ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਅਥਾਹ ਸ਼ਰਧਾ ਨਾਲ ਮਨਾਈ

Monday, Jun 16, 2025 - 04:58 PM (IST)

ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਅਥਾਹ ਸ਼ਰਧਾ ਨਾਲ ਮਨਾਈ

ਪਾਰਮਾ (ਕੈਂਥ)- ਵਿਦਿਆ ਦੇ ਦਾਨੀ, ਮਹਾਨ ਤਪੱਸਵੀ ਅਤੇ ਸਮਾਜ ਸੁਧਾਰਕ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸੇ ਹੀ ਲੜੀ ਤਹਿਤ ਗੁਰਦੁਆਰਾ ਸਿੰਘ ਸਭਾ ਪਾਰਮਾ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 13, 14 ਤੇ 15 ਜੂਨ 2025 ਨੂੰ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਜੀ-7 ਸੰਮੇਲਨ ਲਈ ਅੱਜ ਪੁੱਜਣਗੇ Canada 

13 ਜੂਨ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕੀਤੇ ਗਏ ਸਨ। 14 ਜੂਨ ਦਿਨ ਸ਼ਨੀਵਾਰ ਨੂੰ ਰਹਿਰਾਸ ਸਾਹਿਬ ਉਪਰੰਤ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਅਤੇ 15 ਜੂਨ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ। ਜਿਨਾਂ ਵਿੱਚ ਵਿਸ਼ੇਸ਼ ਤੌਰ 'ਤੇ ਪੰਜਾਬ ਦੀ ਧਰਤੀ ਤੋਂ ਬਾਬਾ ਗੁਲਜਾਰ ਸਿੰਘ ਜੀ ਨਾਨਕਸਰ ਜੱਬੋਵਾਲ ਵਾਲਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਵੱਲੋਂ ਦੁਨਿਆਈ ਤੇ ਕੀਤੇ ਪਰਉਪਕਾਰਾਂ ਬਾਰੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਹਨਾਂ ਸਮਾਗਮਾਂ ਵਿੱਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਹਾਜ਼ਰੀ ਭਰੀ। ਇਸ ਸਾਰੇ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਕਲਤੂਰਾ ਸਿੱਖ ਟੀਵੀ ਵੱਲੋਂ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਮੂਹ ਸੰਗਤਾਂ ਨੂੰ ਜੀਓ ਆਇਆਂ ਨੂੰ ਆਖਿਆ ਗਿਆ ਅਤੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਸਿਰੁਪਾਉ ਦੀ ਬਖਸ਼ਿਸ਼ ਕੀਤੀ ਗਈ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News