ਖ਼ੁਸ਼ਖ਼ਬਰੀ, ਆਸਟ੍ਰੇਲੀਆ ਵੱਲੋਂ ਅੰਤਰਰਾਸ਼ਟਰੀ ਸਰਹੱਦਾਂ ਖੋਲ੍ਹਣ ਦਾ ਐਲਾਨ, ਇਨ੍ਹਾਂ ਸੈਲਾਨੀਆਂ ਨੂੰ ਨਹੀਂ ਮਿਲੇਗੀ ਐਂਟਰੀ

Monday, Feb 07, 2022 - 11:28 AM (IST)

ਖ਼ੁਸ਼ਖ਼ਬਰੀ, ਆਸਟ੍ਰੇਲੀਆ ਵੱਲੋਂ ਅੰਤਰਰਾਸ਼ਟਰੀ ਸਰਹੱਦਾਂ ਖੋਲ੍ਹਣ ਦਾ ਐਲਾਨ, ਇਨ੍ਹਾਂ ਸੈਲਾਨੀਆਂ ਨੂੰ ਨਹੀਂ ਮਿਲੇਗੀ ਐਂਟਰੀ

ਕੈਨਬਰਾ (ਵਾਰਤਾ): ਆਸਟਰੇਲੀਆ 21 ਫਰਵਰੀ ਨੂੰ ਸੈਲਾਨੀਆਂ ਲਈ ਆਪਣੀ ਅੰਤਰਰਾਸ਼ਟਰੀ ਸਰਹੱਦ ਖੋਲ੍ਹ ਦੇਵੇਗਾ, ਹਾਲਾਂਕਿ ਸਿਰਫ਼ ਉਨ੍ਹਾਂ ਲੋਕਾਂ ਨੂੰ ਦੇਸ਼ ਵਿਚ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਮਿਲ ਚੁੱਕੀਆਂ ਹਨ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਬੈਠਕ ਤੋਂ ਬਾਅਦ ਕਿਹਾ, ‘ਮੈਨੂੰ ਪਤਾ ਹੈ ਕਿ ਸੈਰ-ਸਪਾਟਾ ਉਦਯੋਗ ਇਸ ਦਾ ਇੰਤਜ਼ਾਰ ਕਰ ਰਿਹਾ ਹੋਵੇਗਾ। ਅਗਲੇ 2 ਹਫ਼ਤਿਆਂ ਵਿਚ ਉਨ੍ਹਾਂ (ਸੈਰ-ਸਪਾਟਾ ਉਦਯੋਗ) ਨੂੰ ਆਸਟਰੇਲੀਆ ਵਿਚ ਅੰਤਰਰਾਸ਼ਟਰੀ ਸੈਲਾਨੀਆਂ ਦਾ ਸਵਾਗਤ ਕਰਨ ਦਾ ਮੌਕਾ ਮਿਲੇਗਾ।’

ਇਹ ਵੀ ਪੜ੍ਹੋ: ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਪਾਕਿ PM ਇਮਰਾਨ ਖਾਨ ਨੇ ਜਤਾਇਆ ਦੁੱਖ, ਆਖੀ ਇਹ ਗੱਲ

ਉਨ੍ਹਾਂ ਕਿਹਾ ਕਿ 21 ਫਰਵਰੀ ਤੋਂ ਆਸਟਰੇਲੀਆ ਆਉਣ ਵਾਲੇ ਲੋਕਾਂ ਲਈ ਕੋਰੋਨਾ ਵੈਕਸੀਨ ਦੀਆਂ 2 ਖ਼ੁਰਾਕਾਂ ਲੈਣਾ ਲਾਜ਼ਮੀ ਹੋਵੇਗਾ। ਦੱਸਣਯੋਗ ਹੈ ਕਿ ਮੌਰੀਸਨ ਨੇ ਪਿਛਲੇ ਸਾਲ ਅਕਤੂਬਰ ਵਿਚ ਕਿਹਾ ਸੀ ਕਿ ਵਿਦੇਸ਼ੀ ਨਾਗਰਿਕਾਂ ਲਈ ਆਸਟਰੇਲੀਆ ਦੀਆਂਂ ਸਰਹੱਦਾਂ 2022 ਵਿਚ ਖੋਲ੍ਹ ਦਿੱਤੀਆਂਂਜਾਣਗੀਆਂ। ਜ਼ਿਕਰਯੋਗ ਹੈ ਕਿ ਸੈਲਾਨੀਆਂ ਨੂੰ ਲਗਭਗ 2 ਸਾਲਾਂ ਬਾਅਦ ਆਸਟਰੇਲੀਆ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਕਿਉਂਕਿ ਕੋਰੋਨਾ ਮਹਾਮਾਰੀ ਕਾਰਨ ਮਾਰਚ 2020 ਤੋਂ ਆਸਟਰੇਲੀਆ ਦੀਆਂ ਸਰਹੱਦਾਂ ਜ਼ਿਆਦਾਤਰ ਵਿਦੇਸ਼ੀ ਲੋਕਾਂ ਲਈ ਬੰਦ ਹਨ।

ਇਹ ਵੀ ਪੜ੍ਹੋ: ਕੈਨੇਡਾ: ਓਟਾਵਾ ’ਚ ਕੋਵਿਡ-19 ਪਾਬੰਦੀਆਂ ਨੂੰ ਲੈ ਕੇ ਪ੍ਰਦਰਸ਼ਨਾਂ ਦਰਮਿਆਨ ਐਮਰਜੈਂਸੀ ਦਾ ਐਲਾਨ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News