ਮੈਰੀ ਮਿਲਬੇਨ ਅਮਰੀਕਾ ''ਚ PM ਮੋਦੀ ਦੇ ਪ੍ਰੋਗਰਾਮਾਂ ''ਚ ਕਰੇਗੀ ਪਰਫਾਰਮ, ਅਦਾਕਾਰਾ ਨੇ ਜਤਾਈ ਖੁਸ਼ੀ

Monday, Jun 19, 2023 - 09:57 AM (IST)

ਵਾਸ਼ਿੰਗਟਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਅਮਰੀਕਾ ਦੇ ਆਪਣੇ ਪਹਿਲੇ ਸਰਕਾਰੀ ਦੌਰੇ 'ਤੇ ਜਾਣਗੇ। ਇਸ ਦੌਰਾਨ ਮਸ਼ਹੂਰ ਹਾਲੀਵੁੱਡ ਅਭਿਨੇਤਰੀ ਅਤੇ ਗਾਇਕਾ ਮੈਰੀ ਮਿਲਬੇਨ ਨਿਊਯਾਰਕ ਅਤੇ ਵਾਸ਼ਿੰਗਟਨ ਡੀਸੀ ਵਿੱਚ ਹੋਣ ਵਾਲੇ ਉਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਪੇਸ਼ਕਾਰੀ ਦੇਵੇਗੀ। ਸ਼ਨੀਵਾਰ ਨੂੰ ਜਾਰੀ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਅਫਰੀਕੀ ਮੂਲ ਦੀ ਅਮਰੀਕੀ ਨਾਗਰਿਕ ਮਿਲਬੇਨ (38) ਰਾਸ਼ਟਰੀ ਗੀਤ 'ਜਨ ਗਣ ਮਨ...' ਅਤੇ 'ਓਮ ਜੈ ਜਗਦੀਸ਼ ਹਰੇ...' ਗਾਉਣ ਨੂੰ ਲੈ ਕੇ ਭਾਰਤ ਵਿੱਚ ਬਹੁਤ ਮਸ਼ਹੂਰ ਹੈ। ਬਿਆਨ ਅਨੁਸਾਰ, ਮਿਲਬੇਨ 21 ਜੂਨ ਨੂੰ ਨੌਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਸੰਯੁਕਤ ਰਾਸ਼ਟਰ ਹੈੱਡਕੁਆਰਟਰ (UNHQ) ਦੇ 'ਨੌਰਥ ਲਾਅਨ' ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲਵੇਗੀ।

ਇਹ ਵੀ ਪੜ੍ਹੋ: ਅਮਰੀਕਾ 'ਚ PM ਮੋਦੀ ਦਾ ਕ੍ਰੇਜ਼, 'ਥਾਲੀ' ਤੋਂ ਬਾਅਦ ਹੁਣ ਚਰਚਾ 'ਚ ਕਾਰ ਦੀ ਨੰਬਰ ਪਲੇਟ (ਵੀਡੀਓ)

ਅਭਿਨੇਤਰੀ ਨੇ ਕਿਹਾ, “ਮੈਂ ਸੰਯੁਕਤ ਰਾਸ਼ਟਰ ਮਹਾਸਭਾ ਦੀ ਪ੍ਰਧਾਨ ਸਾਬਾ ਕੋਰੋਸੀ (ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ) ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਅਤੇ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕਾ ਵਿੱਚ ਉਨ੍ਹਾਂ ਦੇ ਪਹਿਲੇ ਪ੍ਰੋਗਰਾਮ ਵਿਚ ਸਵਾਗਤ ਕਰਨ ਲਈ ਉਤਸੁਕ ਹਾਂ।" ਬਿਆਨ ਅਨੁਸਾਰ, ਮਿਲਬੇਨ ਨੂੰ 23 ਜੂਨ ਨੂੰ ਵਾਸ਼ਿੰਗਟਨ ਦੀ ਰੋਨਾਲਡ ਰੀਗਨ ਬਿਲਡਿੰਗ ਵਿੱਚ ਹੋਣ ਵਾਲੇ ਇੱਕ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪੇਸ਼ਕਾਰੀ ਦੇਣ ਲਈ ਵੀ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਪ੍ਰਥਮ ਮਹਿਲਾ ਜਿਲ ਬਾਈਡੇਨ ਦੇ ਸੱਦੇ 'ਤੇ 21 ਜੂਨ ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। ਜੋ ਬਾਈਡੇਨ ਅਤੇ ਉਨ੍ਹਾਂ ਦੀ ਪਤਨੀ 22 ਜੂਨ ਨੂੰ ਇੱਕ ਸਰਕਾਰੀ ਡਿਨਰ ਵਿਚ ਮੋਦੀ ਦੀ ਮੇਜ਼ਬਾਨੀ ਕਰਨਗੇ। ਮੋਦੀ 22 ਜੂਨ ਨੂੰ ਅਮਰੀਕੀ ਕਾਂਗਰਸ (ਸੰਸਦ) ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਉਹ 23 ਜੂਨ ਨੂੰ ਵਾਸ਼ਿੰਗਟਨ ਵਿੱਚ ਇੰਟਰਨੈਸ਼ਨਲ ਟਰੇਡ ਸੈਂਟਰ ਅਤੇ ਰੋਨਾਲਡ ਰੀਗਨ ਬਿਲਡਿੰਗ ਵਿੱਚ ਦੇਸ਼ ਭਰ ਤੋਂ ਆਏ ਭਾਰਤੀ-ਅਮਰੀਕੀਆਂ ਦੇ ਇੱਕ ਇਕੱਠ ਨੂੰ ਵੀ ਸੰਬੋਧਨ ਕਰਨਗੇ।

 

ਇਹ ਵੀ ਪੜ੍ਹੋ: PM ਮੋਦੀ ਦੀ ਫੇਰੀ ਤੋਂ ਪਹਿਲਾਂ ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਰਾਹਤ, ਗ੍ਰੀਨ ਕਾਰਡ ਨੂੰ ਲੈ ਕੇ ਕੀਤਾ ਇਹ ਐਲਾਨ

 

ਮਿਲਬੇਨ ਨੇ ਕਿਹਾ, “ਮੈਂ ਅਗਲੇ ਹਫਤੇ ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ਲਈ ਬਹੁਤ ਉਮੀਦਾਂ ਅਤੇ ਉਤਸ਼ਾਹ ਰੱਖਦੀ ਹਾਂ। ਇਹ ਦੌਰਾ ਭਾਰਤ-ਅਮਰੀਕਾ ਸਬੰਧਾਂ ਦਾ ਜਸ਼ਨ ਮਨਾਉਂਦਾ ਹੈ, ਜੋ ਦੁਨੀਆ ਦੇ ਦੋ ਸਭ ਤੋਂ ਵੱਡੇ ਲੋਕਤੰਤਰ ਹੋਣ ਦੇ ਨਾਲ-ਨਾਲ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਹਿਯੋਗੀਆਂ ਵਿੱਚੋਂ ਇੱਕ ਹਨ।' ਮਿਲਬੇਨ ਨੂੰ ਅਮਰੀਕੀ ਸੰਸਦ ਦੀ ਸੰਚਾਲਨ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰੀ ਰਾਜ ਯਾਤਰਾ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ਵਿੱਚ ਪ੍ਰਦਰਸ਼ਨ ਕਰਨ ਲਈ ਅਧਿਕਾਰਤ ਤੌਰ 'ਤੇ ਸੱਦਾ ਦਿੱਤਾ ਹੈ। ਉਹ 23 ਜੂਨ ਨੂੰ ਵਾਸ਼ਿੰਗਟਨ ਡੀਸੀ ਵਿੱਚ ਰੋਨਾਲਡ ਰੀਗਨ ਬਿਲਡਿੰਗ ਅਤੇ ਇੰਟਰਨੈਸ਼ਨਲ ਟਰੇਡ ਸੈਂਟਰ ਵਿੱਚ ਯੂਨਾਈਟਿਡ ਸਟੇਟਸ ਇੰਡੀਅਨ ਕਮਿਊਨਿਟੀ ਫਾਊਂਡੇਸ਼ਨ (ਯੂ.ਐੱਸ.ਆਈ.ਸੀ.ਐੱਫ.) ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਸੱਦਾ ਦੇਣ ਵਾਲਿਆਂ ਦੇ ਸਾਹਮਣੇ ਪੇਸ਼ਕਾਰੀ ਦੇਵੇਗੀ। ਮਿਲਬੇਨ ਨੂੰ ਅਗਸਤ 2022 ਵਿੱਚ ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਪੇਸ਼ਕਾਰੀ ਦੇਣ ਲਈ ਸੱਦਾ ਦਿੱਤਾ ਗਿਆ ਸੀ। ਇਸ ਦੇ ਨਾਲ, ਉਹ ਆਜ਼ਾਦੀ ਦਿਵਸ ਸਮਾਰੋਹ ਵਿੱਚ ਪੇਸ਼ਕਾਰੀ ਲਈ ਸੱਦੀ ਜਾਣ ਵਾਲੀ ਪਹਿਲੀ ਅਮਰੀਕੀ ਅਤੇ ਅਫਰੀਕੀ-ਅਮਰੀਕੀ ਕਲਾਕਾਰ ਬਣ ਗਈ ਸੀ।

ਇਹ ਵੀ ਪੜ੍ਹੋ: ਬੇਰਹਿਮ ਪਿਤਾ, ਪਤਨੀ ਦੇ ਪੇਕੇ ਜਾਣ ਤੋਂ ਨਾਰਾਜ਼ ਪਤੀ ਨੇ ਡੇਢ ਮਹੀਨੇ ਦੇ ਬੱਚੇ ਨੂੰ ਦਿੱਤੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News