ਬਾਬਾ ਬੁੱਢਾ ਦਲ ਗਲਾਸਗੋ ਨੇ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Tuesday, Oct 22, 2024 - 09:46 AM (IST)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਬਾਬਾ ਬੁੱਢਾ ਦਲ ਗਲਾਸਗੋ ਵੱਲੋਂ ਐਲਬਰਟ ਡਰਾਈਵ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਵਿੱਚ ਸਤਿਕਾਰਤ ਸਖਸ਼ੀਅਤ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ। ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਸਪ੍ਰੀਤ ਕੌਰ ਵੱਲੋਂ ਇਸ ਦਿਹਾੜੇ ਦੀ ਵਧਾਈ ਦੇਣ ਦੇ ਨਾਲ-ਨਾਲ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ।

ਇਹ ਵੀ ਪੜ੍ਹੋ: ਵੱਡੀ ਖ਼ਬਰ; ਘਰ 'ਚ ਹੋਈ ਗੋਲੀਬਾਰੀ 'ਚ 5 ਹਲਾਕ

PunjabKesari

ਇਸ ਉਪਰੰਤ ਗੁਰੂ ਘਰ ਦੇ ਵਜੀਰ ਭਾਈ ਅਮਰੀਕ ਸਿੰਘ, ਭਾਈ ਮਨਪ੍ਰੀਤ ਸਿੰਘ ਤੇ ਭਾਈ ਗਗਨਦੀਪ ਸਿੰਘ ਦੇ ਜੱਥੇ ਵੱਲੋਂ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵਿਸ਼ਵ ਪ੍ਰਸਿੱਧ ਜਾਗੋ ਵਾਲੇ ਜੱਥੇ ਨੇ ਇੱਕ ਤੋਂ ਬਾਅਦ ਇੱਕ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਦਲ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਤੇ ਰੇਸ਼ਮ ਸਿੰਘ ਕੂਨਰ ਵੱਲੋਂ ਦੂਰ-ਦੁਰਾਢੇ ਤੋਂ ਪਹੁੰਚੀਆਂ ਸੰਗਤਾਂ, ਸਮੂਹ ਸੇਵਾਦਾਰਾਂ ਦਾ ਹਾਰਦਿਕ ਧੰਨਵਾਦ ਕੀਤਾ ਗਿਆ, ਜਿਹਨਾਂ ਦੇ ਸਹਿਯੋਗ ਨਾਲ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ।

PunjabKesari

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਤਣਾਅ: ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਦਾ ਵੱਡਾ ਦਾਅਵਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News