ਆਸਟ੍ਰੇਲੀਆ ''ਚ 7 ਅਪ੍ਰੈਲ ਤੋਂ ਘੜੀਆਂ ਹੋਣਗੀਆਂ ਪਿੱਛੇ

Friday, Mar 22, 2019 - 12:42 PM (IST)

ਮੈਲਬੌਰਨ (ਮਨਦੀਪ ਸਿੰਘ ਸੈਣੀ)— 'ਡੇਅ ਲਾਈਟ ਸੇਵਿੰਗ' ਨਿਯਮ ਅਧੀਨ ਐਤਵਾਰ 7 ਅਪ੍ਰੈਲ 2019 ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇਕ ਘੰਟਾ ਪਿੱਛੇ ਹੋ ਜਾਣਗੀਆਂ। 'ਡੇਅ ਲਾਈਟ ਸੇਵਿੰਗ' ਅਧੀਨ ਇਹ ਤਬਦੀਲੀ ਸਾਲ ਵਿਚ ਦੋ ਵਾਰ ਸੂਰਜ ਦੇ ਚੜ੍ਹਨ ਅਤੇ ਛਿਪਣ ਮੁਤਾਬਕ ਕੀਤੀ ਜਾਂਦੀ ਹੈ। 7 ਅਪ੍ਰੈਲ ਤੋਂ ਆਸਟ੍ਰੇਲੀਆਈ ਘੜੀਆਂ ਸਵੇਰੇ ਤਿੰਨ ਵਜੇ ਤੋਂ ਇਕ ਘੰਟਾ ਪਿੱਛੇ ਹੋ ਜਾਣਗੀਆਂ ਅਤੇ ਗਰਮ ਰੁੱਤ ਦੀ ਸ਼ੁਰੂਆਤ 'ਤੇ ਮੁੜ ਦੁਬਾਰਾ 7 ਅਕਤੂਬਰ 2019 ਨੂੰ ਇਕ ਘੰਟਾ ਅੱਗੇ ਹੋ ਜਾਣਗੀਆਂ।

ਇਹ ਤਬਦੀਲੀ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਿਤ ਰੂਪ ਵਿਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿਚ ਲਾਹੇਵੰਦ ਸਿੱਧ ਹੁੰਦੀ ਹੈ।ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ ਚਾਰ ਘੰਟੇ ਦਾ ਫਰਕ ਹੋਵੇਗਾ।ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ, ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿਚ ਹੀ ਲਾਗੂ ਹੋਵੇਗੀ ਅਤੇ ਬਾਕੀ ਸੂਬਿਆਂ ਦੇ ਸਮੇਂ ਵਿਚ ਕੋਈ ਤਬਦੀਲੀ ਨਹੀ ਹੋਵੇਗੀ।ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿੱਚ ਇਸ ਸਮੇਂ ਸਰਦ ਰੁੱਤ ਦਾ ਆਗਾਜ਼ ਹੋ ਰਿਹਾ ਹੈ।


Vandana

Content Editor

Related News