹੇ ਹਨ। ਲੱਗਭਗ ਪਿਛਲੇ ਹਫਤੇ ਤੋਂ ਸੰਕਰਮਿਤਾਂ ਦੀ ਗਿਣਤੀ ਵਿਚ ਕਮੀ ਦਰਜ ਕੀਤੀ ਗਈ ਹੈ।

ਮੈਲਬੌਰਨ ਯੂਨੀਵਰਸਿਟੀ ਦੇ ਮਹਾਮਾਰੀ ਨਿਦੇਸ਼ਕ ਟੋਨੀ ਬਲਾਕਲੀ ਨੇ ਕਿਹਾ ਕਿ ਮਾਸਕ ਪਾਉਣਾ ਲਾਜ਼ਮੀ ਕਰਨ ਦੇ ਬਾਅਦ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਵਿਚ ਕਮੀ ਆਉਣੀ ਸ਼ੁਰੂ ਹੋਈ ਹੈ। ਉਹਨਾਂ ਨੇ ਕਿਹਾ ਕਿ ਮੈਲਬੌਰਨ ਵਿਚ ਲੋਕਾਂ ਨੂੰ ਬਿਨਾਂ ਮਾਸਕ ਪਾਏ ਘਰੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਨੂੰ ਜ਼ੁਰਮਾਨਾ ਦੇਣਾ ਹੋਵੇਗਾ। ਇੱਥੇ ਅਗਲੇ 6 ਹਫਤਿਆਂ ਲਈ ਵੀਰਵਾਰ ਨੂੰ ਲੋੜੀਂਦੀ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ। 

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆਈ ਵਿਗਿਆਨੀਆਂ ਨੇ ਮਲੇਰੀਆ ਦੇ ਇਲਾਜ ਨੂੰ ਕੀਤਾ ਵਿਕਸਿਤ

ਵਿਕਟੋਰੀਆ ਰਾਜ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਕੋਰੋਨਾਵਾਇਰਸ ਇਕਾਂਤਵਾਸ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜ਼ੁਰਮਾਨਾ ਦੇਣਾ ਪਵੇਗਾ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਵਾਇਰਸ ਦੇ ਪ੍ਰਸਾਰ ਨਾਲ ਲੜਨ ਲਈ ਹੋਰ ਜ਼ਿਆਦਾ ਮਿਲਟਰੀ ਕਰਮੀਆਂ ਨੂੰ ਤਾਇਨਾਤ ਕੀਤਾ ਜਾਵੇਗਾ।


Vandana

Content Editor

Related News