ਆਸਟ੍ਰੇਲੀਆ : ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
Thursday, Dec 22, 2022 - 10:46 AM (IST)
ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੇ ਸੂਬਾ ਕੁਈਨਜਲੈਂਡ ਦੇ ਕਸਬਾ ਗੈਟਨ ਵਿਖੇ “ਗੈਟਨ ਸਿੱਖ ਯੂਥ” ਵੱਲੋਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਥਾਨਕ ਅਤੇ ਦੂਰ-ਦੁਰਾਡੇ ਦੇ ਵੱਖ-ਵੱਖ ਸ਼ਹਿਰਾਂ ਦੀਆਂ ਸੰਗਤਾਂ ਨੇ ਭਾਗ ਲਿਆ।ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਸਿੰਘ ਵੱਲੋਂ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ-ਚੀਨ ਦੇ ਮੰਤਰੀਆਂ ਨੇ ਕੀਤੀ ਮੁਲਾਕਾਤ, ਸਬੰਧ ਸੁਧਰਨ ਦੀ ਬੱਝੀ ਆਸ
ਗੁਰੂ ਪੰਥ ਦੇ ਕੀਰਤਨੀਏ ਭਾਈ ਜਸਵੀਰ ਸਿੰਘ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਕੀਤੇ ਗਏ ਅਤੇ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਕੀਰਤਨ ਅਤੇ ਗੁਰ ਇਤਿਹਾਸ ਨਾਲ ਜੋੜਿਆ ਗਿਆ।ਉਨ੍ਹਾਂ ਸੰਗਤਾ ਨੂੰ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋ ਸੇਧ ਲੈ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣਕੇ ਗੁਰੂ ਸਾਹਿਬਾਨ ਜੀ ਦੀਆ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।