ਬ੍ਰਿਸਬੇਨ ''ਚ ਖੇਤੀ ਕਾਨੂੰਨਾਂ ਦੇ ਵਿਰੋਧ ''ਚ ਰੋਸ ਮੁਜ਼ਾਹਰਾ

Monday, Nov 30, 2020 - 03:22 PM (IST)

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਦੇ ਜਿਲਮੇਅਰ ਇਲਾਕੇ ਵਿੱਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਪੰਜਾਬੀ ਪਰਵਾਸੀਆਂ ਵੱਲੋਂ ਭਾਰਤ ਦੀ ਮੋਦੀ ਹਕੂਮਤ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ/ਆਰਡੀਨੈਂਸ ਦੇ ਵਿਰੋਧ ਦੇ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਹਰਜਾਪ ਸਿੰਘ ਭੰਗੂ ਨੇ ਤਕਰੀਰ 'ਚ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿੱਖਿਆ ਜਾਵੇਗਾ, ਇਨ੍ਹਾਂ ਲੋਕ ਮਾਰੂ ਕਾਨੂੰਨਾਂ ਨਾਲ ਪੰਜਾਬ ਦੀ ਕਿਸਾਨੀ ਤੇ ਜਵਾਨੀ ਤਬਾਹ ਹੋ ਜਾਵੇਗੀ। 

ਉਨ੍ਹਾਂ ਨੇ ਕਿਹਾ ਕਿ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਸਾਡੇ ਪੁਰਖਿਆਂ ਦੀਆਂ ਖੂਨ ਪਸੀਨੇ ਨਾਲ ਬਣਾਈਆ ਜਮੀਨਾ ਦੇ ਹੱਕ- ਹਕੂਕਾ ਤੋਂ ਜ਼ਬਰੀ ਵਾਂਝਾ ਕਰ ਕੇ ਕਿਸਾਨਾਂ ਤੇ ਮਜਦੂਰਾਂ ਨੂੰ ਪੂੰਜੀਪਤੀਆਂ ਦੇ ਗੁਲਾਮ ਬਣਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਕ ਦੀ ਕਿਸਾਨੀ, ਅਰਥਚਾਰੇ ਨੂੰ ਬੁਚਾਉਣ ਤੇ ਪੰਜਾਬੀਅਤ ਦੇ ਲੋਕ ਪੱਖੀ ਮੁੱਦਿਆਂ ਲਈ ਸਾਰੀਆਂ ਸਿਆਸੀ ਜਮਾਤਾਂ ਤੇ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਲਗਾਤਾਰ ਸੰਘਰਸ਼ ਜਾਰੀ ਰੱਖਣਾ ਪਵੇਗਾ। ਪ੍ਰਵਾਸੀ ਭਾਈਚਾਰਾ ਕਿਸਾਨੀ ਸੰਘਰਸ਼ 'ਚ ਪੰਜਾਬ ਵੱਸਦੇ ਭਰਾਵਾਂ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਢੇ ਨਾਲ ਮੋਢਾ ਲਾ ਕੇ ਹਮਾਇਤ ਕਰੇਗਾ। ਇਸ ਸਮੇ ਹਰਜੀਤ ਕੰਗ, ਸਿਮਰਨ ਬਿੱਲਾ, ਗੁਰਬਾਜ਼ ਸੰਧੂ, ਜਸਕਰਨ ਸਿੰਘ,ਕੁਲਦੀਪ ਬਿੱਲਾ, ਕੁਲਜੀਤ ਵਿਰਕ, ਅਵਤਾਰ ਸੰਘੇੜਾ, ਜਗਜੋਧ ਸਿੰਘ, ਬਲਜੀਤ ਸਿੰਘ, ਨਾਇਬ ਸਿੰਘ, ਆਦੇਸ਼ ਸਿੰਘ, ਲਖਵਿੰਦਰ, ਹਰਮਨ ਕੰਗ ਆਦਿ ਸ਼ਾਮਿਲ ਸਨ।


Vandana

Content Editor

Related News