ਆਸਟ੍ਰੇਲੀਆ ''ਚ ਸਮਾਂ ਤਬਦੀਲੀ 1 ਅਕਤੂਬਰ ਤੋਂ

09/16/2017 9:15:46 AM

ਮੈਲਬੌਰਨ (ਮਨਦੀਪ ਸਿੰਘ ਸੈਣੀ) — 'ਡੇਅ ਲਾਈਟ ਸੇਵਿੰਗ' ਨਿਯਮ ਅਧੀਨ ਐਤਵਾਰ 1 ਅਕਤੂਬਰ ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇਕ ਘੰਟਾ ਅੱਗੇ ਹੋ ਜਾਣਗੀਆਂ। 'ਡੇਅ ਲਾਈਟ ਸੇਵਿੰਗ' ਅਧੀਨ ਇਹ ਤਬਦੀਲੀ ਸਾਲ ਵਿਚ 2 ਵਾਰ ਸੂਰਜ ਦੇ ਚੜ੍ਹਨ ਅਤੇ ਛੂਪਣ ਅਨੁਸਾਰ ਕੀਤੀ ਜਾਂਦੀ ਹੈ। ਐਤਵਾਰ 1 ਅਕਤੂਬਰ ਤੋਂ ਆਸਟ੍ਰੇਲੀਆਈ ਘੜੀਆਂ ਸਵੇਰੇ 2 ਵਜੇਂ ਤੋਂ ਇਕ ਘੰਟਾ ਅੱਗੇ ਹੋ ਜਾਣਗੀਆਂ ਅਤੇ ਸਰਦ ਰੁੱਤ ਦੀ ਸ਼ੁਰੂਆਤ 'ਤੇ ਮੁੜ ਦੁਬਾਰਾ 1 ਅਪ੍ਰੈਲ 2018 ਨੂੰ ਇਕ ਘੰਟਾ ਪਿੱਛੇ ਹੋ ਜਾਣਗੀਆਂ। ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਤ ਰੂਪ ਵਿਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿਚ ਲਾਹੇਵੰਦ ਸਿੱਧ ਹੁੰਦਾ ਹੈ। ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ ਪੰਜ ਘੰਟੇ ਦਾ ਫਰਕ ਹੋਵੇਗਾ। ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ, ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿਚ ਹੀ ਲਾਗੂ ਹੋਵੇਗੀ ਜਦਕਿ ਕੁਈਂਜ਼ਲੈਂਡ, ਪੱਛਮੀ ਆਸਟ੍ਰੇਲੀਆ ਅਤੇ ਨਾਰਦਨ ਟੈਰੀਟਰੀ ਦੇ ਸਮੇਂ ਵਿਚ ਕੋਈ ਬਦਲਾਅ ਨਹੀ ਹੋਵੇਗਾ। ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿਚ ਇਸ ਸਮੇਂ ਗਰਮ ਰੁੱਤ ਦਾ ਆਗਾਜ਼ ਹੋ ਰਿਹਾ ਹੈ।


Related News