ਆਸਟ੍ਰੇਲੀਆ ’ਚ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਬਰਜਿੰਦਰ ਸਿੰਘ ਦੇ ਪਰਿਵਾਰ ਨੇ ਲਾਈ ਮਦਦ ਦੀ ਗੁਹਾਰ

Sunday, Jan 08, 2023 - 05:00 PM (IST)

ਆਸਟ੍ਰੇਲੀਆ ’ਚ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਬਰਜਿੰਦਰ ਸਿੰਘ ਦੇ ਪਰਿਵਾਰ ਨੇ ਲਾਈ ਮਦਦ ਦੀ ਗੁਹਾਰ

ਤਰਨਤਾਰਨ (ਵਿਜੇ ਅਰੋੜਾ)- ਆਸਟ੍ਰੇਲੀਆ ਵਿਖੇ ਵਾਪਰੇ ਸੜਕ ਹਾਦਸੇ ਵਿਚ ਪਿੰਡ ਕੰਗ ਦੇ ਵਿਅਕਤੀ ਦੀ ਮੌਤ ਹੋ ਗਈ ਹੈ। ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਪੁੱਤਰ ਮਲਕੀਅਤ ਸਿੰਘ ਲਗਭਗ ਸਵਾ ਮਹੀਨਾ ਪਹਿਲਾਂ ਆਪਣੀ ਧੀ ਜਸ਼ਨਪ੍ਰੀਤ ਕੌਰ ਮੈਲਬੌਰਨ ਨੂੰ ਮਿਲਣ ਲਈ ਗਏ ਸਨ। 

ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ

ਜਿਸ ਦੌਰਾਨ ਉਹ ਆਪਣੇ ਚਾਰ ਹੋਰ ਸਾਥੀਆਂ ਨਾਲ ਅਸੈਪਟਨ ਵਿਖੇ ਘੁੰਮਣ ਲਈ ਗਏ ਸਨ, ਜਿਸ ਦੌਰਾਨ ਗੱਡੀ 'ਚ ਸਵਾਰ ਪੰਜ ਜਣਿਆਂ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਸੀ ਅਤੇ ਚਾਰ ਜਣਿਆਂ ਦੀ ਮੌਕੇ 'ਤੇ ਮੌਤ ਹੋ ਗਈ। ਗੱਡੀ ਦੇ ਡਰਾਈਵਰ ਨੇ ਵੀ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਬਲਜਿੰਦਰ ਸਿੰਘ ਕੰਗ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਪਾਸੋਂ ਬਲਜਿੰਦਰ ਸਿੰਘ ਕੰਗ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਯੱਦੀ ਪਿੰਡ ਕੰਗ ਵਿਖੇ ਕੀਤਾ ਜਾ ਸਕੇ। ‌

ਇਹ ਵੀ ਪੜ੍ਹੋ- ਜ਼ਿਲ੍ਹਾ ਸੁਜਾਨਪੁਰ ਪੁਲਸ ਦੀ ਵੱਡੀ ਕਾਮਯਾਬੀ, 3.16 ਕੁਇੰਟਲ ਭੁੱਕੀ ਤੇ ਇਕ ਟਰੱਕ ਸਮੇਤ 2 ਮੁਲਜ਼ਮ ਕਾਬੂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News