ਆਸਟ੍ਰੇਲੀਆ ਬਣਾ ਰਿਹੈ ਨਵੇਂ ਇਮੀਗ੍ਰੇਸ਼ਨ ਨਿਯਮ, ਜਾਣੋ ਭਾਰਤੀ ਵਿਦਿਆਰਥੀਆਂ ਤੇ ਪੇਸ਼ੇਵਰਾਂ 'ਤੇ ਕੀ ਹੋਵੇਗਾ ਅਸਰ

Tuesday, Dec 12, 2023 - 01:26 PM (IST)

ਆਸਟ੍ਰੇਲੀਆ ਬਣਾ ਰਿਹੈ ਨਵੇਂ ਇਮੀਗ੍ਰੇਸ਼ਨ ਨਿਯਮ, ਜਾਣੋ ਭਾਰਤੀ ਵਿਦਿਆਰਥੀਆਂ ਤੇ ਪੇਸ਼ੇਵਰਾਂ 'ਤੇ ਕੀ ਹੋਵੇਗਾ ਅਸਰ

ਇੰਟਰਨੈਸ਼ਨਲ ਡੈਸਕ- ਆਸਟ੍ਰੇਲੀਆ ਜਾਣ ਦੇ ਚਾਹਵਾਨ ਭਾਰਤੀਆਂ ਲਈ ਚੰਗੀ ਖ਼ਬਰ ਹੈ। ਆਸਟ੍ਰੇਲੀਆ ਦੀ ਸਰਕਾਰ ਪ੍ਰਵਾਸੀਆਂ ਲਈ ਨਵੇਂ ਨਿਯਮ ਬਣਾਉਣ ਜਾ ਰਹੀ ਹੈ। ਇਸ ਦੇ ਤਹਿਤ ਆਸਟ੍ਰੇਲੀਆ ਜਾਣ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਦੀ ਜਾਂਚ ਸ਼ਾਮਲ ਹੋਵੇਗੀ। ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਸੋਮਵਾਰ (11 ਦਸੰਬਰ) ਨੂੰ ਕਿਹਾ ਕਿ ਇਹਨਾਂ ਨਿਯਮਾਂ ਦਾ ਭਾਰਤੀ ਵਿਦਿਆਰਥੀਆਂ ਜਾਂ ਪੇਸ਼ੇਵਰਾਂ 'ਤੇ ਕੋਈ ਮਾੜਾ ਪ੍ਰਭਾਵ ਪੈਣ ਦੀ ਉਮੀਦ ਨਹੀਂ ਹੈ।

ਇਸ ਮਾਮਲੇ ਨਾਲ ਸਬੰਧਤ ਲੋਕਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਇਹ ਸੁਧਾਰ ਭਾਰਤੀ ਵਿਦਿਆਰਥੀਆਂ ਲਈ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਸਥਾਈ ਤੌਰ 'ਤੇ ਆਸਟ੍ਰੇਲੀਆ ਵਿੱਚ ਰਹਿਣ, ਅਧਿਐਨ ਕਰਨ ਅਤੇ ਕੰਮ ਕਰਨ ਦੇ ਮੌਕਿਆਂ ਨੂੰ ਨਹੀਂ ਬਦਲਣਗੇ ਕਿਉਂਕਿ ਇਹ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ (ਈ.ਟੀ.ਸੀ.ਏ.) ਦੇ ਤਹਿਤ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਸੁਧਾਰਾਂ ਨਾਲ ਹੁਨਰਮੰਦ ਕਾਮਿਆਂ ਲਈ ਵੀ ਨਵਾਂ ਰਾਹ ਖੁੱਲ੍ਹਣ ਦੀ ਉਮੀਦ ਹੈ। ਇਸ ਦਾ ਲਾਭ ਭਾਰਤੀ ਨਾਗਰਿਕਾਂ ਨੂੰ ਮਿਲੇਗਾ।

ਆਸਟ੍ਰੇਲੀਆ ਸਰਕਾਰ ਨੇ ਜਾਰੀ ਕੀਤੀ ਮਾਈਗ੍ਰੇਸ਼ਨ ਰਣਨੀਤੀ

ਹਿੰਦੁਸਤਾਨ ਟਾਈਮਜ਼ ਮੁਤਾਬਕ ਆਸਟ੍ਰੇਲੀਆ ਸਰਕਾਰ ਨੇ ਸੋਮਵਾਰ ਨੂੰ ਮਾਈਗ੍ਰੇਸ਼ਨ ਰਣਨੀਤੀ ਜਾਰੀ ਕੀਤੀ। ਇਸ ਰਾਹੀਂ ਮੌਜੂਦਾ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ, ਤਾਂ ਜੋ ਦੇਸ਼ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਸੁਧਾਰਾਂ ਦਾ ਉਦੇਸ਼ ਹੁਨਰ ਪ੍ਰਵਾਸ ਅਤੇ ਪ੍ਰਤਿਭਾਸ਼ਾਲੀ ਲੋਕਾਂ ਦਾ ਪ੍ਰਬੰਧਨ ਕਰਨਾ ਹੈ। ਸਰਕਾਰ ਨੇ ਕਿਹਾ ਕਿ ਨਵੀਂ ਮਾਈਗ੍ਰੇਸ਼ਨ ਨੀਤੀ ਮਾਈਗ੍ਰੇਸ਼ਨ ਨੂੰ ਪੂਰਵ-ਮਹਾਮਾਰੀ ਦੇ ਪੱਧਰਾਂ 'ਤੇ ਵਾਪਸ ਲਿਆਉਣ ਅਤੇ ਸਹੀ ਹੁਨਰ ਨੂੰ ਸਹੀ ਜਗ੍ਹਾ 'ਤੇ ਲਿਆਉਣ ਵਿਚ ਮਦਦ ਕਰੇਗੀ। ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਕਿਹਾ ਕਿ ਸੁਧਾਰਾਂ ਦਾ ਉਦੇਸ਼ ਪ੍ਰਵਾਸੀਆਂ ਦੀ ਗਿਣਤੀ ਨੂੰ ਕੰਟਰੋਲ ਕਰਨਾ ਹੈ ਅਤੇ ਇਸ ਤਹਿਤ ਅਰਜ਼ੀਆਂ ਦੀ ਹੋਰ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ।

ਪੜ੍ਹੋ ਇਹ ਅਹਿਮ ਖ਼ਬਰ-ਨਿੱਝਰ ਦੇ ਕਤਲ 'ਚ ਭਾਰਤ ਦੀ ਸ਼ਮੂਲੀਅਤ ਨੂੰ ਲੈ ਕੇ ਕੈਨੇਡੀਅਨ ਅਧਿਕਾਰੀ ਦਾ ਅਹਿਮ ਬਿਆਨ

ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਦਾ ਫ਼ੈਸਲਾ ਨਹੀਂ 

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 'ਤੇ ਕੋਈ ਸੀਮਾ ਨਹੀਂ ਹੋਵੇਗੀ। ਇਸ ਰਾਹੀਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਦਿਆਰਥੀ ਅਜਿਹੇ ਕੋਰਸਾਂ ਲਈ ਰਜਿਸਟ੍ਰੇਸ਼ਨ ਕਰਵਾ ਕੇ ਲੰਬੇ ਸਮੇਂ ਤੱਕ ਆਸਟ੍ਰੇਲੀਆ ਵਿਚ ਰਹਿਣ ਦੀ ਕੋਸ਼ਿਸ਼ ਨਾ ਕਰਨ, ਜਿਨ੍ਹਾਂ ਦਾ ਕੋਈ ਫਾਇਦਾ ਨਹੀਂ ਹੁੰਦਾ। ਲੋਕਾਂ ਨੇ ਕਿਹਾ ਕਿ ਇਨ੍ਹਾਂ ਸੁਧਾਰਾਂ ਨਾਲ ਆਸਟ੍ਰੇਲੀਆ ਵਿਚ ਪ੍ਰਵਾਸੀਆਂ ਦੇ ਜੀਵਨ ਸਾਥੀ ਜਾਂ ਨਿਰਭਰ ਵਿਅਕਤੀਆਂ ਦੇ ਦਾਖਲੇ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ, ਹਾਲਾਂਕਿ ਉਨ੍ਹਾਂ ਨੂੰ ਕੁਝ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।

ਆਸਟ੍ਰੇਲੀਆਈ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਦਾ ਬਿਆਨ

ਇਸ ਸਬੰਧੀ ਆਸਟ੍ਰੇਲੀਅਨ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਕਿਹਾ ਕਿ ਨਵੀਂ ਮਾਈਗ੍ਰੇਸ਼ਨ ਰਣਨੀਤੀ ਤਹਿਤ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ECTA ਤਹਿਤ ਪ੍ਰਤੀਬੱਧਤਾਵਾਂ ਨੂੰ ਬਰਕਰਾਰ ਰੱਖਿਆ ਜਾਵੇਗਾ। ਇਸਦਾ ਮਤਲਬ ਹੈ ਕਿ ਭਾਰਤੀ ਵਿਦਿਆਰਥੀ ਅੰਡਰਗਰੈਜੂਏਟ ਡਿਗਰੀ ਪੂਰੀ ਕਰਨ ਲਈ ਦੋ ਸਾਲ, ਮਾਸਟਰ ਡਿਗਰੀ ਪੂਰੀ ਕਰਨ ਲਈ ਤਿੰਨ ਸਾਲ ਅਤੇ ਪੀਐਚਡੀ ਪੂਰੀ ਕਰਨ ਲਈ ਚਾਰ ਸਾਲ ਲਈ ਅਸਥਾਈ ਗ੍ਰੈਜੂਏਟ ਵੀਜ਼ੇ 'ਤੇ ਰਹਿਣ ਦੇ ਯੋਗ ਬਣੇ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਗਸਤ 2023 ਤੱਕ 1 ਲੱਖ 20 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀ ਆਸਟ੍ਰੇਲੀਆ ਵਿੱਚ ਪੜ੍ਹ ਰਹੇ ਸਨ। ਇਹ ਆਸਟ੍ਰੇਲੀਆ ਵਿੱਚ ਵਿਦੇਸ਼ੀ ਵਿਦਿਆਰਥੀਆਂ ਦਾ ਦੂਜਾ ਸਭ ਤੋਂ ਵੱਡਾ ਸਮੂਹ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


 


author

Vandana

Content Editor

Related News