ਧੰਨ ਧੰਨ ਬਾਬਾ ਗੰਗਾ ਰਾਮ ਜੀ ਦੀ 66ਵੀਂ ਬਰਸੀ ਫਰਿਜ਼ਨੋ ਵਿਖੇ ਮਨਾਈ ਗਈ
Wednesday, Aug 21, 2024 - 01:33 PM (IST)
ਫਰਿਜਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ): ਜ਼ਿਲ੍ਹਾ ਮੋਗਾ ਦੇ ਪਿੰਡ ਸੈਦੋਕੇ ਦੀ ਫਰਿਜ਼ਨੋ ਨਿਵਾਸੀ ਸੰਗਤ ਵੱਲੋਂ ਧੰਨ ਧੰਨ ਬਾਬਾ ਗੰਗਾ ਰਾਮ ਜੀ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਰਸੀ ਸਥਾਨਿਕ ਗੁਰਦੁਆਰਾ ਨਾਨਕਸਰ ਚੈਰੀ ਰੋਡ ਵਿਖੇ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਪਾਕੇ ਮਨਾਈ ਗਈ। ਇਸ ਮੌਕੇ ਪੰਜਾਬ ਤੋਂ ਖਾਸ ਕਰਕੇ ਸੰਤ ਧਰਮ ਦਾਸ ਜੀ ਪਹੁੰਚੇ ਹੋਏ ਸਨ। ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਬਾਬਾ ਗੰਗਾ ਰਾਮ ਜੀ ਦੇ ਜੀਵਨ ਤੇ ਪੰਛੀ ਝਾਤ ਪਵਾਈ।
ਪੜ੍ਹੋ ਇਹ ਅਹਿਮ ਖ਼ਬਰ-ਹੈਰਾਨੀਜਨਕ ! 'ਕੈਂਚੀ' ਗੁੰਮ ਹੋਣ ਕਾਰਨ 36 ਉਡਾਣਾਂ ਰੱਦ
ਉਨ੍ਹਾਂ ਪਿੰਡ ਸੈਦੋਕੇ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਨਗਰ ਨਿਵਾਸੀ ਸੰਗਤ ਨੂੰ ਅਸ਼ੀਰਵਾਦ ਵੀ ਦਿੱਤਾ। ਇਸ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ। ਕੜ੍ਹਾਹ ਪ੍ਰਸ਼ਾਦ ਦੀ ਦੇਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸਮਾਜਸੇਵੀ ਪੰਮਾ ਸੈਦੋਕੇ ਨੇ ਸਭਨਾਂ ਸੰਗਤਾਂ ਦਾ ਧੰਨਵਾਦ ਕੀਤਾ। ਉਪਰੰਤ ਸੰਤ ਧਰਮ ਦਾਸ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ਪਾਰਕ ਦਾ ਦੌਰਾਨ ਕੀਤਾ ਅਤੇ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਫੁੱਲ ਭੇਂਟ ਕੀਤੇ। ਇਸ ਸਮਾਗਮ ਨੂੰ ਕਾਮਯਾਬ ਕਰਨ ਦਾ ਸਿਹਰਾ ਸੁੱਖਾ ਸੈਦੋਕੇ, ਗੁਰਸੇਵਕ ਸਿੰਘ ਸੈਦੋਕੇ, ਗੋਗੀ ਸੈਦੋਕੇ, ਕਰਨੈਲ ਸਿੰਘ ਡੋਡ ਸਿਰ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।