ਕੌਮੀ ਸਿੱਖ ਖੇਡਾਂ ਨੂੰ ਸਮਰਪਿਤ ਬ੍ਰਿਸਬੇਨ 'ਚ ਸੂਬਾ ਪੱਧਰੀ ਖੇਡ ਸਮਾਗਮ 2 ਤੇ 3 ਅਪ੍ਰੈਲ ਨੂੰ

03/28/2021 10:12:51 AM

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਦੀਆਂ ਕੌਮੀ ਪੱਧਰ ਦੀਆਂ ਸਿੱਖ ਖੇਡਾਂ ਜੋ ਕਿ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਤਰਜਮਾਨੀ ਕਰਦਿਆਂ ਵਿਦੇਸ਼ ਵਿੱਚ ਰਹਿੰਦਿਆਂ ਆਪਣਿਆਂ ਪੁਰਖਿਆਂ ਦੇ ਸ਼ਾਨਾਮੱਤੇ ਇਤਿਹਾਸ, ਰਹੁ-ਰੀਤਾਂ ਤੇ ਵਿਰਾਸਤ ਨਾਲ ਜੋੜਦਿਆਂ ਭਾਈਚਾਰਕ ਸਾਂਝ ਤੇ ਖੇਡ ਭਾਵਨਾ ਨੂੰ ਵਧਾਉਂਦੀਆਂ ਹਨ। 33ਵੀਆਂ ਸਲਾਨਾ ਸਿੱਖ ਖੇਡਾਂ ਬਹੁਤ ਹੀ ਉਤਸ਼ਾਹ ਤੇ ਜੋਸ਼ੋ-ਖਰੋਸ਼ ਨਾਲ ਪੱਛਮੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਖੇ ਈਸਟਰ ਵੀਕਐਂਡ 'ਤੇ ਕਰਵਾਈਆਂ ਜਾ ਰਹੀਆਂ ਹਨ। ਕੋਰੋਨਾ ਮਹਾਮਾਰੀ ਦੀਆਂ ਪਾਬੰਦੀਆਂ ਕਾਰਨ ਦੂਸਰੇ ਸੂਬਿਆਂ ਦੇ ਖਿਡਾਰੀ ਤੇ ਦਰਸ਼ਕ ਪਰਥ ਖੇਡਾਂ ਵਿੱਚ ਭਾਗ ਨਹੀਂ ਲੈ ਸਕਣਗੇ।ਇਸੇ ਸੰਦਰਭ ਵਿੱਚ ਕੌਮੀ ਸਿੱਖ ਖੇਡ ਕਮੇਟੀ ਦੀ ਅਗਵਾਈ ਹੇਠ ਆਸਟ੍ਰੇਲੀਆ ਦੇ ਵੱਖ-ਵੱਖ ਸੂਬਿਆਂ ਵਿੱਚ ਸਥਾਨਕ ਕਮੇਟੀਆਂ ਦੇ ਸਹਿਯੋਗ ਨਾਲ ਪਰਥ ਦੀਆਂ ਖੇਡਾਂ ਨੂੰ ਸਮਰਪਿਤ ਖੇਡ ਮੇਲੇ ਕਰਵਾਏ ਜਾ ਰਹੇ ਹਨ। 

PunjabKesari

ਪੜ੍ਹੋ ਇਹ ਅਹਿਮ ਖਬਰ- ਪੰਜਾਬੀ ਮੀਡੀਆ ਜਗਤ ਦੀ ਉੱਘੀ ਸ਼ਖ਼ਸੀਅਤ ਹਰਵਿੰਦਰ ਰਿਆੜ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਕੁਈਨਜ਼ਲੈਂਡ ਸੂਬੇ ਦੇ ਸ਼ਹਿਰ ਬ੍ਰਿਸਬੇਨ 'ਚ ਵੀ ਈਸਟਰ ਵੀਕਐਂਡ 'ਤੇ 2 ਅਤੇ 3 ਅਪ੍ਰੈਲ ਨੂੰ ਈਗਲ ਸਪੋਰਟਸ ਕੰਪਲੈਕਸ ਮੈਨਸਫੀਲਡ ਵਿਖੇ ਸੂਬੇ ਪੱਧਰ ਦਾ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੌਮੀ ਪ੍ਰਧਾਨ ਸਰਬਜੋਤ ਸਿੰਘ ਢਿੱਲੋਂ, ਮਨਜੀਤ ਬੋਪਾਰਾਏ ਕੌਮੀ ਸੱਭਿਆਚਾਰਕ ਕਮੇਟੀ ਦੇ ਨੁਮਾਇੰਦੇ ਅਤੇ ਕੁਈਨਜ਼ਲੈਂਡ ਸੂਬਾਈ ਕਮੇਟੀ ਦੇ ਪ੍ਰਬੰਧਕ ਹੈਪੀ ਧਾਮੀ, ਰੌਕੀ ਭੁੱਲਰ, ਜਗਦੀਪ ਸਿੰਘ ਭਿੰਡਰ, ਗੁਰਜੀਤ ਸਿੰਘ, ਰਣਦੀਪ ਸਿੰਘ ਜੌਹਲ, ਉਧਮ ਸਿੰਘ, ਗੋਪੀ ਚਾਹਲ, ਸਰਬਜੀਤ ਸੋਹੀ ਤੇ ਮਨਰੂਪ ਜੌਹਲ  ਨੇ ਦੱਸਿਆ ਕਿ ਇਸ ਖੇਡ ਮੇਲੇ ਵਿੱਚ ਫੁੱਟਬਾਲ, ਵਾਲੀਬਾਲ, ਕ੍ਰਿਕਟ, ਰੱਸਾਕਸ਼ੀ ਆਦਿ ਖੇਡਾਂ ਸ਼ਾਮਲ ਹੋਣਗੀਆਂ ਅਤੇ ਗਿੱਧਾ-ਭੰਗੜਾ ਆਦਿ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।ਖੇਡ ਮੇਲੇ ਵਿੱਚ ਦਸਤਾਰ ਸਜਾਉਣ ਦੇ ਮੁਕਾਬਲੇ ਅਤੇ ਬੱਚਿਆਂ ਦੀਆਂ ਖੇਡਾਂ ਤੇ ਸੱਭਿਆਚਾਰਕ ਵੰਨਗੀਆਂ ਵੀ ਵਿਸ਼ੇਸ਼ ਤੌਰ 'ਤੇ ਖਿੱਚ ਦਾ ਕੇਂਦਰ ਹੋਣਗੀਆਂ। ਪ੍ਰਬੰਧਕਾਂ ਵਲੋਂ ਖੇਡ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।

ਨੋਟ- ਬ੍ਰਿਸਬੇਨ 'ਚ ਸੂਬਾ ਪੱਧਰੀ ਖੇਡ ਸਮਾਗਮ 2 ਤੇ 3 ਅਪ੍ਰੈਲ ਨੂੰ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News