ਆਸਟ੍ਰੇਲੀਆ : ਭਾਰਤੀ ਮੂਲ ਦੇ ਲੋਕਾਂ ਨੇ ਧਾਰਾ 370 ਦੇ ਸਮਰਥਨ 'ਚ ਕੱਢੀ ਰੈਲੀ

09/15/2019 3:35:09 PM

ਸਿਡਨੀ (ਬਿਊਰੋ)— ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਚ ਐਤਵਾਰ ਨੂੰ ਭਾਰਤੀ ਮੂਲ ਦੇ ਆਸਟ੍ਰੇਲੀਆਈ ਨਾਗਰਿਕਾਂ ਨੇ ਧਾਰਾ 370 ਦੇ ਸਮਰਥਨ ਵਿਚ ਰੈਲੀ ਦਾ ਆਯੋਜਨ ਕੀਤਾ। ਇਸ ਦੇ ਬਾਅਦ ਕਸ਼ਮੀਰੀ ਪੰਡਿਤਾਂ ਦੀ ਅਗਵਾਈ ਵਿਚ ਉਨ੍ਹਾਂ ਨੇ ਵਿਕਟੋਰੀਅਨ ਸਟੇਟ ਦੀ ਸੰਸਦ ਤੋਂ ਫੈਡਰੇਸ਼ਨ ਸਕਵਾਇਰ ਤੱਕ ਰੈਲੀ ਕੱਢੀ। ਇੱਥੇ ਦੱਸ ਦਈਏ ਕਿ ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਭਾਰਤੀ ਮੂਲ ਦੇ ਲੋਕ ਰਹਿੰਦੇ ਹਨ।

 

ਗੌਰਤਲਬ ਹੈ ਕਿ ਭਾਰਤ ਸਰਕਾਰ ਨੇ 5 ਅਗਸਤ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਧਾਰਾ 370 ਖਤਮ ਕਰ ਦਿੱਤੀ ਸੀ। ਇਸ ਮਗਰੋਂ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਰਾਜਾਂ ਵਿਚ ਵੰਡ ਦਿੱਤਾ ਗਿਆ। ਜੰਮੂ-ਕਸ਼ਮੀਰ ਨੂੰ ਵਿਧਾਨ ਸਭਾ ਵਾਲਾ ਕੇਂਦਰ ਸ਼ਾਸ਼ਿਤ ਰਾਜ ਬਣਾਇਆ ਗਿਆ ਜਦਕਿ ਲੱਦਾਖ ਨੂੰ ਬਿਨਾਂ ਵਿਧਾਨ ਸਭਾ ਵਾਲਾ ਰਾਜ ਬਣਾਇਆ ਗਿਆ।


Vandana

Content Editor

Related News