ਆਸਟ੍ਰੇਲੀਆ ਤੋਂ ਦੁੱਖਦਾਇਕ ਖ਼ਬਰ, ਪਟਿਆਲਾ ਦੇ ਪੰਜਾਬੀ ਨੌਜਵਾਨ ਦੀ ਅਚਨਚੇਤੀ ਮੌਤ

Sunday, Aug 21, 2022 - 06:16 PM (IST)

ਆਸਟ੍ਰੇਲੀਆ ਤੋਂ ਦੁੱਖਦਾਇਕ ਖ਼ਬਰ, ਪਟਿਆਲਾ ਦੇ ਪੰਜਾਬੀ ਨੌਜਵਾਨ ਦੀ ਅਚਨਚੇਤੀ ਮੌਤ

ਮੈਲਬੌਰਨ (ਮਨਦੀਪ ਸਿੰਘ ਸੈਣੀ)- ਆਸਟ੍ਰੇਲੀਆ ਵਿਖੇ ਮੈਲਬੌਰਨ ਵਿੱਚ ਰਹਿ ਰਹੇ ਇਕ ਨੌਜਵਾਨ ਪੰਜਾਬੀ ਬਲਜਿੰਦਰ ਸਿੰਘ ਦੀ ਕਿਸੇ ਗੰਭੀਰ ਬੀਮਾਰੀ ਕਾਰਨ ਹਸਪਤਾਲ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬਲਜਿੰਦਰ ਸਿੰਘ (34) ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਿੱਧੂਵਾਲ ਨਾਲ ਸਬੰਧਤ ਸੀ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉੱਘੇ ਸਮਾਜਸੇਵੀ ਮਨਜੀਤ ਬੋਪਾਰਾਏ ਨੇ ਦੱਸਿਆ ਕਿ ਬਲਜਿੰਦਰ ਸਿੰਘ ਦਾ ਜਵਾਨ ਉਮਰੇ ਇਸ ਜਹਾਨੋਂ ਚਲੇ ਜਾਣਾ ਬਹੁਤ ਦੁਖਦਾਈ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਪੁਤਿਨ ਦਾ 'ਬ੍ਰੇਨ' ਕਹੇ ਜਾਣ ਵਾਲੇ ਡੁਗਿਨ ਦੀ ਧੀ ਦੀ ਕਾਰ 'ਚ ਜ਼ਬਰਦਸਤ ਧਮਾਕਾ, ਹੋਈ ਮੌਤ

ਨੌਜਵਾਨ ਬੱਚੇ ਬਿਹਤਰ ਜ਼ਿੰਦਗੀ ਦੀ ਭਾਲ ਵਿੱਚ ਪਰਦੇਸਾਂ ਨੂੰ ਜਾਂਦੇ ਹਨ ਪਰ ਕਿਸਮਤ ਕੁਝ ਹੋਰ ਹੀ ਰੰਗ ਵਿਖਾ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਜਿੰਦਰ ਸਿੰਘ ਦੀ ਲਾਸ਼ ਨੂੰ ਪੰਜਾਬ ਭੇਜਣ ਦੀਆਂ ਤਿਆਰੀਆਂ ਸ਼ੁਰੂ  ਕਰ ਦਿੱਤੀਆਂ ਗਈਆਂ ਹਨ ਤੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਫੰਡ ਰੇਜ਼ਿੰਗ ਦੀ ਮੁਹਿੰਮ ਵੀ ਚਲਾਈ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਬਲਜਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਇਸ ਅਚਨਚੇਤੀ ਮੌਤ 'ਤੇ ਪੰਜਾਬੀ ਭਾਈਚਾਰੇ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News