ਕੈਨੇਡਾ-ਭਾਰਤ ਵਿਵਾਦ ਵਿਚਾਲੇ ਆਸਟ੍ਰੇਲੀਆ ਤੇ ਅਮਰੀਕਾ ਨੇ ਪੰਜਾਬੀਆਂ ਲਈ ਜਾਰੀ ਕੀਤੀਆਂ ਹਦਾਇਤਾਂ

Wednesday, Sep 27, 2023 - 06:27 AM (IST)

ਕੈਨੇਡਾ-ਭਾਰਤ ਵਿਵਾਦ ਵਿਚਾਲੇ ਆਸਟ੍ਰੇਲੀਆ ਤੇ ਅਮਰੀਕਾ ਨੇ ਪੰਜਾਬੀਆਂ ਲਈ ਜਾਰੀ ਕੀਤੀਆਂ ਹਦਾਇਤਾਂ

ਇੰਟਰਨੈਸ਼ਨਲ ਡੈਸਕ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤੇ ਜਾਣ ਮਗਰੋਂ ਨਾ ਸਿਰਫ਼ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ 'ਤੇ ਡੂੰਘਾ ਪ੍ਰਭਾਅ ਪਿਆ ਹੈ, ਸਗੋਂ ਇਸ ਦਾ ਕੌਮਾਂਤਰੀ ਪੱਧਰ 'ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਆਸਟ੍ਰੇਲੀਆ ਤੇ ਅਮਰੀਕਾ ਨੇ ਭਾਈਚਾਰੇ ਵਿਚ ਵਿਦੇਸ਼ੀ ਦਖ਼ਲਅੰਦਾਜ਼ੀ ਨੂੰ ਲੈ ਕੇ ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਚ ਹਦਾਇਤਾਂ ਜਾਰੀ ਕੀਤੀਆਂ ਹਨ। ਆਸਟ੍ਰੇਲੀਅਨ ਫ਼ੈਡਰਲ ਪੁਲਸ ਅਤੇ ਯੂ.ਐੱਸ. ਡਿਪਾਰਟਮੈਂਟ ਆਫ਼ ਜਸਟਿਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਆਪਣੇ ਦੇਸ਼ ਵਿਚ ਰਹਿ ਰਹੇ ਨਾਗਰਿਕਾਂ ਲਈ ਪੰਜਾਬੀ ਵਿਚ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਇੰਟਰਪੋਲ ਵੱਲੋਂ ਬੱਬਰ ਖ਼ਾਲਸਾ ਦੇ ਮੈਂਬਰ ਕਰਨਵੀਰ ਸਿੰਘ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਯੂ.ਐੱਸ. ਡਿਪਾਰਟਮੈਂਟ ਆਫ਼ ਜਸਟਿਸ FBI ਨੇ ਆਪਣੇ ਦੇਸ਼ ਵਿਚ ਰਹਿੰਦੇ ਲੋਕਾਂ ਲਈ ਪੰਜਾਬੀ ਵਿਚ ਧਮਕੀ ਅਤੇ ਡਰਾਉਣ 'ਤੇ ਪ੍ਰਤੀਕਿਰਿਆ ਗਾਈਡ ਜਾਰੀ ਕੀਤੀ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਜੇਕਰ ਤੁਹਾਨੂੰ ਧਮਕੀਆਂ ਜਾ ਡਰਾਵੇ ਮਿਲਦੇ ਹਨ ਤਾਂ ਤੁਸੀਂ ਇਸ 'ਤੇ ਕਿਵੇਂ ਸ਼ਿਕਾਇਤ ਕਰਨੀ ਹੈ। ਇਸ ਵਿਚ ਵਿਅਕਤੀਗਤ ਧਮਕੀ, ਫ਼ੋਨ 'ਤੇ ਧਮਕੀ, ਇਲੈਕਟ੍ਰਾਨਿਕ ਮੈਸੇਜ ਰਾਹੀਂ ਧਮਕੀ ਦੇ ਨਾਲ-ਨਾਲ ਸਾਈਬਰ ਹਮਲੇ ਤਕ ਨੂੰ ਲੈ ਕੇ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਅਜਿਹਾ ਖ਼ਤਰਾ ਮਹਿਸੂਸ ਕਰਨ 'ਤੇ ਸਿੱਧਾ FBI ਨਾਲ ਸੰਪਰਕ ਕਰਨ। 

PunjabKesari

PunjabKesari

ਇਹ ਖ਼ਬਰ ਵੀ ਪੜ੍ਹੋ - ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪ ਸਰਕਾਰ ਵੱਲੋਂ ਕਰਜ਼ੇ ਦੇ 1-1 ਪੈਸੇ ਦਾ ਦਿੱਤਾ ਵੇਰਵਾ, ਸਾਹਮਣੇ ਰੱਖਿਆ ਪੂਰਾ ਬਿਓਰਾ

ਇਸੇ ਤਰ੍ਹਾਂ ਆਸਟ੍ਰੇਲੀਅਨ ਫੈਡਰਲ ਪੁਲਸ (AFP) ਨੇ ਵੀ ਪੰਜਾਬੀ ਵਿਚ ਪੱਤਰ ਜਾਰੀ ਕਰ ਆਪਣੇ ਨਾਗਰਿਕਾਂ ਨੂੰ ਦੱਸਿਆ ਹੈ ਕਿ ਵਿਦੇਸ਼ੀ ਸਰਕਾਰਾਂ ਤੋਂ ਖ਼ਤਰੇ ਤੇ ਡਰ ਦੀ ਰਿਪੋਰਟ ਕਿਵੇਂ ਕਰਨੀ ਹੈ। AFP ਨੇ ਕਿਹਾ ਹੈ ਕਿ ਵਿਦੇਸ਼ੀ ਦਖ਼ਲ ਆਸਟ੍ਰੇਲੀਆ ਦੇ ਲੋਕਾਂ, ਸੁਤੰਤਰਤਾ ਤੇ ਸੁਰੱਖਿਆ ਅਤੇ ਰਾਸ਼ਟਰੀ ਸੰਸਥਾਵਾਂ ਦੀ ਅਖੰਡਤਾ ਲਈ ਗੰਭੀਰ ਖ਼ਤਰੇ ਨੂੰ ਦਰਸਾਉਂਦੀ ਹੈ। ਵਿਦੇਸ਼ ਦਖ਼ਲ ਦੇ ਖ਼ਤਰੇ ਆਸਟ੍ਰੇਲੀਆਈ ਭਾਈਚਾਰੇ ਦੇ ਕਿਸੇ ਇਕ ਖੇਤਰ ਤਕ ਸੀਮਤ ਨਹੀਂ ਹਨ ਤੇ ਨਾ ਹੀ ਕਿਸੇ ਇਕ ਰਾਸ਼ਟਰ-ਰਾਜ ਦੁਆਰਾ ਕੀਤਾ ਜਾਂਦਾ ਹੈ। ਇਸ ਪੱਤਰ ਵਿਚ ਸੱਭਿਆਚਾਰਕ ਅਤੇ ਭਾਸ਼ਾਈ ਤੌਰ 'ਤੇ ਵਿਭਿੰਨ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਈਚਾਰੇ ਵਿਚ ਵਿਦੇਸ਼ੀ ਦਖ਼ਲ ਦੀਆਂ ਘਟਨਵਾਆਂ ਦੀ ਰਿਪੋਰਟ ਨੈਸ਼ਨਲ ਸਿਕਿਓਰਿਟੀ ਹੌਟਲਾਈਨ ਨੂੰ ਕੀਤੀ ਜਾ ਸਕਦੀ ਹੈ। 

PunjabKesari

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News