ਪਾਕਿਸਤਾਨ : ਗਿਲਗਿਤ-ਬਾਲਟਿਸਤਾਨ ਦੇ ਪਹਾੜੀ ਖੇਤਰ ''ਚ ਬਰਫ਼ੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
Sunday, May 28, 2023 - 03:24 AM (IST)
ਇਸਲਾਮਾਬਾਦ : ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਪਹਾੜੀ ਖੇਤਰ 'ਚ ਸ਼ਨੀਵਾਰ ਨੂੰ ਬਰਫ਼ੀਲੇ ਤੂਫਾਨ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਲਗਿਤ-ਬਾਲਟਿਸਤਾਨ ਦੇ ਅਸਟੋਰ ਜ਼ਿਲ੍ਹੇ ਦੇ ਸ਼ਾਂਟਰ ਟਾਪ ਇਲਾਕੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਮਾਰੇ ਗਏ 10 ਲੋਕਾਂ 'ਚ 3 ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ, "ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਮੁਹਿੰਮ ਚਲਾਈ ਗਈ, ਬਾਅਦ 'ਚ ਪਾਕਿਸਤਾਨੀ ਫ਼ੌਜ ਦੇ ਜਵਾਨ ਵੀ ਬਚਾਅ ਮੁਹਿੰਮ 'ਚ ਸ਼ਾਮਲ ਹੋ ਗਏ।"
ਇਹ ਵੀ ਪੜ੍ਹੋ : ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਗੇਟ 'ਤੇ ਕਾਰ ਨਾਲ ਟੱਕਰ ਮਾਰਨ ਵਾਲਾ ਵਿਅਕਤੀ ਮੁੜ ਗ੍ਰਿਫ਼ਤਾਰ
ਗਿਲਗਿਤ-ਬਾਲਟਿਸਤਾਨ ਦੇ ਪ੍ਰਮੁੱਖ ਸਕੱਤਰ ਮੋਹੀਉਦੀਨ ਵਾਨੀ ਨੇ ਬਰਫ਼ੀਲੇ ਤੂਫਾਨ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਬਚਾਅ ਟੀਮਾਂ ਪ੍ਰਭਾਵਿਤ ਖੇਤਰ 'ਚ ਕੰਮ ਕਰ ਰਹੀਆਂ ਹਨ। ਸਥਾਨਕ ਮੁੱਖ ਮੰਤਰੀ ਖਾਲਿਦ ਖੁਰਸ਼ੀਦ ਖਾਨ ਨੇ ਬਰਫ਼ੀਲੇ ਤੂਫਾਨ 'ਚ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸਥਾਨਕ ਅਧਿਕਾਰੀਆਂ ਨੂੰ ਬਚਾਅ ਕਾਰਜ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।