ਆਸਟ੍ਰੇਲੀਆ : ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ (ਤਸਵੀਰਾਂ)

Thursday, May 25, 2023 - 01:55 PM (IST)

ਸਿਡਨੀ (ਵਾਰਤਾ) ਆਸਟ੍ਰੇਲੀਆ ਦੇ ਮੱਧ ਸਿਡਨੀ ਦੇ ਉਪਨਗਰ ਸਰੀ ਹਿੱਲ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ ਨਾਲ ਸੱਤ ਮੰਜ਼ਿਲਾ ਇਮਾਰਤ ਦੇ ਡਿੱਗਣ ਦਾ ਖਤਰਾ ਪੈਦਾ ਹੋ ਗਿਆ ਹੈ। ਨਾਲ ਹੀ ਅੱਗ ਆਲੇ-ਦੁਆਲੇ ਦੀਆਂ ਇਮਾਰਤਾਂ ਤੱਕ ਫੈਲਣ ਦਾ ਖਦਸ਼ਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਨੇ ਆਸਪਾਸ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਹੈ ਅਤੇ ਸੜਕਾਂ 'ਤੇ ਆਵਾਜਾਈ ਵੀ ਰੋਕ ਦਿੱਤੀ ਗਈ ਹੈ | ਵੱਡੀ ਗਿਣਤੀ ਵਿਚ ਅੱਗ ਬੁਝਾਊ ਕਰਮਚਾਰੀ ਅਤੇ ਦਮਕਲ ਵਿਭਾਗ ਦੀਆਂ ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ। ਚੰਗੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਸਥਾਨਕ ਮੀਡੀਆ ਨੇ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਸੈਂਟਰਲ ਸਟੇਸ਼ਨ ਨੇੜੇ ਰੈਂਡਲ ਸਟਰੀਟ 'ਤੇ ਘੱਟੋ-ਘੱਟ 50 ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢਿਆ ਗਿਆ ਹੈ।

 

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ : 15 ਸਾਲਾ ਮੁੰਡੇ ਨੇ ਸਕੂਲ 'ਚ ਕੀਤੀ ਗੋਲੀਬਾਰੀ, ਕੀਤਾ ਗਿਆ ਗ੍ਰਿਫਤਾਰ 

ਨੇੜਲੀਆਂ ਇਮਾਰਤਾਂ ਤੱਕ ਅੱਗ ਫੈਲਣ ਦਾ ਡਰ

PunjabKesari

PunjabKesari

ਘਟਨਾ ਸਿਡਨੀ ਦੇ ਸਰੀ ਹਿਲਸ ਇਲਾਕੇ ਦੀ ਰੈਂਡਲ ਸਟਰੀਟ ਦੀ ਹੈ। ਜਿਸ ਇਮਾਰਤ ਵਿੱਚ ਅੱਗ ਲੱਗੀ, ਉਹ ਸਿਡਨੀ ਦੇ ਸੈਂਟਰਲ ਸਟੇਸ਼ਨ ਦੇ ਕੋਲ ਹੈ। ਅੱਗ ਕਾਰਨ ਇਮਾਰਤ ਦੇ ਸੜਦੇ ਹਿੱਸੇ ਸੜਕ 'ਤੇ ਡਿੱਗ ਰਹੇ ਹਨ। ਇਸ ਕਾਰਨ ਰੈਂਡਲ ਸਟਰੀਟ 'ਤੇ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਇਮਾਰਤ 'ਚ ਅੱਗ ਲੱਗੀ ਉਸ ਦੇ ਆਲੇ-ਦੁਆਲੇ ਕਈ ਰਿਹਾਇਸ਼ੀ ਇਮਾਰਤਾਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਅੱਗ ਹੋਰ ਇਮਾਰਤਾਂ ਤੱਕ ਵੀ ਫੈਲਣ ਦਾ ਖਦਸ਼ਾ ਹੈ। ਮੌਕੇ 'ਤੇ 100 ਤੋਂ ਵੱਧ ਫਾਇਰ ਫਾਈਟਰਜ਼ ਅਤੇ 20 ਫਾਇਰ ਇੰਜਣ ਮੌਜੂਦ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


Vandana

Content Editor

Related News