ਭਾਰਤ ਤੋਂ ਆਸਟ੍ਰੇਲੀਆ ਪਰਤ ਰਹੇ ਲੋਕਾਂ ਲਈ ਵੱਡੀ ਖ਼ਬਰ, ਲੱਗ ਸਕਦੈ ਜੁਰਮਾਨਾ ਅਤੇ ਹੋ ਸਕਦੀ ਹੈ ਜੇਲ੍ਹ

05/01/2021 12:39:14 PM

ਸਿਡਨੀ : ਭਾਰਤ ਵਿਚ ਰੋਜ਼ਾਨਾ 3 ਲੱਖ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ ਵੇਖਦੇ ਹੋਏ ਆਸਟ੍ਰੇਲੀਆ ਨੇ ਭਾਰਤ ਤੋਂ ਪਰਤਣ ਵਾਲੇ ਆਪਣੇ ਨਾਗਰਿਕਾਂ ਦੇ ਖ਼ਿਲਾਫ਼ ਸ਼ਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਸਕਾਟ ਮੌਰਿਸਨ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਪਾਬੰਦੀ ਦੇ ਬਾਵਜੂਦ ਜੇਕਰ ਕੋਈ ਵਿਅਕਤੀ ਭਾਰਤ ਤੋਂ ਆਸਟ੍ਰੇਲੀਆ ਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਅਤੇ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ। ਦੱਸ ਦੇਈਏ ਕਿ ਆਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ’ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

9ਨਿਊਜ਼ ਦੀ ਰਿਪੋਰਟ ਮੁਤਾਬਕ ਸਰਕਾਰ ਨੇ ਇਸ ਸਬੰਧ ਵਿਚ ਨਵੇਂ ਨਿਯਮ ਬਣਾਏ ਹਨ, ਜੋ ਅੱਜ (1 ਮਈ) ਤੋਂ ਅਮਲ ਵਿਚ ਆ ਸਕਦੇ ਹਨ। ਇਸ ਦੇ ਤਹਿਤ ਅਜਿਹੇ ਲੋਕਾਂ ਦੇ ਦੇਸ਼ ਵਿਚ ਪ੍ਰਵੇਸ਼ ’ਤੇ ਰੋਕ ਰਹੇਗੀ, ਜਿਨ੍ਹਾਂ ਨੇ ਪਿਛਲੇ 14 ਦਿਨਾਂ ਤੋਂ ਭਾਰਤ ਦੀ ਯਾਤਰਾ ਕੀਤੀ ਹੈ। ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ, ਕਿਉਂਕਿ ਹਾਲ ਹੀ ਵਿਚ 2 ਆਸਟ੍ਰੇਲੀਆਈ ਕ੍ਰਿਕਟਰ ਦੇਸ਼ ਵਾਪਸ ਪੁੱਜੇ ਸਨ। ਭਾਰਤ ਤੋਂ ਸਿੱਧੀਆਂ ਉਡਾਣਾ ’ਤੇ ਲੱਗੀ ਰੋਕ ਨੂੰ ਦੇਖਦੇ ਹੋਏ ਇਨ੍ਹਾਂ ਕ੍ਰਿਕਟਰਾਂ ਨੇ ਸਭ ਤੋਂ ਪਹਿਲਾਂ ਕਤਰ ਦੀ ਯਾਤਰਾ ਕੀਤੀ, ਫਿਰ ਉਥੋਂ ਆਸਟ੍ਰੇਲੀਆ ਲਈ ਉਡਾਣ ਭਰੀ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ: ਇਜ਼ਰਾਇਲ ਨੇ ਭਾਰਤ ਸਮੇਤ ਇਨ੍ਹਾਂ 7 ਦੇਸ਼ਾਂ ’ਤੇ ਲਗਾਈ ਯਾਤਰਾ ਪਾਬੰਦੀ

ਸਿਹਤ ਮੰਤਰੀ ਗ੍ਰੇਗ ਹੰਟ ਨੇ ਦੱਸਿਆ ਕਿ ਸਰਹੱਦ ’ਤੇ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਨਿਯਮ ਨੂੰ ਤੋੜਨ ਦੀ ਕੋਸ਼ਿਸ਼ ਕਰੇਗਾ, ਉਸ ’ਤੇ 66,600 ਡਾਲਰ (ਲਗਭਗ 50 ਲੱਖ ਰੁਪਏ) ਦਾ ਜ਼ੁਰਮਾਨਾ ਲਗਾਇਆ ਜਾਏਗਾ ਜਾਂ 5 ਸਾਲ ਦੀ ਜੇਲ੍ਹ ਦੀ ਸਜ਼ਾ ਹੋਵੇਗੀ, ਜਾਂ ਫਿਰ ਦੋਵੇਂ ਵੀ ਹੋ ਸਕਦੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਟਾਈਮ ਮੈਗਜ਼ੀਨ ਦੇ ‘ਕਵਰ’ ’ਤੇ ਭਾਰਤ ’ਚ ਬਲਦੀਆਂ ਚਿਖ਼ਾਵਾਂ ਦਾ ਖ਼ੌਫ਼ਨਾਕ ਮੰਜ਼ਰ

ਇਸ ਤੋਂ ਪਹਿਲਾਂ ਆਸਟ੍ਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ 15 ਮਈ ਤੱਕ ਰੋਕ ਲਗਾਉਣ ਦਾ ਐਲਾਨ ਕੀਤਾ ਸੀ। ਆਸਟੇ੍ਰਲੀਆ ਨੇ ਕਿਹਾ ਕਿ ਉਹ 15 ਮਈ ਨੂੰ ਆਪਣੇ ਫ਼ੈਸਲੇ ਦੀ ਸਮੀਖਿਆ ਕਰੇਗਾ ਅਤੇ ਇਸ ਦੇ ਬਾਅਦ ਤੈਅ ਕੀਤਾ ਜਾਏਗਾ ਕਿ ਉਡਾਣਾਂ ’ਦੇ ਪਾਬੰਦੀ ਵਧਾਉਣੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਭਾਰਤ ਨੂੰ 2.4 ਮਿਲੀਅਨ ਡਾਲਰ ਦੀ ਮਦਦ ਦੇਵੇਗਾ ਨਾਰਵੇ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News