ਆਸਟ੍ਰੇਲੀਆ 'ਚ ਮਨਾਇਆ ਗਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

Monday, Feb 10, 2020 - 09:50 AM (IST)

ਆਸਟ੍ਰੇਲੀਆ 'ਚ ਮਨਾਇਆ ਗਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਬ੍ਰਿਸਬੇਨ (ਸਤਵਿੰਦਰ ਟੀਨੂੰ): ਵਿਸ਼ਵ ਸ਼ਾਂਤੀ ਦੇ ਪਥ ਪ੍ਰਦਰਸ਼ਕ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਰ ਸਾਲ ਬਹੁਤ ਹੀ ਸ਼ਰਧਾ ਪੂਰਬਕ ਮਨਾਉਂਦੀਆਂ ਹਨ। ਇਸੇ ਸਬੰਧ ਵਿੱਚ ਗੁਰੂ ਸਾਹਿਬ ਜੀ ਦੇ 643ਵੇਂ ਜਨਮ ਦਿਵਸ ਸਬੰਧੀ ਸਿੱਖ ਟੈਂਪਲ ਗੋਲਡ ਕੋਸਟ ਵਿਖੇ ਸਮਾਗਮ ਕਰਵਾਇਆ ਗਿਆ।

PunjabKesari

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਵਜ਼ੀਰਾਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 

PunjabKesari

ਇਸ ਮੌਕੇ ਸਿੱਖ ਟੈਂਪਲ ਗੋਲਡ ਕੋਸਟ ਦੇ ਪ੍ਰਧਾਨ ਡਾਕਟਰ ਰਣਧੀਰ ਸਿੰਘ, ਡਾਕਟਰ ਪਰਮਜੀਤ ਸਿੰਘ ਨਵਾਂਸ਼ਹਿਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਹਨਾਂ ਦੇ ਦਰਸਾਏ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ।

PunjabKesari

ਇਸ ਮੌਕੇ ਜਗਦੀਪ ਸਿੰਘ ਗੜੁੱਪੜ, ਡਾਕਟਰ ਮਨਿੰਦਰ ਸਿੰਘ, ਸਰਦਾਰ ਮਨਮੋਹਨ ਸਿੰਘ, ਦਲਜੀਤ ਸਿੰਘ, ਭਾਈ ਹਰਜੀਤ ਸਿੰਘ, ਬਲਵਿੰਦਰ ਸਿੰਘ ਮੋਰੋਂ, ਹਰਦੀਪ ਵਾਗਲਾ, ਬਲਵਿੰਦਰ ਸਿੰਘ ਨਾਨੋਵਾਲ ਪ੍ਰਚਾਰਕ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ, ਜੱਸੀ ਵਾਗਲਾ ਲੇਖਕ, ਸੁਖਵਿੰਦਰ ਸਿੰਘ ਸੋਨੂੰ, ਰਣਜੀਤ ਸਿੰਘ, ਆਦਿ ਹਾਜ਼ਰ ਸਨ। 

PunjabKesari


author

Vandana

Content Editor

Related News