ਆਸਟ੍ਰੇਲੀਆ ਦੇ PM ਐਂਥਨੀ ਅਲਬਾਨੀਜ਼ ਨੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

Saturday, Apr 15, 2023 - 11:13 AM (IST)

ਆਸਟ੍ਰੇਲੀਆ ਦੇ PM ਐਂਥਨੀ ਅਲਬਾਨੀਜ਼ ਨੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

ਨਵੀਂ ਦਿੱਲੀ (ਏਜੰਸੀ) : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸਟ੍ਰੇਲੀਆਈ ਸਮਾਜ ਦੀ ਖੁਸ਼ਹਾਲੀ ਅਤੇ ਮਜ਼ਬੂਤੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕੀਤਾ।

ਇਹ ਵੀ ਪੜ੍ਹੋ: ਅਮਰੀਕਾ 'ਚ ਰੋਜ਼ੀ ਬਰਕੰਦੀ ਦੇ ਭਰਾ ਸ਼ਮਿੰਦਰਜੀਤ ਸਿੰਘ ਸੰਧੂ ਸਣੇ 3 ਪੰਜਾਬੀ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਅਲਬਾਨੀਜ਼ ਨੇ ਇੱਕ ਸੰਦੇਸ਼ ਵਿਚ ਕਿਹਾ ਕਿ ਮੈਨੂੰ ਵਿਸਾਖੀ ਮਨਾਉਣ ਲਈ ਇਕੱਠੇ ਹੋਏ ਸਾਰੇ ਆਸਟ੍ਰੇਲੀਅਨ ਲੋਕਾਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਭੇਜਦਿਆਂ ਖੁਸ਼ੀ ਹੋ ਰਹੀ ਹੈ। ਵਿਸਾਖੀ ਦਾ ਤਿਉਹਾਰ ਸਿੱਖ ਧਰਮ ਦੀ ਸੁੰਦਰਤਾ ਅਤੇ ਮਨੁੱਖਤਾ ਦੀ ਯਾਦ ਦਿਵਾਉਂਦਾ ਹੈ। ਮਨੁੱਖਤਾ ਦੀ ਭਲਾਈ ਲਈ ਯਤਨਸ਼ੀਲ, ਸਿੱਖ ਧਰਮ ਸਭ ਦੀ ਬਰਾਬਰੀ ਦੇ ਵਿਸ਼ਵਾਸ 'ਤੇ ਆਧਾਰਿਤ ਹੈ। ਆਸਟ੍ਰੇਲੀਆ ਭਰ ਦੇ ਗੁਰਦੁਆਰਿਆਂ ਵਿੱਚ ਵਿਸਾਖੀ ਦਾ ਤਿਊਹਾਰ ਖੁਸ਼ੀ ਅਤੇ ਉਦਾਰਤਾ ਦਾ ਸਮਾਂ ਹੋਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਵਿਸਾਖੀ ਸਿੱਖ ਆਸਟ੍ਰੇਲੀਅਨਾਂ ਦੇ ਸਮਾਜ ਦੀ ਖੁਸ਼ਹਾਲੀ ਅਤੇ ਮਜ਼ਬੂਤੀ ਵਿੱਚ ਯੋਗਦਾਨ ਦਾ ਜਸ਼ਨ ਮਨਾਉਣ ਦਾ ਇੱਕ ਮੌਕਾ ਹੈ। ਤੁਸੀਂ ਰਾਸ਼ਟਰ ਦੀ ਕਹਾਣੀ ਦਾ ਇੱਕ ਅਹਿਮ ਹਿੱਸਾ ਹੋ। ਇਹ ਵਿਸਾਖੀ ਵਿਸ਼ਵਾਸ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸ਼ਾਨਦਾਰ ਤਿਊਹਾਰ ਹੋਵੇ।

ਇਹ ਵੀ ਪੜ੍ਹੋ: ਮੈਂ ਕਿਸੇ ਦੇ ਬਹਿਕਾਵੇ 'ਚ ਆ ਕੇ ਪਾਰਟੀ ਨਹੀਂ ਬਦਲੀ: ਮੋਹਿੰਦਰ ਭਗਤ

ਵਿਸਾਖੀ ਸਿੱਖ ਭਾਈਚਾਰੇ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ ਅਤੇ ਇਸ ਸਾਲ 14 ਅਪ੍ਰੈਲ ਨੂੰ ਮਨਾਇਆ ਗਿਆ। ਇਹ ਦਿਨ 1699 ਵਿੱਚ ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਦੀ ਵਰ੍ਹੇਗੰਢ ਦਾ ਪ੍ਰਤੀਕ ਹੈ। ਇਸ ਦਿਨ, ਗੁਰੂ ਗੋਬਿੰਦ ਸਿੰਘ ਨੇ ਉੱਚ ਅਤੇ ਨੀਵੀਂ ਜਾਤ ਦੇ ਭਾਈਚਾਰਿਆਂ ਵਿੱਚ ਅੰਤਰ ਨੂੰ ਖ਼ਤਮ ਕੀਤਾ ਸੀ।

ਇਹ ਵੀ ਪੜ੍ਹੋ: ਸਿੰਗਾਪੁਰ ਜੇਲ੍ਹ 'ਚ ਬੰਦ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ, ਮਾਂ ਦੇ ਕਤਲ ਦੇ ਲੱਗੇ ਸਨ ਦੋਸ਼


author

cherry

Content Editor

Related News