ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 18 ਤੇ 19 ਨਵੰਬਰ ਨੂੰ

11/14/2017 5:00:35 PM

ਰੋਮ(ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਅਤੇ ਮਿਸਲ ਸ਼ਹੀਦਾਂ ਦੇ ਜਥੇਦਾਰ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 19 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ 17 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 19 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। 18 ਨਵੰਬਰ ਸ਼ਾਮ ਨੂੰ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸ਼ਾਮ ਦੇ ਦੀਵਾਨਾ ਵਿਚ ਅਤੇ 19 ਨਵੰਬਰ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿਚ ਕਥਾਵਾਚਕ ਗਿਆਨੀ ਦਿਲਬਾਗ ਸਿੰਘ ਬਰੇਸ਼ੀਆ ਅਤੇ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਭਾਈ ਪਰਮਜੀਤ ਸਿੰਘ ਬਰਨਾਲਾ ਦਾ ਕੀਰਤਨੀ ਜਥਾ ਪਹੁੰਚ ਰਿਹਾ ਹੈ, ਜੋ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰਾਂਥੀ ਸਿੰਘ ਸਾਹਿਬ ਭਾਈ ਪਰਮਜੀਤ ਸਿੰਘ ਅਤੇ ਭਾਈ ਦਿਲਬਾਗ ਸਿੰਘ ਵੱਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।


Related News