ਰਾਹਤ ਦੀ ਖ਼ਬਰ : ਆਸਟ੍ਰੇਲੀਆ ''ਚ 5 ਮਹੀਨਿਆਂ ਬਾਅਦ ਕੋਰੋਨਾ ਦਾ ਕੋਈ ਨਵਾਂ ਮਾਮਲਾ ਨਹੀਂ

11/01/2020 6:00:37 PM

ਮੈਲਬੌਰਨ (ਬਿਊਰੋ): ਆਸਟ੍ਰੇਲੀਆ ਤੋਂ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਹਿਲੀ ਵਾਰ ਪੰਜ ਮਹੀਨਿਆਂ ਵਿਚ ਅੱਜ ਭਾਵ ਐਤਵਾਰ ਨੂੰ ਇਕ ਵੀ ਕਮਿਊਨਿਟੀ ਕੋਰੋਨਾ ਸੰਕ੍ਰਮਿਤ ਹੋਣ ਦਾ ਮਾਮਲਾ ਦਰਜ ਨਹੀਂ ਕੀਤਾ ਗਿਆ। ਸਿਹਤ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਦੇ ਬਾਅਦ ਹੁਣ ਇੱਥੇ ਸਮਾਜਿਕ ਦੂਰੀ ਪਾਬੰਦੀ ਵਿਚ ਢਿੱਲ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਗ੍ਰੇਗ ਹੰਟ ਨੇ ਦੱਸਿਆ ਕਿ ਆਸਟ੍ਰੇਲੀਆ ਦਾ ਵਿਕਟੋਰੀਆ ਰਾਜ ਕੋਰੋਨਾਵਾਇਸ ਹੌਟਸਪੌਟ ਕੇਂਦਰ ਬਣ ਚੁੱਕਾ ਹੈ। ਇੱਥੇ ਕੋਰੋਨਾ ਨਾਲ 90 ਫੀਸਦੀ ਤੱਕ ਮੌਤਾਂ ਹੋਈਆਂ ਹਨ। ਰਾਹਤ ਦੀ ਗੱਲ ਇਹ ਹੈ ਕਿ ਇੱਥੇ ਲਗਾਤਾਰ ਦੂਜੇ ਦਿਨ ਕੋਰੋਨਾ ਦਾ ਇਕ ਵੀ ਮਾਮਲਾ ਦਰਜ ਨਹੀਂ ਹੋਇਆ।

ਪੜ੍ਹੋ ਇਹ ਅਹਿਮ ਖਬਰ- ਕਿਊਬੇਕ 'ਚ ਚਾਕੂਬਾਜ਼ੀ ਦੀ ਘਟਨਾ, 2 ਲੋਕਾਂ ਦੀ ਮੌਤ ਤੇ 5 ਜ਼ਖਮੀ

ਆਸਟ੍ਰੇਲੀਆ ਵਿਚ ਮਾਮਲੇ
ਇਸ ਸਮੇਂ ਆਸਟ੍ਰੇਲੀਆ ਵਿਚ 27,590 ਸੰਕ੍ਰਮਿਤ ਮਾਮਲੇ ਹਨ ਜਦਕਿ ਮਰਨ ਵਾਲਿਆਂ ਦੀ ਅੰਕੜਾ 907 ਤੱਕ ਪਹੁੰਚ ਚੁੱਕਾ ਹੈ। ਇਸ ਦੇ ਨਾਲ ਹੀ ਇੱਥੇ ਹੁਣ ਤੱਕ 25 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। ਇੱਥੇ ਦੱਸ ਦਈਏ ਕਿ ਦੁਨੀਆ ਭਰ ਵਿਚ ਇਸ ਜਾਨਲੇਵਾ ਵਾਇਰਸ ਨੇ ਆਪਣਾ ਪ੍ਰਕੋਪ ਬਣਾਇਆ ਹੋਇਆ ਹੈ। ਦੁਨੀਆ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਹੈ। ਇਸ ਦੇ ਬਾਅਦ ਦੂਜੇ ਨੰਬਰ 'ਤੇ ਭਾਰਤ ਹੈ।


Vandana

Content Editor

Related News