ਚੀਨ ''ਚ ਕੋਵਿਡ-19 ਨਿਯਮਾਂ ਦੇ ਮੱਦੇਨਜ਼ਰ ਲੋਕਾਂ ਦੇ ਘਰਾਂ ''ਚ ਦਾਖ਼ਲ ਹੋਣ ਵਾਲੇ ਅਧਿਕਾਰੀਆਂ ਨੇ ਮੰਗੀ ਮੁਆਫ਼ੀ

Tuesday, Jul 19, 2022 - 04:13 PM (IST)

ਚੀਨ ''ਚ ਕੋਵਿਡ-19 ਨਿਯਮਾਂ ਦੇ ਮੱਦੇਨਜ਼ਰ ਲੋਕਾਂ ਦੇ ਘਰਾਂ ''ਚ ਦਾਖ਼ਲ ਹੋਣ ਵਾਲੇ ਅਧਿਕਾਰੀਆਂ ਨੇ ਮੰਗੀ ਮੁਆਫ਼ੀ

ਬੀਜਿੰਗ (ਏਜੰਸੀ) : ਚੀਨ ਵਿਚ ਕੋਵਿਡ-19 ਸਬੰਧੀ ਸਖ਼ਤ ਨਿਯਮਾਂ ਨੂੰ ਪ੍ਰਸ਼ਾਸਨ ਵੱਲੋਂ ਲਾਗੂ ਕਰਨ ਦੇ ਮੱਦੇਨਜ਼ਰ ਲੋਕਾਂ ਦੇ ਘਰਾਂ ਵਿੱਚ ਦਾਖ਼ਲ ਹੋਣ ਲਈ  ਅਧਿਕਾਰੀਆਂ ਨੇ ਮੁਆਫ਼ੀ ਮੰਗੀ ਹੈ। ਦਰਅਸਲ, ਚੀਨ ਵਿੱਚ ਵੱਡੀ ਗਿਣਤੀ ਵਿੱਚ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ ਅਤੇ ਨਿਯਮਾਂ ਨੂੰ ਲਾਗੂ ਕਰਾਉਣ ਲਈ ਅਧਿਕਾਰੀ ਉਨ੍ਹਾਂ ਦੇ ਘਰਾਂ ਵਿੱਚ ਦਾਖ਼ਲ ਹੋਏ ਸਨ।

ਲੋਕਾਂ ਨੇ ਇਸ ਦਾ ਕਾਫ਼ੀ ਵਿਰੋਧ ਕੀਤਾ ਸੀ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਅਧਿਕਾਰਤ ਅਖ਼ਬਾਰ ਗਲੋਬਲ ਟਾਈਮਜ਼ ਵਿੱਚ ਮੰਗਲਵਾਰ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਗੁਆਂਗਜ਼ੂ ਸ਼ਹਿਰ ਦੇ ਲਿਵਾਨ ਜ਼ਿਲ੍ਹੇ ਵਿੱਚ ਆਈਸੋਲੇਸ਼ਨ ਵਿਚ ਰੱਖੇ ਗਏ ਲੋਕਾਂ ਦੇ 84 ਘਰਾਂ ਦੇ ਦਰਵਾਜ਼ਿਆਂ ਨੂੰ ਖੋਲ੍ਹਿਆ ਗਿਆ ਤਾਂ ਕਿ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦਾ ਪਤਾ ਲਗਾਇਆ ਜਾ ਸਕੇ। ਰਿਪੋਰਟ ਮੁਤਾਬਕ ਪ੍ਰਸ਼ਾਸਨ ਨੇ ਇਸ ਕਾਰਵਾਈ ਲਈ ਮੁਆਫ਼ੀ ਮੰਗ ਲਈ ਹੈ। ਇਸ ਕਾਰਵਾਈ ਦੀ ਜਾਂਚ ਲਈ ਇੱਕ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਕਹੀ ਗਈ ਹੈ।


author

cherry

Content Editor

Related News