ਵਿਸਾਖੀ ਮੌਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਸਿੱਖਾਂ ਦੇ ਯੋਗਦਾਨ ਨੂੰ ਕੀਤਾ ਸਲਾਮ

Tuesday, Apr 14, 2026 - 02:25 PM (IST)

ਵਿਸਾਖੀ ਮੌਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਸਿੱਖਾਂ ਦੇ ਯੋਗਦਾਨ ਨੂੰ ਕੀਤਾ ਸਲਾਮ

ਮੈਲਬੌਰਨ, ਮਨਦੀਪ ਸਿੰਘ ਸੈਣੀ) — ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਪੀ.ਐੱਮ ਅਲਬਾਨੀਜ਼ ਨੇ ਵਧਾਈ ਦਿੰਦਿਆਂ ਕਿਹਾ ਕਿ ਖਾਲਸਾ ਪੰਥ ਦੀ ਸਥਾਪਨਾ ਦਾ ਦਿਹਾੜਾ ਸੱਚਾਈ, ਮਨੁੱਖਤਾ ਦੀ ਸੇਵਾ ਅਤੇ ਪਰਮਾਤਮਾ ਪ੍ਰਤੀ ਭਗਤੀ ਵਰਗੀਆਂ ਸਿੱਖੀ ਦੀਆਂ ਮੁੱਖ ਸਿੱਖਿਆਵਾਂ ਨੂੰ ਯਾਦ ਕਰਨ ਦਾ ਸੰਦੇਸ਼ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖ ਆਸਟ੍ਰੇਲੀਆਈ ਕਈ ਪੀੜ੍ਹੀਆਂ ਤੋਂ ਦੇਸ਼ ਦੀ ਤਰੱਕੀ ਅਤੇ ਸਮਾਜਿਕ ਤਾਣੇਬਾਣੇ ਦਾ ਅਟੁੱਟ ਹਿੱਸਾ ਰਹੇ ਹਨ। ਉਨ੍ਹਾਂ ਨੇ ਸਿੱਖਾਂ ਦੀ ਮਿਹਨਤ, ਸਮਰਪਣ ਅਤੇ ਦੇਸ਼-ਪ੍ਰੇਮ ਦੀ ਖ਼ਾਸ ਤੌਰ ’ਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਹੜ੍ਹਾਂ, ਸੋਕੇ , ਭਿਆਨਕ ਜੰਗਲੀ ਅੱਗ ਅਤੇ ਕੋਵਿਡ ਮਹਾਮਾਰੀ ਵਰਗੇ ਸੰਕਟਾਂ ਦੌਰਾਨ ਸਿੱਖ ਸੇਵਾਦਾਰਾਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ “ਜਦੋਂ ਦੇਸ਼ ਨੂੰ ਸਭ ਤੋਂ ਵੱਧ ਉਮੀਦ ਦੀ ਲੋੜ ਸੀ, ਸਿੱਖ ਸੇਵਾਦਾਰਾਂ ਦੀ ਦਇਆ, ਹਿੰਮਤ ਅਤੇ ਸੇਵਾ ਨੇ ਆਸਟ੍ਰੇਲੀਆ ਨੂੰ ਹੌਸਲਾ ਦਿੱਤਾ।”

ਪੜ੍ਹੋ ਇਹ ਅਹਿਮ ਖ਼ਬਰ- "850 ਰਿਜੈਕਸ਼ਨਾਂ ਤੋਂ ਬਾਅਦ ਮਾਈਕ੍ਰੋਸਾਫਟ 'ਚ ਐਂਟਰੀ "! ਇੰਟਰਨੈੱਟ 'ਤੇ ਛਾਈ ਭਾਰਤੀ ਨੌਜਵਾਨ ਦੀ ਸਫ਼ਲਤਾ ਦੀ ਕਹਾਣੀ

ਅਲਬਨੀਜ਼ ਨੇ ਗੁਰਦੁਆਰਿਆਂ ਵਿੱਚ ਲੰਗਰ ਦੀ ਪਰੰਪਰਾ ਦੀ ਵੀ ਪ੍ਰਸ਼ੰਸਾ ਕੀਤੀ, ਜਿਸ ਰਾਹੀਂ ਹਰ ਧਰਮ ਅਤੇ ਪਿਛੋਕੜ ਦੇ ਲੋਕਾਂ ਨੂੰ ਸਾਂਝੇ ਤੌਰ ’ਤੇ ਜੋੜਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਦਰਿਆਦਿਲੀ ਅਤੇ ਸੰਸਕ੍ਰਿਤੀ ਦੇਸ਼ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ। ਅੰਤ ਵਿੱਚ ਪ੍ਰਧਾਨ ਮੰਤਰੀ ਨੇ ਸਾਰੇ ਸਿੱਖਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News