ਆਸਟ੍ਰੇਲੀਆ 'ਚ ਜਲਵਾਯੂ ਤਬਦੀਲੀ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ, ਤਸਵੀਰਾਂ

09/20/2019 2:23:32 PM

ਮੈਲਬੌਰਨ (ਭਾਸ਼ਾ)— ਆਸਟ੍ਰੇਲੀਆ ਵਿਚ ਸ਼ੁੱਕਰਵਾਰ ਨੂੰ ਜਲਵਾਯੂ ਤਬਦੀਲੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਈ ਜਗ੍ਹਾ ਪ੍ਰਦਰਸ਼ਨ ਹੋਏ। ਇਨ੍ਹਾਂ ਰੈਲੀਆਂ ਵਿਚ ਹਜ਼ਾਰਾਂ ਪ੍ਰਦਰਸ਼ਨਕਾਰੀ ਸ਼ਾਮਲ ਹੋਏ। ਅਜਿਹੀ ਹੀ ਇਕ ਰੈਲੀ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ਅਤੇ ਰਾਸ਼ਟਰੀ ਰਾਜਧਾਨੀ ਕੈਨਬਰਾ ਵਿਚ ਹੋਈ, ਜਿਸ ਨੂੰ 'ਗਲੋਬਲ ਜਲਵਾਯੂ' ਅਤੇ 'ਗਲੋਬਲ ਜਲਵਾਯੂ ਹੜਤਾਲ' ਦਾ ਨਾਮ ਦਿੱਤਾ ਗਿਆ।

PunjabKesari

ਆਸਟ੍ਰੇਲੀਆ ਵਿਚ ਪ੍ਰਦਰਸ਼ਨਕਾਰੀਆਂ ਨੇ ਦੇਸ਼ ਵਿਚ ਗ੍ਰੀਨਹਾਊਸ ਗੈਸਾਂ ਦੀ ਨਿਕਾਸੀ ਨੂੰ ਘੱਟ ਕਰਨ ਲਈ ਵੱਡੇ ਪੱਧਰ 'ਤੇ ਕਦਮ ਚੁੱਕਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੁਨੀਆ ਦਾ ਸਭ ਤੋਂ ਵੱਡਾ ਕੋਲਾ ਅਤੇ ਤਰਲ ਕੁਦਰਤੀ ਗੈਸ ਦਾ ਬਰਾਮਦਕਾਰ ਹੈ।

PunjabKesari

ਪ੍ਰਦਰਸ਼ਨਕਾਰੀਆਂ ਨੇ ਸ਼ੁੱਕਰਵਾਰ ਨੂੰ ਗਲੋਬਲ ਜਲਵਾਯੂ ਹੜਤਾਲ ਦਾ ਆਯੋਜਨ 110 ਕਸਬਿਆਂ ਅਤੇ ਸ਼ਹਿਰਾਂ ਵਿਚ ਕੀਤਾ। ਇਸ ਦੌਰਾਨ ਸਰਕਾਰ ਅਤੇ ਕਾਰੋਬਾਰੀਆਂ ਨੂੰ ਕਿਹਾ ਗਿਆ ਕਿ ਉਹ 2030 ਤੱਕ ਕਾਰਬਨ ਨਿਕਾਸੀ ਨੂੰ ਘਟਾ ਕੇ ਜ਼ੀਰੋ ਕਰਨ ਦੇ ਉਦੇਸ਼ ਨੂੰ ਪੂਰਾ ਕਰਨ ਦਾ ਵਾਅਦਾ ਕਰਨ। 

PunjabKesari

ਅਜਿਹੀਆਂ ਹੀ ਰੈਲੀਆਂ ਦਾ ਆਯੋਜਨ ਸ਼ੁੱਕਰਵਾਰ ਨੂੰ ਦੁਨੀਆ ਭਰ ਵਿਚ ਕਰਨ ਦੀ ਯੋਜਨਾ ਹੈ। ਅਮਰੀਕਾ ਵਿਚ ਸ਼ੁੱਕਰਵਾਰ ਨੂੰ 800 ਤੋਂ ਵੱਧ ਆਯੋਜਨ ਦੀ ਤਿਆਰੀ ਹੈ। ਇਕ ਅਨੁਮਾਨ ਮੁਤਾਬਕ ਜਰਮਨੀ ਵਿਚ 400 ਤੋਂ ਵੱਧ ਰੈਲੀਆਂ ਹੋਣਗੀਆਂ।

PunjabKesari

ਇਹ ਪ੍ਰਦਰਸ਼ਨਕਾਰੀ ਕੁਝ ਹੱਦ ਤੱਕ ਸਵੀਡਨ ਦੀ ਨਾਬਾਲਗਾ ਵਾਤਾਵਰਣ ਕਾਰਕੁੰਨ ਗ੍ਰੇਟਾ ਥੁਨਬਰਗ ਤੋਂ ਪ੍ਰੇਰਿਤ ਹਨ।

PunjabKesari

ਦੂਜੇ ਪਾਸੇ ਆਸਟ੍ਰੇਲੀਆ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਮਾਈਕਲ ਮੈਕਕੌਮੇਰਕ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਰੈਲੀਆਂ ਹਫਤੇ ਦੇ ਅਖੀਰ ਵਿਚ ਆਯੋਜਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ।


Vandana

Content Editor

Related News