ਸਰੀ 'ਚ ਭਾਬੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਹੋਈ 10 ਸਾਲ ਕੈਦ, ਹੋਵੇਗਾ ਡਿਪੋਰਟ

Friday, Oct 11, 2024 - 04:56 PM (IST)

ਸਰੀ- ਸਰੀ ਦੇ ਹਰਪ੍ਰੀਤ ਸਿੰਘ ਨੂੰ ਆਪਣੀ ਭਾਬੀ ਦਾ ਕਤਲ ਕਰਨ ਅਤੇ 2 ਸਾਲਾ ਭਤੀਜੀ ਅਤੇ ਬਜ਼ੁਰਗ ਪਿਤਾ ਨੂੰ ਜ਼ਖ਼ਮੀ ਕਰਨ ਦੇ ਦੋਸ਼ ਵਿਚ ਬੀਸੀ ਸੁਪਰੀਮ ਕੋਰਟ ਨੇ 10 ਸਾਲ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਸ 'ਤੇ 10 ਸਾਲ ਲਈ ਹਥਿਆਰ ਰੱਖਣ 'ਤੇ ਵੀ ਪਾਬੰਦੀ ਲਗਾਈ ਹੈ।  ਮ੍ਰਿਤਕ ਔਰਤ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ। ਹਰਪ੍ਰੀਤ ਨੇ ਪਿਛਲੇ ਦਿਨੀਂ ਆਪਣੀ ਭਾਬੀ ਦਾ ਕਤਲ ਕਰਨ ਅਤੇ ਭਤੀਜੀ ਅਤੇ ਪਿਤਾ ਨੂੰ ਜ਼ਖ਼ਮੀ ਕਰਨ ਦਾ ਗੁਨਾਹ ਕਬੂਲ ਕਰ ਲਿਆ ਸੀ।

ਇਹ ਵੀ ਪੜ੍ਹੋ: ਦਰਦਨਾਕ;ਸੜਕ ਤੋਂ ਉਤਰ ਕੇ ਨਹਿਰ 'ਚ ਡਿੱਗੀ ਕਾਰ, 4 ਬੱਚਿਆਂ ਸਣੇ 8 ਹਲਾਕ

ਸੀ.ਬੀ.ਸੀ ਦੀ ਰਿਪੋਰਟ ਮੁਤਾਬਕ RCMP ਦੇ ਬੁਲਾਰੇ ਨੇ ਦੱਸਿਆ ਕਿ ਵਾਰਦਾਤ ਮਗਰੋਂ ਹਰਪ੍ਰੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਉਦੋਂ ਤੋਂ ਹੁਣ ਤੱਕ ਜੇਲ੍ਹ ਵਿਚ ਲੰਘਾਇਆ ਸਮਾਂ ਘਟਾਉਣ ਮਗਰੋਂ ਹਰਪ੍ਰੀਤ ਸਿੰਘ ਨੂੰ 4 ਸਾਲ ਹੀ ਜੇਲ੍ਹ ਵਿਚ ਰਹਿਣਾ ਪਵੇਗਾ।  39 ਸਾਲਾ ਹਰਪ੍ਰੀਤ ਆਸਟ੍ਰੇਲੀਆ ਅਤੇ ਭਾਰਤ ਦਾ ਦੋਹਰਾ ਨਾਗਰਿਕ ਹੈ ਅਤੇ ਸਜ਼ਾ ਪੂਰੀ ਹੋਣ 'ਤੇ ਉਸ ਨੂੰ ਡਿਪੋਰਟ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਖ਼ੁਦ ਨੂੰ ਗਰਭਵਤੀ ਸਮਝ ਰਹੀ ਸੀ ਔਰਤ, ਹਸਪਤਾਲ ਗਈ ਤਾਂ ਸੱਚਾਈ ਜਾਣ ਪੈਰਾਂ ਹੇਠੋਂ ਖਿਸਕੀ ਜ਼ਮੀਨ

 ਅਦਾਲਤੀ ਕਾਰਵਾਈ ਤੋਂ ਪਤਾ ਲੱਗਾ ਕਿ ਸਿੰਘ ਅਤੇ ਉਸਦੇ ਪਿਤਾ ਵਿਚਕਾਰ ਬਹਿਸ ਹੋਈ ਸੀ, ਜੋ ਇਸ ਹੱਦ ਤੱਕ ਵੱਧ ਗਈ ਕਿ ਹਰਪ੍ਰੀਤ ਨੇ ਆਪਣੀ ਭਾਬੀ ਉੱਤੇ ਰਸੋਈ ਦੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਬਲਜੀਤ ਕੌਰ ਨੇ ਦੋ ਸਾਲ ਦੀ ਬੱਚੀ ਨੂੰ ਗੋਦੀ ਚੁੱਕਿਆ ਹੋਇਆ ਸੀ। ਹਮਲੇ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਉਸ ਦੇ ਪਿਤਾ ਜਗਜੀਤ ਸਿੰਘ ਵੀ ਜ਼ਖ਼ਮੀ ਹੋ ਗਏ। ਅਦਾਲਤੀ ਰਿਕਾਰਡ ਤੋਂ ਪਤਾ ਲੱਗਦਾ ਹੈ ਕਿ ਹਮਲੇ ਵਿਚ ਬੱਚੇ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਸਨ। 

ਇਹ ਵੀ ਪੜ੍ਹੋ: ਪਾਕਿਸਤਾਨ 'ਚ ਵੱਡਾ ਹਮਲਾ, ਬੰਦੂਕਧਾਰੀਆਂ ਨੇ 20 ਲੋਕਾਂ ਨੂੰ ਗੋਲੀਆਂ ਨਾਲ ਭੁੰਨ੍ਹਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News