ਬੱਬਰ ਖਾਲਸਾ ਇੰਟਰਨੈਸ਼ਨਲ ਨੇ 1984 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਸਿੱਖ ਭਾਈਚਾਰੇ ਨੂੰ ਕੀਤੀ ਅਪੀਲ

Thursday, Jun 06, 2024 - 04:59 PM (IST)

ਬੱਬਰ ਖਾਲਸਾ ਇੰਟਰਨੈਸ਼ਨਲ ਨੇ 1984 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਸਿੱਖ ਭਾਈਚਾਰੇ ਨੂੰ ਕੀਤੀ ਅਪੀਲ

ਇੰਟਰਨੈਸ਼ਨਲ ਡੈਸਕ- ਇੱਕ ਖਾੜਕੂ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਘੱਲੂਘਾਰਾ ਦਿਵਸ ਮੌਕੇ ਇਕ ਸੰਦੇਸ਼ ਜਾਰੀ ਕੀਤਾ, ਜਿਸ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਬੱਬਰ ਖਾਲਸਾ ਦੇ ਮੁੱਖ ਸੇਵਾਦਾਰ ਵਧਾਵਾ ਸਿੰਘ ਬੱਬਰ ਨੇ ਪੱਤਰ ਵਿਚ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਕੌਮੀ ਆਜ਼ਾਦੀ ਦੇ ਘੋਲ ਵਿਚ ਆਪਣਾ ਬਣਦਾ ਹਿੱਸਾ ਪਾਉਣਾ ਚਾਹੀਦਾ ਹੈ। 

PunjabKesari

ਜ਼ਿਕਰਯੋਗ ਹੈ ਕਿ ਖਾਲਸਾ ਇੰਟਰਨੈਸ਼ਨਲ ਦਾ ਟੀਚਾ ਭਾਰਤ ਵਿੱਚ ਇੱਕ ਆਜ਼ਾਦ ਖ਼ਾਲਿਸਤਾਨ ਦੀ ਸਥਾਪਨਾ ਕਰਨਾ ਹੈ। 1980 ਵਿੱਚ ਇਸ ਜਥੇਬੰਦੀ ਦਾ ਖਾਸਾ ਪ੍ਰਭਾਵ ਸੀ ਪਰ 1990 ਵਿੱਚ ਪੁਲਸ ਮੁਕਾਬਲਿਆਂ ਤੋਂ ਬਾਅਦ ਇਹ ਜਥੇਬੰਦੀ ਪਤਨ ਵੱਲ ਵਧਦੀ ਗਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News