ਬ੍ਰਿਟਿਸ਼ ਕੋਲੰਬੀਆ ''ਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਨੇ ਤੋੜਿਆ ਰਿਕਾਰਡ

12/04/2020 11:31:32 AM

ਵੈਨਕੁਵਰ- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿਚ ਪਹਿਲੀ ਵਾਰ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 9000 ਤੋਂ ਪਾਰ ਹੋ ਗਈ ਹੈ। ਉੱਚ ਡਾਕਟਰ ਬੋਨੀ ਹੈਨਰੀ ਨੇ ਦੱਸਿਆ ਕਿ 694 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਵੀਰਵਾਰ ਨੂੰ ਸੂਬੇ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਨੇ ਰਿਕਾਰਡ ਤੋੜ ਦਿੱਤਾ ਹੈ। 

ਸੂਬੇ ਵਿਚ ਇਸ ਸਮੇਂ 9,105 ਲੋਕ ਕੋਰੋਨਾ ਦਾ ਇਲਾਜ ਕਰਵਾ ਰਹੇ ਹਨ। ਬੀਤੇ 24 ਘੰਟਿਆਂ ਦੌਰਾਨ ਸੂਬੇ ਵਿਚ ਕੋਰੋਨਾ ਕਾਰਨ 12 ਲੋਕਾਂ ਨੇ ਦਮ ਤੋੜ ਦਿੱਤਾ ਹੈ। ਬੀਤੇ ਹਫਤੇ ਤੋਂ ਸੂਬੇ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਕਾਫੀ ਵੱਧ ਗਈ ਹੈ ਅਤੇ ਹੁਣ ਤੱਕ 481 ਲੋਕਾਂ ਦੀ ਮੌਤ ਹੋ ਚੁੱਕੀ ਹੈ।  

ਸਭ ਤੋਂ ਵੱਧ ਮਾਮਲੇ ਲਾਂਗ ਟਰਮ ਹੋਮਜ਼ ਵਾਲਿਆਂ ਦੇ ਹਨ। ਜਦੋਂ ਦਾ ਕੋਰੋਨਾ ਫੈਲਿਆ ਹੈ ਉਦੋਂ ਤੋਂ ਹੁਣ ਤੱਕ ਸੂਬੇ ਵਿਚ ਕੋਰੋਨਾ ਦੇ ਮਾਮਲੇ 35,422 ਹੋ ਚੁੱਕੇ ਹਨ। ਹਾਲਾਂਕਿ, 24,928 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।  ਕੈਨੇਡਾ ਵਿਚ ਕੋਰੋਨਾ ਦੇ ਕੁੱਲ ਮਾਮਲੇ 3,90,000 ਹੋ ਗਏ ਹਨ। 

Lalita Mam

This news is Content Editor Lalita Mam