ਆਸਟ੍ਰੇਲੀਆ ''ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਣ ਦਾ ਖਦਸ਼ਾ : ਮਾਹਰ

Saturday, Jun 27, 2020 - 12:57 PM (IST)

ਆਸਟ੍ਰੇਲੀਆ ''ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਣ ਦਾ ਖਦਸ਼ਾ : ਮਾਹਰ

ਸਿਡਨੀ- ਆਸਟ੍ਰੇਲੀਆ ਵਿਚ ਸਿਹਤ ਅਧਿਕਾਰੀਆਂ ਨੂੰ ਕੋਵਿਡ-19 ਦੇ ਹੋਰ ਮਾਮਲੇ ਸਾਹਮਣੇ ਆਉਣ ਦਾ ਖਦਸ਼ਾ ਹੈ। ਇਸੇ ਲਈ ਉਸ ਨੇ ਵਿਦੇਸ਼ ਤੋਂ ਪਰਤ ਰਹੇ ਸੈਂਕੜੇ ਨਾਗਰਿਕਾਂ ਨੂੰ ਜ਼ਰੂਰੀ ਤੌਰ 'ਤੇ ਇਕਾਂਤਵਾਸ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਹਫਤੇ ਦੇ ਅਖੀਰ ਵਿਚ ਭਾਰਤ ਤੋਂ ਐਡੀਲੇਡ ਵਿਚ ਤਕਰੀਬਨ 300 ਲੋਕਾਂ ਦੇ ਆਉਣ ਦੀ ਉਮੀਦ ਹੈ ਜਦਕਿ ਸੈਂਕੜੇ ਲੋਕਾਂ ਦੇ ਦੱਖਣੀ ਅਮਰੀਕਾ ਅਤੇ ਇੰਡੋਨੇਸ਼ੀਆ ਤੋਂ ਆਉਣ ਦੀ ਉਮੀਦ ਹੈ। 

ਜ਼ਿਕਰਯੋਗ ਹੈ ਕਿ ਆਸਟ੍ਰੇਲੀਆ 'ਤੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਸਰਕਾਰ ਨੇ ਹੁਕਮ ਦਿੱਤੇ ਹਨ ਕਿ ਲੋਕ ਸਮਾਜਕ ਦੂਰੀ ਬਣਾ ਕੇ ਰੱਖਣ। ਮੈਲਬੌਰਨ ਵਿਚ ਮੈਡੀਕਲ ਅਧਿਕਾਰੀ ਘਰ-ਘਰ ਜਾ ਕੇ ਲੋਕਾਂ ਦਾ ਟੈਸਟ ਕਰ ਰਹੇ ਹਨ। ਆਸਟ੍ਰੇਲੀਆ ਸਰਕਾਰ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਹੁਣ ਤੱਕ ਕਾਫੀ ਸਫਲ ਰਹੇ ਹਨ ਤੇ ਤਾਜ਼ਾ ਵਧਦੇ ਮਾਮਲਿਆਂ ਨੂੰ ਰੋਕਣ ਲਈ ਕੋਸ਼ਿਸ਼ਾਂ ਤੇਜ਼ ਕਰ ਰਹੇ ਹਾਂ। 
ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੀ ਲਪੇਟ ਵਿਚ 98 ਲੱਖ 7 ਹਜ਼ਾਰ 191 ਲੋਕ ਹਨ ਅਤੇ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 4 ਲੱਖ 94 ਹਜ਼ਾਰ 375 ਹੋ ਚੁੱਕੀ ਹੈ। 
 


author

Lalita Mam

Content Editor

Related News