ਅਲਬਾਨੀਜ਼ ਅਤੇ ਜੈਸਿੰਡਾ ਨੇ ਕੀਤੀ ਮੁਲਾਕਾਤ, ਇਹਨਾਂ ਮੁੱਦਿਆਂ 'ਤੇ ਕੀਤੀ ਚਰਚਾ

06/10/2022 1:27:02 PM

ਕੈਨਬਰਾ (ਏਜੰਸੀ): ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਜੈਸਿੰਡਾ ਅਰਡਰਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਦੋਵੇਂ ਦੇਸ਼ ਪ੍ਰਸ਼ਾਂਤ ਟਾਪੂਆਂ ਪ੍ਰਤੀ ਆਪਣੀਆਂ ਨੀਤੀਆਂ ਦੇ ਨਾਲ ਮਿਲ ਕੇ ਚੱਲ ਰਹੇ ਹਨ, ਜਿੱਥੇ ਚੀਨ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ। 21 ਮਈ ਨੂੰ ਐਂਥਨੀ ਅਲਬਾਨੀਜ਼ ਦੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਆਸਟ੍ਰੇਲੀਆ ਦਾ ਦੌਰਾ ਕਰਨ ਵਾਲੀ ਪਹਿਲੀ ਵਿਦੇਸ਼ੀ ਨੇਤਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਏਸ਼ੀਆਈ ਦੇਸ਼ ਥਾਈਲੈਂਡ ਨੇ 'ਭੰਗ' ਨੂੰ ਦਿੱਤੀ ਕਾਨੂੰਨੀ ਮਾਨਤਾ, ਲੋਕਾਂ ਨੇ ਮਨਾਇਆ ਜਸ਼ਨ

ਅਰਡਰਨ ਨੇ ਲਗਭਗ ਇੱਕ ਦਹਾਕੇ ਬਾਅਦ ਅਲਬਾਨੀਜ਼ ਦੀ ਲੇਬਰ ਪਾਰਟੀ ਦੇ ਸੱਤਾ ਵਿੱਚ ਆਉਣ ਨੂੰ ਦੁਵੱਲੇ ਸਬੰਧਾਂ ਲਈ ਚੰਗਾ ਦੱਸਿਆ। ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਅਮਰੀਕਾ ਨੇ ਸੋਲੋਮਨ ਟਾਪੂ ਦੇ ਨਾਲ ਬੀਜਿੰਗ ਦੇ ਨਵੇਂ ਸੁਰੱਖਿਆ ਸਮਝੌਤੇ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਉੱਥੇ ਚੀਨੀ ਫ਼ੌਜੀ ਬੇਸ ਦੀ ਸਥਾਪਨਾ ਹੋ ਸਕਦੀ ਹੈ। ਹਾਲਾਂਕਿ, ਸੋਲੋਮਨ ਟਾਪੂ ਅਤੇ ਚੀਨ ਦੋਵਾਂ ਨੇ ਇਸ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਇਹ ਪੁੱਛੇ ਜਾਣ 'ਤੇ ਕੀ ਆਸਟ੍ਰੇਲੀਆ ਪ੍ਰਸ਼ਾਂਤ ਮਹਾਸਾਗਰ ਵਿਚ ਚੀਨ ਦੀ ਬੜਤ ਨੂੰ ਰੋਕਣ ਲਈ ਨਿਊਜ਼ੀਲੈਂਡ ਨੂੰ ਹੋਰ ਕੁਝ ਕਰਨ ਲਈ ਕਹਿ ਸਕਦਾ ਹੈ, ਅਲਬਾਨੀਜ਼ ਨੇ ਕਿਹਾ ਕਿ ਅਸੀਂ ਪ੍ਰਸ਼ਾਂਤ ਮਹਾਸਾਗਰ ਖੇਤਰ ਵਿਚ ਇਕ ਕਦਮ 'ਤੇ ਚੱਲ ਰਹੇ ਹਾਂ। ਮੈਂ ਪ੍ਰਧਾਨ ਮੰਤਰੀ ਅਰਡਰਨ ਅਤੇ ਸਾਡੇ ਜਮਹੂਰੀ ਗੁਆਂਢੀਆਂ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਾਂ।

ਪੜ੍ਹੋ ਇਹ ਅਹਿਮ ਖ਼ਬਰ -ਬਾਈਡੇਨ, ਟਰੂਡੋ ਨੇ ਆਰਥਿਕ ਸਹਿਯੋਗ ਵਧਾਉਣ ਦੇ ਮੁੱਦਿਆਂ 'ਤੇ ਕੀਤੀ ਚਰਚਾ


Vandana

Content Editor

Related News