ਦੁਖ਼ਦ ਖ਼ਬਰ : ਆਸਟ੍ਰੇਲੀਆ ਦੇ ਮਸ਼ਹੂਰ ਸਾਬਕਾ ਕ੍ਰਿਕਟਰ ''ਐਂਡਰਿਊ ਸਾਈਮੰਡਸ'' ਦੀ ਭਿਆਨਕ ਹਾਦਸੇ ਦੌਰਾਨ ਮੌਤ

Sunday, May 15, 2022 - 08:39 AM (IST)

ਦੁਖ਼ਦ ਖ਼ਬਰ : ਆਸਟ੍ਰੇਲੀਆ ਦੇ ਮਸ਼ਹੂਰ ਸਾਬਕਾ ਕ੍ਰਿਕਟਰ ''ਐਂਡਰਿਊ ਸਾਈਮੰਡਸ'' ਦੀ ਭਿਆਨਕ ਹਾਦਸੇ ਦੌਰਾਨ ਮੌਤ

ਨਵੀਂ ਦਿੱਲੀ : ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡਸ ਦੀ ਸ਼ਨੀਵਾਰ ਰਾਤ ਨੂੰ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਆਸਟ੍ਰੇਲੀਆਈ ਪੁਲਸ ਦੇ ਮੁਤਾਬਕ ਸਾਈਮੰਡਸ ਕਾਰ 'ਚ ਇਕੱਲੇ ਸਨ, ਜਦੋਂ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਕਾਰ ਸੜਕ 'ਤੇ ਉਤਰੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਸੀ। ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ।

ਇਹ ਵੀ ਪੜ੍ਹੋ : ਵਿਆਹ ਦੇ ਫੇਰੇ ਤਾਂ ਹੋ ਗਏ ਪਰ ਲਾੜੀ ਨਾ ਮਿਲੀ, ਵਿਚੋਲਣ ਨੇ ਲਾੜੇ ਨਾਲ ਜੋ ਕੀਤਾ, ਸੁਣ ਰਹਿ ਜਾਵੋਗੇ ਹੈਰਾਨ

ਦੱਸਣਯੋਗ ਹੈ ਕਿ ਹਾਲ ਹੀ 'ਚ ਆਸਟ੍ਰੇਲੀਆਈ ਕ੍ਰਿਕਟ ਨੇ ਮਹਾਨ ਸਪਿੱਨਰ ਸ਼ੇਨ ਵਾਰਨ ਨੂੰ ਵੀ ਖੋਹਿਆ ਸੀ। ਸਥਾਨਕ ਪੁਲਸ ਮੁਤਾਬਕ ਸ਼ੁਰੂਆਤੀ ਜਾਣਕਾਰੀ ਤੋਂ ਸੰਕੇਤ ਮਿਲਦਾ ਹੈ ਕਿ ਰਾਤ 11 ਵਜੇ ਤੋਂ ਬਾਅਦ ਐਲਿਸ ਰਿਵਸ ਬ੍ਰਿਜ ਨੇੜੇ ਹਰਵੇ ਰੇਂਜ ਰੋਡ 'ਤੇ ਸਾਈਮੰਡਸ ਦੀ ਕਾਰ ਚੱਲ ਰਹੀ ਸੀ। ਸੜਕ ਤੋਂ ਹਟਣ ਤੋਂ ਬਾਅਦ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਹਾਦਸਾ ਹੋ ਗਿਆ। ਐਮਰਜੈਂਸੀ ਸੇਵਾਵਾਂ ਨੇ 46 ਸਾਲਾ ਸਾਈਮੰਡਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਹਾਲਾਂਕਿ ਉਨ੍ਹਾਂ ਦੀਆਂ ਸੱਟਾਂ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।
\ਇਹ ਵੀ ਪੜ੍ਹੋ : 'ਸੁਨੀਲ ਜਾਖੜ' ਨੇ ਲਾਈਵ ਹੋ ਕੇ ਕੀਤਾ ਵੱਡਾ ਧਮਾਕਾ, 'ਕਾਂਗਰਸ' ਨੂੰ ਕਿਹਾ Good Bye
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News