ਆਸਟ੍ਰੇਲੀਆ : ਹਾਈਵੇਅ ''ਤੇ ਪਲਟੀ ਬੱਸ, ਇਕ ਜ਼ਖਮੀ

01/17/2019 12:46:39 PM

ਮੈਲਬੌਰਨ (ਬਿਊਰੋ)— ਆਸਟ੍ਰੇਲੀਆ ਵਿਚ ਵੀਰਵਾਰ ਨੂੰ ਚਾਂਡਲਰ ਹਾਈਵੇਅ ਨੇੜੇ ਪੂਰਬੀ-ਉੱਤਰੀ ਫ੍ਰੀਵੇਅ ਨੂੰ ਵੰਡਣ ਵਾਲੀ ਮੱਧ ਪੱਟੀ 'ਤੇ ਇਕ ਬੱਸ ਦਾ ਸੰਤੁਲਨ ਵਿਗੜ ਗਿਆ। ਸੰਤੁਲਨ ਵਿਗੜਨ ਕਾਰਨ ਡਰਾਈਵਰ ਦਾ ਬੱਸ 'ਤੇ ਕੰਟਰੋਲ ਨਾ ਰਿਹਾ ਅਤੇ ਇਹ ਪਲਟ ਗਈ। ਬੱਸ ਦੇ ਪਲਟਣ ਕਾਰਨ ਡਰਾਈਵਰ ਜ਼ਖਮੀ ਹੋ ਗਿਆ। ਇਸ ਹਾਦਸੇ ਦੀ ਸੂਚਨਾ ਐਮਰਜੈਂਸੀ ਸੇਵਾਵਾਂ ਨੂੰ ਦਿੱਤੀ ਗਈ।

 

ਹਾਦਸੇ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਐਂਬੂਲੈਂਸ ਵਿਕਟੋਰੀਆ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਇਲਾਜ ਲਈ ਉਸ ਨੂੰ ਮੈਲਬੌਰਨ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਵਿਚ ਕੋਈ ਹੋਰ ਜ਼ਖਮੀ ਨਹੀਂ ਹੋਇਆ। ਹਾਦਸੇ ਕਾਰਨ ਹਾਈਵੇਅ 'ਤੇ ਆਵਾਜਾਈ ਕਾਫੀ ਸਮੇਂ ਤੱਕ ਠੱਪ ਰਹੀ।

Vandana

This news is Content Editor Vandana