ਆਸਟ੍ਰੇਲੀਆ ''ਚ ਕੋਰੋਨਾ ਵਿਸਫੋਟ, 30 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ
Wednesday, Feb 09, 2022 - 01:58 PM (IST)
ਕੈਨਬਰਾ (ਵਾਰਤਾ): ਆਸਟ੍ਰੇਲੀਆ ਨੇ ਲਗਭਗ ਦੋ ਸਾਲਾਂ ਬਾਅਦ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਸੈਲਾਨੀਆਂ ਲਈ ਅੰਤਰਰਾਸ਼ਟਰੀ ਸਰਹੱਦਾਂ ਮੁੜ ਖੋਲ੍ਹਣ ਤੋਂ ਪਹਿਲਾਂ ਬੁੱਧਵਾਰ ਨੂੰ 30,000 ਤੋਂ ਵੱਧ ਨਵੇਂ ਕੋਰੋਨਾ ਵਾਇਰਸ ਕੇਸ ਦਰਜ ਕੀਤੇ।ਵਰਲਡ ਓ ਮੀਟਰ ਦੇ ਅੰਕੜਿਆਂ ਮੁਤਾਬਕ ਆਸਟ੍ਰੇਲੀਆ ਵਿਚ 31,113 ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਮਾਮਲਿਆਂ ਦੀ ਕੁੱਲ ਗਿਣਤੀ 2,811,484 ਹੋ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆਈ ਪੁਲਸ ਨੇ ਸਿਡਨੀ 'ਚ 220 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ ਨਕਦੀ ਕੀਤੀ ਜ਼ਬਤ
ਰਾਜਾਂ ਅਤੇ ਖੇਤਰਾਂ ਦੇ ਅੰਕੜਿਆਂ ਮੁਤਾਬਕ ਰਾਸ਼ਟਰੀ ਪੱਧਰ 'ਤੇ 70 ਮੌਤਾਂ ਹੋਈਆਂ, ਜਿਨ੍ਹਾਂ ਵਿੱਚ ਕੁਈਨਜ਼ਲੈਂਡ ਵਿੱਚ 24, ਵਿਕਟੋਰੀਆ ਵਿੱਚ 21, ਨਿਊ ਸਾਊਥ ਵੇਲਜ਼ ਵਿੱਚ 20, ਤਸਮਾਨੀਆ ਅਤੇ ਦੱਖਣੀ ਆਸਟ੍ਰੇਲੀਆ ਦੋਵਾਂ ਵਿੱਚ ਦੋ ਅਤੇ ਆਸਟ੍ਰੇਲੀਆਈ ਰਾਜਧਾਨੀ ਖੇਤਰ ਵਿੱਚ ਇੱਕ ਮੌਤ ਸ਼ਾਮਲ ਹੈ।ਇੱਥੇ ਦੱਸ ਦਈਏ ਕਿ ਆਸਟ੍ਰੇਲੀਆ ਵਿਚ ਹੁਣ ਤੱਕ 4,373 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਅੰਕੜਿਆਂ ਦੇ ਅਨੁਸਾਰ ਮੰਗਲਵਾਰ ਨੂੰ ਆਸਟ੍ਰੇਲੀਆ ਦੇ ਹਸਪਤਾਲਾਂ ਵਿੱਚ 3,800 ਕੇਸਾਂ ਦਾ ਇਲਾਜ ਕੀਤਾ ਜਾ ਰਿਹਾ ਸੀ, ਜਿਨ੍ਹਾਂ ਵਿੱਚੋਂ 271 ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਦਾਖਲ ਹਨ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਦਾ ਵੱਡਾ ਕਦਮ, 9 ਕਰਮੀਆਂ ਨੂੰ ਧਾਰਮਿਕ ਆਧਾਰ 'ਤੇ ਕੋਵਿਡ ਟੀਕਾਕਰਨ ਨਿਯਮ ਤੋਂ ਦਿੱਤੀ ਛੋਟ
ਫੈਡਰਲ ਸਰਕਾਰ ਨੇ ਸੋਮਵਾਰ ਨੂੰ ਘੋਸ਼ਣਾ ਕੀਤੀ ਕਿ 21 ਫਰਵਰੀ ਤੋਂ ਇੱਕ ਵੈਧ ਵੀਜ਼ਾ ਵਾਲੇ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਲਗਭਗ ਦੋ ਸਾਲਾਂ ਵਿੱਚ ਪਹਿਲੀ ਵਾਰ ਆਸਟ੍ਰੇਲੀਆ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ, ਜਿਹਨਾਂ ਨੇ ਕੋਵਿਡ-19 ਵੈਕਸੀਨ ਦੀਆਂ ਦੋ ਖੁਰਾਕਾਂ ਲਗਵਾਈਆਂ ਹਨ।ਵਪਾਰ, ਸੈਰ-ਸਪਾਟਾ ਅਤੇ ਨਿਵੇਸ਼ ਮੰਤਰੀ ਡੈਨ ਤੇਹਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਰਾਜਾਂ ਅਤੇ ਖੇਤਰਾਂ ਦੇ ਅੰਤਰਰਾਸ਼ਟਰੀ ਯਾਤਰੀਆਂ ਲਈ ਇਕਸਾਰ ਨਿਯਮ ਹੋਣ। ਇਹ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੇ ਮਾਮਲੇ ਵਿੱਚ ਵੀ ਬਹੁਤ ਵਧੀਆ ਕੰਮ ਕਰ ਰਿਹਾ ਹੈ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।