ਬਲੋਚਿਸਤਾਨ 'ਚ ਆਇਸ਼ਾ ਜ਼ੇਹਰੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਨਿਯੁਕਤ

Wednesday, Sep 07, 2022 - 04:39 PM (IST)

ਕਵੇਟਾ (ਏਜੰਸੀ)- ਬਲੋਚਿਸਤਾਨ ਸਰਕਾਰ ਨੇ ਨਸੀਰਾਬਾਦ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਦੇ ਰੂਪ ਵਿਚ ਆਇਸ਼ਾ ਜ਼ੇਹਰੀ ਦੀ ਨਿਯੁਕਤੀ ਕੀਤੀ ਹੈ। ਇਹ ਬਲੋਚਿਸਤਾਨ ਪ੍ਰਸ਼ਾਸਨ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਮਹਿਲਾ ਨੂੰ ਡਿਪਟੀ ਕਮਿਸ਼ਨਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਡਾਨ ਅਖ਼ਬਾਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਮੰਗੋਲੀਆ ਦੇ ਰਾਸ਼ਟਰਪਤੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਤੋਹਫ਼ੇ 'ਚ ਦਿੱਤਾ 'ਤੇਜਸ'

PunjabKesari

ਡਾਨ ਦੀ ਰਿਪੋਰਟ ਮੁਤਾਬਕ ਆਇਸ਼ਾ ਜ਼ੇਹਰੀ ਨੇ ਮੰਗਲਵਾਰ ਨੂੰ ਸਾਬਕਾ ਡਿਪਟੀ ਕਮਿਸ਼ਨਰ ਮੁਹੰਮਦ ਹੁਸੈਨ ਦੀ ਜਗ੍ਹਾ ਸੰਭਾਲ ਲਈ। ਜੇਹਰੀ ਇਸ ਤੋਂ ਪਹਿਲਾਂ ਸਿੰਚਾਈ ਵਿਭਾਗ ਵਿੱਚ ਤਾਇਨਾਤ ਸੀ। ਉਨ੍ਹਾਂ ਨੇ ਆਪਣੀ ਨਿਯੁਕਤੀ 'ਤੇ ਸੇਵਾਵਾਂ ਅਤੇ ਆਮ ਪ੍ਰਸ਼ਾਸਨ ਦੇ ਨੋਟੀਫਿਕੇਸ਼ਨ ਤੋਂ ਬਾਅਦ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਲਈ ਹੈ।

ਇਹ ਵੀ ਪੜ੍ਹੋ: ਚੀਨ 'ਚ ਸਖ਼ਤ ਲਾਕਡਾਊਨ ਪਾਬੰਦੀ ਲਾਗੂ, ਭੂਚਾਲ 'ਚ ਵੀ ਲੋਕਾਂ ਨੂੰ ਬਾਹਰ ਨਿਕਲਣ ਦੀ ਨਹੀਂ ਮਿਲੀ ਇਜਾਜ਼ਤ (ਵੀਡੀਓ)

ਡਾਨ ਦੀ ਰਿਪੋਰਟ ਦੇ ਮੁਤਾਬਕ ਜੇਹਰੀ ਇੱਕ ਇਲੈਕਟ੍ਰੀਕਲ ਇੰਜੀਨੀਅਰ ਹੈ। ਉਨ੍ਹਾਂ ਨੇ ਚਘਾਈ ਦੇ ਸਹਾਇਕ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਜ਼ਿਲ੍ਹੇ ਵਿੱਚ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਈ ਛਾਪੇ ਮਾਰੇ ਅਤੇ ਕਈ ਸ਼ੱਕੀ ਵਿਅਕਤੀਆਂ ਨੂੰ ਸਲਾਖਾਂ ਪਿੱਛੇ ਡੱਕਿਆ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ, ਭਾਰਤੀ ਮੂਲ ਦੀ ਸੁਏਲਾ ਬ੍ਰੇਵਰਮੈਨ ਬ੍ਰਿਟੇਨ ਦੀ ਗ੍ਰਹਿ ਮੰਤਰੀ ਨਿਯੁਕਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News