ਆਸਟ੍ਰੇਲੀਆ ''ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਮਿਤ ਸੈਮੀਨਾਰ ਆਯੋਜਿਤ

Sunday, Nov 03, 2019 - 04:36 PM (IST)

ਆਸਟ੍ਰੇਲੀਆ ''ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਮਿਤ ਸੈਮੀਨਾਰ ਆਯੋਜਿਤ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਵਿਚ ਸਿੱਖ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ 'ਸਿੱਖ ਐਜੂਕੇਸ਼ਨ ਐਂਡ ਵੈੱਲਫੇਅਰ ਸੈਂਟਰ' ਬ੍ਰਿਸਬੇਨ ਸਿੱਖ ਗੁਰਦੁਆਰਾ ਸਾਹਿਬ (ਲੋਗਨ ਰੋਡ) ਵਿਖੇ ਗੁਰਮਤਿ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਆਸਟ੍ਰੇਲੀਆ ਦੌਰੇ 'ਤੇ ਆਏ ਹੋਏ ਉੱਘੇ ਸਿੱਖ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਸਿੱਖ ਇਤਿਹਾਸ ਨਾਲ ਸਾਂਝ ਪਾਉਂਦਿਆ ਦੱਸਿਆ ਗਿਆ ਕਿ ਗੁਰੂ ਸਾਹਿਬ ਜੀ ਦੀ ਬਾਣੀ ਆਪਸੀ ਪਿਆਰ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। 

ਸਿੱਖ ਇਤਿਹਾਸ ਦੇ ਪੰਨਿਆਂ 'ਚ ਬਹਾਦਰੀ, ਕੁਰਬਾਨੀ, ਅੱਣਖ ਤੇ ਸ਼ਹੀਦੀਆਂ ਦੇ ਨਾਮ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਧੜੇਵੰਦੀਆਂ ਛੱਡ ਕੇ ਏਕਤਾ ਦੀ ਜਰੂਰਤ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲ਼ਸਫੇ 'ਤੇ ਚੱਲਦਿਆਂ ਸ਼ਬਦ ਗੁਰੂ ਦੇ ਲੜ ਲੱਗ ਕੇ ਮਨੁੱਖਾ ਜੀਵਨ ਸਫਲ ਕਰਨਾ ਚਾਹੀਦਾ ਹੈ।ਇਸ ਮੌਕੇ ਪ੍ਰਬੰਧਕਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਅਨੇਕਾਂ ਹੀ ਵਿਦਵਾਨ, ਵਿਚਾਰਕ, ਸੂਰਬੀਰ ਯੋਧੇ ਅਤੇ ਸਮਾਜ-ਸੁਧਾਰਕ ਪੈਦਾ ਹੋਏ ਹਨ, ਜਿਹਨਾਂ ਦੀਆਂ ਲਾਸਾਨੀ ਸ਼ਹਾਦਤਾਂ, ਗੁਰੂ ਸਾਹਿਬਾਨਾਂ ਦੀ ਵਿਚਾਰਧਾਰਾ ਅਤੇ ਸ਼ਾਨਾਮੱਤੀ ਸਿੱਖ ਇਤਿਹਾਸ ਨਾਲ ਅਜੋਕੀ ਪੀੜ੍ਹੀ ਨੂੰ ਜੋੜਨਾ ਸਮੇਂ ਦੀ ਮੁੱਖ ਲੋੜ ਹੈ।ਇਸ ਮੌਕੇ ਸੁਖਰਾਜ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ।


author

Vandana

Content Editor

Related News