ਕੈਨੇਡਾ-ਅਮਰੀਕਾ ਮਗਰੋਂ ਹੁਣ ਕੈਨੇਡਾ ਨੇ ਵੀ ਵੀਜ਼ਾ ਨਿਯਮਾਂ ''ਚ ਸਖ਼ਤੀ ਦੀ ਖਿੱਚੀ ਤਿਆਰੀ !
Saturday, Aug 29, 2026 - 05:35 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ-ਅਮਰੀਕਾ ਵੱਲੋਂ ਇਮੀਗ੍ਰੇਸ਼ਨ ਨੀਤੀਆਂ 'ਚ ਕੀਤੀ ਜਾ ਰਹੀ ਸਖ਼ਤੀ ਵਿਚਾਲੇ ਆਸਟ੍ਰੇਲੀਆ ਵੀ ਵਧ ਰਹੀ ਇਮੀਗ੍ਰੇਸ਼ਨ ਨੂੰ ਨਿਯੰਤਰਿਤ ਕਰਨ ਲਈ ਸਟੂਡੈਂਟ ਵੀਜ਼ਾ ਨਿਯਮਾਂ ਨੂੰ ਹੋਰ ਸਖ਼ਤ ਕਰਨ 'ਤੇ ਵਿਚਾਰ ਕਰ ਰਿਹਾ ਹੈ। ਰਿਪੋਰਟਾਂ ਅਨੁਸਾਰ, ਇਸ ਪ੍ਰਸਤਾਵਿਤ ਨੀਤੀ ਦਾ ਸਭ ਤੋਂ ਵੱਡਾ ਅਸਰ ਆਸਟ੍ਰੇਲੀਆ 'ਚ ਪਹਿਲਾਂ ਤੋਂ ਮੌਜੂਦ ਵਿਦਿਆਰਥੀਆਂ ਵੱਲੋਂ ਵੀਜ਼ਾ ਵਧਾਉਣ ਦੀਆਂ ਅਰਜ਼ੀਆਂ ਅਤੇ ਉਨ੍ਹਾਂ ਨਾਲ ਜਾਣ ਵਾਲੇ ਸਪਾਊਸ ਜਾਂ ਬੱਚੇ 'ਤੇ ਪੈ ਸਕਦਾ ਹੈ। ਆਸਟ੍ਰੇਲੀਆ 'ਚ ਟੂਰਿਸਟ ਜਾਂ ਕਿਸੇ ਹੋਰ ਟੈਂਪਰਰੀ ਵੀਜ਼ੇ 'ਤੇ ਜਾ ਕੇ ਉਸ ਨੂੰ ਸਟੂਡੈਂਟ ਵੀਜ਼ੇ 'ਚ ਤਬਦੀਲ ਕਰਵਾਉਣ ਅਤੇ ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਵੀਜ਼ਾ ਵਾਰ-ਵਾਰ ਵਧਾਉਣ ਦੇ ਨਿਯਮਾਂ 'ਚ ਹੋਰ ਸਖ਼ਤੀ ਕੀਤੀ ਜਾ ਸਕਦੀ ਹੈ।
ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜੀਵਨ ਸਾਥੀ ਨੂੰ ਨਾਲ ਲੈ ਕੇ ਜਾਣ ਦੀਆਂ ਸ਼ਰਤਾਂ ਨੂੰ ਵੀ ਸਖ਼ਤ ਕਰਨ ਦੀ ਯੋਜਨਾ ਹੈ, ਤਾਂ ਜੋ ਡਿਪੈਂਡੈਂਟ ਵੀਜ਼ੇ ਰਾਹੀਂ ਵਧ ਰਹੀ ਪ੍ਰਵਾਸੀਆਂ ਦੀ ਗਿਣਤੀ 'ਤੇ ਰੋਕ ਲਗਾਈ ਜਾ ਸਕੇ। ਇਸ ਤੋਂ ਇਲਾਵਾ ਬਿਨੈਕਾਰਾਂ ਲਈ ਲੋੜੀਂਦੇ ਫੰਡਾਂ ਅਤੇ ਅੰਗਰੇਜ਼ੀ ਭਾਸ਼ਾ 'ਚ ਮੁਹਾਰਤ ਦੀਆਂ ਸ਼ਰਤਾਂ ਨੂੰ ਹੋਰ ਉੱਚਾ ਚੁੱਕਣ ਦੇ ਪ੍ਰਸਤਾਵ 'ਤੇ ਵੀ ਚਰਚਾ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਆਸਟ੍ਰੇਲੀਆ 'ਚ ਰਿਹਾਇਸ਼ੀ ਸੰਕਟ ਅਤੇ ਬੁਨਿਆਦੀ ਢਾਂਚੇ 'ਤੇ ਪੈ ਰਹੇ ਬੋਝ ਨੂੰ ਘਟਾਉਣ ਲਈ ਸਰਕਾਰ ਨੇ ਸਾਲਾਨਾ ਇਮੀਗ੍ਰੇਸ਼ਨ ਦੀ ਗਿਣਤੀ ਨੂੰ ਅੱਧਾ ਕਰਨ ਦਾ ਟੀਚਾ ਰੱਖਿਆ ਹੈ। ਇਸ ਨੀਤੀ ਦਾ ਮੁੱਖ ਮਕਸਦ ਸਿਰਫ਼ ਅਸਲ ਵਿਦਿਆਰਥੀਆਂ ਨੂੰ ਹੀ ਦੇਸ਼ ਵਿੱਚ ਪੜ੍ਹਾਈ ਦਾ ਮੌਕਾ ਦੇਣਾ ਹੈ।
