ਰੇਡੀਏਟਰ ਤੋਂ ਲੀਕ ਹੋ ਰਹੀ ਭਾਫ਼ ਨਾਲ ਝੁਲਸਿਆ 11 ਮਹੀਨੇ ਦਾ ਬੱਚਾ, ਮਿਲੀ ਦਰਦਨਾਕ ਮੌਤ
Saturday, Jan 20, 2024 - 10:48 AM (IST)
ਨਿਊਯਾਰਕ (ਭਾਸ਼ਾ)- ਨਿਊਯਾਰਕ ਦੇ ਬਰੁਕਲਿਨ ਨਗਰ ਵਿੱਚ ਇੱਕ ਅਪਾਰਟਮੈਂਟ ਵਿੱਚ ਰੇਡੀਏਟਰ ਤੋਂ ਲੀਕ ਹੋ ਰਹੀ ਭਾਫ ਦੀ ਲਪੇਟ ਵਿਚ ਆ ਕੇ ਝੁਲਸਣ ਕਾਰਨ ਸ਼ੁੱਕਰਵਾਰ ਨੂੰ 11 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਪੁਲਸ ਨੇ ਇਹ ਜਾਣਕਾਰੀ ਦਿੱਤੀ। ਰੇਡੀਏਟਰ ਦੀ ਮਦਦ ਨਾਲ ਕਿਸੇ ਚੀਜ਼ ਨੂੰ ਗਰਮ ਜਾਂ ਠੰਢਾ ਕੀਤਾ ਜਾ ਸਕਦਾ ਹੈ। ਇਸਦੀ ਵਰਤੋਂ ਵਾਹਨਾਂ, ਘਰਾਂ ਅਤੇ ਬਿਜਲੀ ਉਪਕਰਣਾਂ ਆਦਿ ਦੇ ਤਾਪਮਾਨ ਨੂੰ ਸੁਰੱਖਿਅਤ ਸੀਮਾਵਾਂ ਦੇ ਅੰਦਰ ਬਣਾਈ ਰੱਖਣ ਲਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ: ਸਕੂਲ ਦੇ ਹੋਸਟਲ 'ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ
ਪੁਲਸ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਵੇਰੇ 6 ਵਜੇ ਇਸ ਬਾਰੇ ਸੁਚੇਤ ਕੀਤਾ ਗਿਆ ਅਤੇ ਬੱਚੇ ਨੂੰ ਇੱਕ ਅਪਾਰਟਮੈਂਟ ਦੇ ਬੈੱਡਰੂਮ ਵਿੱਚ ਬੇਹੋਸ਼ ਪਾਇਆ ਗਿਆ ਜਿੱਥੇ ਇੱਕ ਹੀਟਿੰਗ ਰੇਡੀਏਟਰ ਤੋਂ ਲਗਾਤਾਰ ਭਾਫ਼ ਨਿਕਲ ਰਹੀ ਸੀ। ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਿਊਯਾਰਕ ਸਿਟੀ ਦੇ ਇੱਕ ਅਪਾਰਟਮੈਂਟ ਵਿੱਚ 2016 ਵਿੱਚ ਵੀ ਰੇਡੀਏਟਰ ਦੀ ਖਰਾਬੀ ਤੋਂ ਬਾਅਦ ਭਾਫ਼ ਨਾਲ ਝੁਲਸਣ ਕਾਰਨ 2 ਭੈਣਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਬ੍ਰਿਟੇਨ: ਪਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ, ਭੁੱਖ ਨਾਲ ਤੜਫ-ਤੜਫ ਕੇ ਨਿਕਲੀ 2 ਸਾਲਾ ਬੱਚੇ ਦੀ ਜਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।