ਸੋਸ਼ਲ ਮੀਡੀਆ ''ਤੇ ਬੈਨ ! ਆਦੇਸ਼ ਨਾ ਮੰਨਣ ਵਾਲੀਆਂ ਕੰਪਨੀਆਂ ਨੂੰ ਆਸਟ੍ਰੇਲੀਆ ਪ੍ਰਸ਼ਾਸਨ ਨੇ ਦੇ''ਤੀ ਚਿਤਾਵਨੀ

Wednesday, Dec 03, 2025 - 04:25 PM (IST)

ਸੋਸ਼ਲ ਮੀਡੀਆ ''ਤੇ ਬੈਨ ! ਆਦੇਸ਼ ਨਾ ਮੰਨਣ ਵਾਲੀਆਂ ਕੰਪਨੀਆਂ ਨੂੰ ਆਸਟ੍ਰੇਲੀਆ ਪ੍ਰਸ਼ਾਸਨ ਨੇ ਦੇ''ਤੀ ਚਿਤਾਵਨੀ

ਇੰਟਰਨੈਸ਼ਨਲ ਡੈਸਕ- ਆਸਟ੍ਰੇਲੀਆ ਦੀ ਸੰਚਾਰ ਮੰਤਰੀ ਅਨਿਕਾ ਵੇਲਸ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਕੰਪਨੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀਆਂ ਦੀ ਪਾਲਣਾ ਕਰਨ 'ਚ ਅਸਫ਼ਲ ਰਹਿੰਦੀ ਹੈ ਤਾਂ ਉਨ੍ਹਾਂ ਨੂੰ ਲੱਖਾਂ ਡਾਲਰ ਦਾ ਜੁਰਮਾਨਾ ਭਰਨਾ ਪਵੇਗਾ। ਦੱਸਣਯੋਗ ਹੈ ਕਿ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਬੰਦੀ ਲਗਾਉਣ ਦਾ ਆਦੇਸ਼ 10 ਦਸੰਬਰ ਤੋਂ ਪ੍ਰਭਾਵੀ ਹੋ ਜਾਵੇਗਾ ਅਤੇ ਇਸ ਤੋਂ ਇਕ ਹਫ਼ਤੇ ਪਹਿਲਾਂ ਆਪਣੇ ਭਾਸ਼ਣ 'ਚ ਵੇਲਜ਼ ਨੇ ਸਵੀਕਾਰ ਕੀਤਾ ਕਿ ਕੁਝ ਬੱਚੇ ਨਵੀਆਂ ਪਾਬੰਦੀਆਂ ਤੋਂ ਬਚਣ ਦਾ ਰਸਤਾ ਲੱਭ ਲੈਣਗੇ।

ਇਹ ਵੀ ਪੜ੍ਹੋ : ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

ਇਸ ਮਾਮਲੇ 'ਤੇ ਸਖ਼ਤ ਰੁਖ ਅਪਣਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੋ ਕੰਪਨੀਆਂ ਪਾਬੰਦੀ ਨੂੰ ਲਾਗੂ ਨਹੀਂ ਕਰਨਗੀਆਂ, ਉਹ ਕਾਨੂੰਨੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨਗੀਆਂ ਅਤੇ ਉਨ੍ਹਾਂ ਨੂੰ 4.95 ਕਰੋੜ ਆਸਟ੍ਰੇਲੀਆਈ ਡਾਲਰ (3.259 ਕਰੋੜ ਅਮਰੀਕੀ ਡਾਲਰ) ਤੱਕ ਦਾ ਜੁਰਮਾਨਾ ਭਰਨਾ ਪਵੇਗਾ। ਵੇਲਜ਼ ਨੇ ਨੈਸ਼ਨਲ ਪ੍ਰੈੱਸ ਕਲੱਬ 'ਚ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਹ ਪਹਿਲੇ ਦਿਨ ਤੋਂ ਹੀ ਸਹੀ ਨਹੀਂ ਹੋ ਸਕੇਗਾ। ਪਰ ਅਸੀਂ ਹਾਰ ਨਹੀਂ ਮੰਨਾਂਗੇ ਅਤੇ ਅਸੀਂ ਇਨ੍ਹਾਂ ਮੀਡੀਆ ਪਲੇਟਫਾਰਮਾਂ ਨੂੰ ਛੋਟ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਅਨੁਮਾਨ ਹੈ ਕਿ 8 ਤੋਂ 15 ਸਾਲ ਦੀ ਉਮਰ ਦੇ 86 ਫੀਸਦੀ ਆਸਟ੍ਰੇਲੀਆਈ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ। ਵੇਲਜ਼ ਨੇ ਕਿਹਾ ਕਿ ਸਰਕਾਰ ਮੰਨਦੀ ਹੈ ਕਿ ਇਸ ਯੋਜਨਾ ਨੂੰ ਨਿਰਪੱਖ ਅਤੇ ਸਹੀ ਢੰਗ ਨਾਲ ਲਾਗੂ ਕਰਨ 'ਚ ਕਈ ਦਿਨ ਜਾਂ ਹਫ਼ਤੇ ਵੀ ਲੱਗ ਸਕਦੇ ਹਨ।

ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੀਆਂ iPhone ਦੇ ਇਸ ਮਾਡਲ ਦੀਆਂ ਕੀਮਤਾਂ ! ਹਜ਼ਾਰਾਂ ਰੁਪਏ ਹੋ ਗਿਆ ਸਸਤਾ


author

DIsha

Content Editor

Related News