ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ

03/15/2022 12:44:54 AM

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਦਲ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਦੀ ਅਗਵਾਈ 'ਚ ਹੋਏ, ਇਸ ਸਮਾਗਮ ਦੌਰਾਨ ਇੰਗਲੈਂਡ ਦੇ ਪ੍ਰਸਿੱਧ ਢਾਡੀ ਜੱਥੇ ਭਾਈ ਰਸਾਲ ਸਿੰਘ ਤੇ ਸਾਥੀਆਂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਸਮੁੱਚੇ ਜੱਥੇ ਵੱਲੋਂ ਆਪਣੀ ਜੋਸ਼ੀਲੀ ਗਾਇਨ ਕਲਾ ਦਾ ਲੋਹਾ ਮੰਨਵਾਉਂਦਿਆਂ ਸਿੱਖ ਇਤਿਹਾਸ ਨਾਲ ਸੰਬੰਧਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। 

ਇਹ ਖ਼ਬਰ ਪੜ੍ਹੋ- ਮਹਿਲਾ ਵਿਸ਼ਵ ਕੱਪ : ਇੰਗਲੈਂਡ ਨੂੰ ਹਰਾ ਕੇ ਦੱ. ਅਫਰੀਕਾ ਨੇ ਮਹਿਲਾ ਵਿਸ਼ਵ ਕੱਪ 'ਚ ਜਿੱਤ ਦੀ ਲਗਾਈ ਹੈਟ੍ਰਿਕ
ਇਸ ਸਮੇਂ ਗੁਰੂਘਰ ਦੇ ਵਜ਼ੀਰ ਭਾਈ ਅਮਰੀਕ ਸਿੰਘ ਜਲੰਧਰ ਵਾਲੇ ਤੇ ਸਾਥੀਆਂ ਵੱਲੋਂ ਰਸਭਿੰਨੇ ਕੀਰਤਨ ਨਾਲ ਹਾਜ਼ਰੀ ਭਰੀ। ਸਮਾਗਮ ਦੌਰਾਨ ਸਕਾਟਲੈਂਡ ਦੀਆਂ ਸੰਗਤਾਂ ਨੇ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਹਾਜਰੀ ਲਗਵਾਈ। ਇਸ ਸਮੇਂ ਗੱਲਬਾਤ ਕਰਦਿਆਂ ਹਰਜੀਤ ਸਿੰਘ ਖਹਿਰਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ, ਢਾਡੀ ਜੱਥੇ, ਕੀਰਤਨੀਏ ਸਿੰਘਾਂ, ਦਲ ਦੇ ਸਮੂਹ ਸੇਵਾਦਾਰਾਂ ਸਮੇਤ ਸੰਗਤਾਂ ਦਾ ਵੀ ਧੰਨਵਾਦ ਕੀਤਾ, ਜਿਹਨਾਂ ਨੇ ਆਪੋ ਆਪਣੀ ਜ਼ਿੰਦਗੀ ਦੇ ਕੀਮਤੀ ਪਲ ਇਸ ਸਮਾਗਮ ਦੇ ਹਿੱਸੇ ਪਾਏ। ਇਸ ਸਮੇਂ ਮੰਚ ਸੰਚਾਲਕ ਦੇ ਫਰਜ਼ ਦਲਜੀਤ ਸਿੰਘ ਦਿਲਬਰ ਵੱਲੋਂ ਨਿਭਾਏ ਗਏ।

ਇਹ ਖ਼ਬਰ ਪੜ੍ਹੋ- ਮਹਿਲਾ ਵਿਸ਼ਵ ਕੱਪ : ਸਿਦਰਾ ਦੇ ਸੈਂਕੜੇ ਦੇ ਬਾਵਜੂਦ ਬੰਗਲਾਦੇਸ਼ ਤੋਂ ਹਾਰਿਆ ਪਾਕਿ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News