ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ ''ਚ ਆਸਟ੍ਰੇਲੀਆਈ ਵਿਦੇਸ਼ ਮੰਤਰੀ ਬਿਸ਼ਪ ਨੇ ਦਿੱਤਾ ਵੱਡਾ ਬਿਆਨ

09/23/2017 11:16:23 AM

ਸੰਯੁਕਤ ਰਾਸ਼ਟਰ,(ਵਾਰਤਾ)— ਸੰਯੁਕਤ ਰਾਸ਼ਟਰ ਮਹਾਸਭਾ ਦੀ 72ਵੀਂ ਸਲਾਨਾ ਸੈਸ਼ਨ 'ਚ ਆਸਟ੍ਰੇਲੀਆ ਵਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਤਵਾਦ ਦਾ ਖਾਤਮਾ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਇਸ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਤਾਕਤਾਂ ਨੂੰ ਹਰਾਉਣ ਲਈ ਗਿਆਨ ਅਤੇ ਸਾਧਨਾਂ ਦਾ ਆਦਾਨ-ਪ੍ਰਦਾਨ ਕਰ ਕੇ ਪੂਰੀ ਦੁਨੀਆ ਨੂੰ ਇਕਜੁੱਟ ਹੋਣਾ ਹੋਵੇਗਾ। 
ਜੂਲੀ ਨੇ ਇਸ ਦੇ ਨਾਲ ਹੀ ਕਿਹਾ ਕਿ ਜੇਕਰ ਅਸੀਂ ਆਪਣੇ ਗਿਆਨ ਅਤੇ ਸਾਧਨਾਂ ਦਾ ਇਕਜੁੱਟ ਹੋ ਕੇ ਬਿਹਤਰ ਢੰਗ ਨਾਲ ਵਰਤੋਂ ਕਰੀਏ ਤਾਂ ਅੱਤਵਾਦ ਨਾਲ ਨਜਿੱਠਿਆ ਜਾ ਸਕਦਾ ਹੈ। ਬਿਸ਼ਪ ਨੇ ਉੱਤਰੀ ਕੋਰੀਆ ਨੂੰ ਪੂਰੀ ਦੁਨੀਆ ਲਈ ਗੰਭੀਰ ਖਤਰਾ ਦੱਸਿਆ ਅਤੇ ਕਿਹਾ ਕਿ ਇਹ ਦੇਸ਼ ਖੁੱਲ੍ਹੇ ਆਮ ਸੰਯੁਕਤ ਰਾਸ਼ਟਰ ਪਰੀਸ਼ਦ ਦੇ ਨਿਯਮਾਂ ਦਾ ਉਲੰਘਣ ਕਰ ਰਿਹਾ ਹੈ, ਜਿਸ ਨਾਲ ਕਰੋੜਾਂ ਲੋਕਾਂ ਦੀ ਜ਼ਿੰਦਗੀ ਖਤਰੇ ਵਿਚ ਪੈ ਗਈ ਹੈ। ਉਨ੍ਹਾਂ ਨੇ ਕਿਹਾ, ''ਸੰਯੁਕਤ ਰਾਸ਼ਟਰ ਦੇ ਸਾਰੇ ਮੈਂਬਰਾਂ ਲਈ ਮਹੱਤਵਪੂਰਨ ਹੈ ਕਿ ਉਹ ਪਰੀਸ਼ਦ ਦੀਆਂ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰੇ। ਜੂਲੀ ਬਿਸ਼ਪ ਨੇ ਕਿਹਾ ਕਿ ਅਸੀਂ ਇਕ-ਦੂਜੇ ਦੇ ਸਹਿਯੋਗ ਬਿਨਾਂ ਸੁਰੱਖਿਆ ਅਤੇ ਆਰਥਿਕ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਨਹੀਂ ਕਰ ਸਕਦੇ।