ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, 28 ਸਾਲਾ ਪੰਜਾਬੀ ਗੱਭਰੂ ਦੀ ਹਾਦਸੇ 'ਚ ਮੌਤ

Wednesday, Jul 12, 2023 - 10:36 AM (IST)

ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, 28 ਸਾਲਾ ਪੰਜਾਬੀ ਗੱਭਰੂ ਦੀ ਹਾਦਸੇ 'ਚ ਮੌਤ

ਪੋਰਟ ਅਗਸਤਾ- ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਭਾਈਚਾਰੇ ਵਿਚ ਚਿੰਤਾ ਵਧਦੀ ਜਾ ਰਹੀ ਹੈ। ਹੁਣ ਇਕ ਹੋਰ ਤਾਜ਼ਾ ਮਾਮਲਾ ਦੱਖਣੀ ਆਸਟ੍ਰੇਲੀਆ ਦੇ ਸ਼ਹਿਰ ਪੋਰਟ ਅਗਸਤਾ ਤੋਂ ਸਾਹਮਣੇ ਆਇਆ ਹੈ। ਦਰਅਸਲ ਚੰਗੇ ਭਵਿੱਖ ਲਈ ਆਸਟ੍ਰੇਲੀਆ ਗਏ 28 ਸਾਲਾ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਦੀ ਬੀਤੀ 7 ਜੁਲਾਈ ਨੂੰ ਵਾਪਰੇ ਇੱਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਗੋ ਫੰਡ ਮੀ ਪੇਜ਼ 'ਤੇ ਗਗਨਦੀਪ ਦੀ ਮ੍ਰਿਤਕ ਦੇਹ ਅੰਤਿਮ ਸੰਸਕਾਰ ਲਈ ਭਾਰਤ ਭੇਜਣ ਅਤੇ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਗੋ ਫੰਡ ਮੀ ਪੇਜ਼ ਮੁਤਾਬਕ ਗਗਨਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ : ਦਰਦਨਾਕ ਹਾਦਸਾ; ਮਾਂ ਨੇ ਆਪਣੀ ਹੀ 13 ਮਹੀਨਿਆਂ ਦੀ ਬੱਚੀ 'ਤੇ ਚੜ੍ਹਾ ਦਿੱਤੀ ਕਾਰ, ਮੌਤ

ਮੀਡੀਆ ਰਿਪੋਰਟਾਂ ਮੁਤਾਬਕ ਗਗਨਦੀਪ ਸਿੰਘ ਬੱਸ ਡਰਾਈਵਰ ਸੀ। 7 ਜੁਲਾਈ ਨੂੰ ਉਹ ਕੌਨਰੋਏ ਸਟਰੀਟ 'ਤੇ ਬੱਸ ਪਾਰਕ ਕਰਕੇ ਬਾਹਰ ਨਿਕਲਿਆ ਅਤੇ ਪੈਦਲ ਚੱਲਣ ਲੱਗਾ। ਇਸ ਦੌਰਾਨ ਪਿੱਛਿਓਂ ਬੱਸ ਰਿੜ ਪਈ, ਜਿਸ ਕਾਰਨ ਗਗਨਦੀਪ ਬੱਸ ਦੇ ਹੇਠਾਂ ਆ ਗਿਆ। ਉਥੇ ਹੀ ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪੈਰਾਮੈਡੀਕਲ ਟੀਮ ਮੌਕੇ 'ਤੇ ਪੁੱਜੀ। ਗਗਨਦੀਪ ਦਾ ਮੌਕੇ 'ਤੇ ਇਲਾਜ ਕਰਨ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲੈ ਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

ਇਹ ਵੀ ਪੜ੍ਹੋ: ਨਕਾਬਪੋਸ਼ ਬੰਦੂਕਧਾਰੀਆਂ ਨੇ ਬਾਜ਼ਾਰ 'ਚ ਗੋਲੀਬਾਰੀ ਕਰਨ ਮਗਰੋਂ ਲਾਈ ਅੱਗ, 9 ਲੋਕਾਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News