ਸਮੈਦਿਕ ਵਿਖੇ ਸੰਤ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦਾ ਸਲਾਨਾ ਬਰਸੀ ਸਮਾਗਮ 6 ਅਗਸਤ ਨੂੰ
Thursday, Jul 27, 2023 - 05:37 PM (IST)

ਬਰਮਿੰਘਮ (ਸਰਬਜੀਤ ਸਿੰਘ ਬਨੂੜ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੀਆਂ ਸਮੂਹ ਸਿੱਖ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ (ਲੰਗਰਾਂ ਵਾਲਿਆਂ) ਦੀ ਸਲਾਨਾ ਬਰਸੀ ਮਿਤੀ 4,5,6 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਪੜ੍ਹਨ ਗਈ ਭਾਰਤੀ ਵਿਦਿਆਰਥਣ ਭੁੱਖ ਨਾਲ ਤੜਫਦੀ ਆਈ ਨਜ਼ਰ, ਮਾਂ ਨੇ ਲਗਾਈ ਮਦਦ ਦੀ ਗੁਹਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਸਾਬਕਾ ਸਟੇਜ ਸਕੱਤਰ ਕੁਲਵੰਤ ਸਿੰਘ ਮੁਠੱਡਾ ਨੇ ਦੱਸਿਆ ਕਿ ਮਿਤੀ 4 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 6 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਭਾਰੀ ਦੀਵਾਨ ਸੱਜਣਗੇ, ਜਿਸ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜੀ ਦੇ ਹਜ਼ੂਰੀ ਰਾਗੀ, ਕਥਾਵਾਚਕ ਅਤੇ ਢਾਡੀ ਜੱਥੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਢਾਡੀ ਵਾਰਾਂ ਦੁਆਰਾ ਨਿਹਾਲ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।