ਚੀਨ ਤੋਂ ਆਉਣ ਵਾਲੇ ਨਾਗਰਿਕਾਂ ''ਤੇ ਆਸਟ੍ਰੇਲੀਆ ਨੇ ਵਧਾਈ ਰੋਕ

02/13/2020 2:24:28 PM

ਸਿਡਨੀ— ਵੀਰਵਾਰ ਨੂੰ ਆਸਟ੍ਰੇਲੀਆ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ 'ਤੇ ਲੱਗੀ ਰੋਕ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਹੈ। ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਆਸਟ੍ਰੇਲੀਆ ਨੇ ਆਪਣੇ ਦੇਸ਼ 'ਚ ਚੀਨ ਤੋਂ ਆਉਣ ਵਾਲੇ ਯਾਤਰੀਆਂ 'ਤੇ ਰੋਕ ਲਗਾਈ ਹੋਈ ਹੈ।
ਪ੍ਰਧਾਨ ਮੰਤਰੀ ਸਕੌਟ ਮੌਰੀਸਨ ਦਾ ਕਹਿਣਾ ਹੈ ਕਿ ਸਰਕਾਰ ਵਿਦੇਸ਼ੀ ਨਾਗਰਿਕਾਂ ਨੂੰ ਜੋ ਕਿ ਚੀਨ ਤੋਂ ਹੁੰਦੇ ਹੋਏ ਆਸਟ੍ਰੇਲੀਆ ਆ ਰਹੇ ਹਨ, ਨੂੰ ਦੇਸ਼ 'ਚ ਦਾਖਲ ਨਹੀਂ ਹੋਣ ਦੇਵੇਗੇ। ਕੋਰੋਨਾ ਵਾਇਰਸ ਦੇ ਖਤਰੇ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਹਫਤੇ ਤੋਂ ਹਫਤੇ ਤਕ ਇਸ ਬੈਨ ਨੂੰ ਵਧਾ ਸਕਦੀ ਹੈ ਕਿਉਂਕਿ ਜਦ ਤਕ ਕੋਰੋਨਾ ਵਾਇਰਸ ਦਾ ਖਤਰਾ ਖਤਮ ਨਹੀਂ ਹੁੰਦਾ ਤਦ ਤਕ ਚੀਨੀ ਨਾਗਰਿਕਾਂ ਨੂੰ ਦੇਸ਼ 'ਚ ਦਾਖਲ ਹੋਣ ਤੋਂ ਰੋਕਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਬਹੁਤ ਸਾਰੇ ਚੀਨੀ ਵਿਦਿਆਰਥੀ ਆਸਟ੍ਰੇਲੀਆ ਪੜ੍ਹਾਈ ਕਰਨ ਲਈ ਆਉਣ ਵਾਲੇ ਸਨ ਪਰ ਕੋਰੋਨਾ ਵਾਇਰਸ ਕਾਰਨ ਆਸਟ੍ਰੇਲੀਆ ਨੇ ਚੀਨ ਤੋਂ ਆਉਣ ਵਾਲਿਆਂ 'ਤੇ ਰੋਕ ਲਗਾ ਦਿੱਤੀ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ 'ਚ ਮੌਜੂਦ ਚੀਨੀ ਅੰਬੈਸਡਰ ਨੇ ਇਸ ਰੋਕ ਦਾ ਵਿਰੋਧ ਕੀਤਾ ਸੀ।
ਪ੍ਰਧਾਨ ਮੰਤਰੀ ਮੌਰੀਸਨ ਦਾ ਕਹਿਣਾ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਇਹ ਕਦਮ ਚੁੱਕ ਰਹੇ ਹਨ।


Related News