ਜਲਵਾਯੂ ਪਰਿਵਰਤਨ ਦੀ ਚੁਣੌਤੀ ਨਾਲ ਨਜਿੱਠਣ ਲਈ ਪਿਛੜ ਰਿਹੈ ਵਿਸ਼ਵ : ਗੁਤਾਰੇਸ

Friday, Jan 25, 2019 - 01:52 AM (IST)

ਜਲਵਾਯੂ ਪਰਿਵਰਤਨ ਦੀ ਚੁਣੌਤੀ ਨਾਲ ਨਜਿੱਠਣ ਲਈ ਪਿਛੜ ਰਿਹੈ ਵਿਸ਼ਵ : ਗੁਤਾਰੇਸ

ਦਾਵੋਸ — ਸੰਯੁਕਤ ਰਾਸ਼ਟਰ ਪ੍ਰਮੁੱਖ ਐਂਟੋਨੀਓ ਗੁਤਾਰੇਸ ਨੇ ਵੀਰਵਾਰ ਨੂੰ ਆਗਾਹ ਕੀਤਾ ਕਿ ਗਲੋਬਲ ਜਲਵਾਯੂ ਪਰਿਵਰਤਨ ਦੀ ਚੁਣੌਤੀ ਨਾਲ ਨਜਿੱਠਣ 'ਚ ਪਿਛੜ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹ੍ਹਾਂ ਨੇ ਜ਼ਿਕਰ ਕੀਤਾ ਕਿ ਸਰਕਾਰਾਂ ਨੂੰ ਪੈਰਿਸ ਸਮਝੌਤੇ ਤੋਂ ਅੱਗੇ ਵਧ ਕੇ ਸਾਹਸੀ ਵਚਨਬੱਧਤਾ 'ਤੇ ਜ਼ੋਰ ਦੇਣਾ ਚਾਹੀਦਾ। ਉਨ੍ਹਾਂ ਨੇ ਦਾਵੋਸ 'ਚ ਗਲੋਬਲ ਆਰਥਿਕ ਮੰਚ ਤੋਂ ਬਾਅਦ ਕਿਹਾ ਕਿ ਜਲਵਾਯੂ ਪਰਿਵਰਤਨ ਸਾਡੇ ਸਮੇਂ ਦਾ ਅਹਿਮ ਮੁੱਦਾ ਹੈ ਪਰ ਅਸੀਂ ਇਸ ਚੁਣੌਤੀ ਨਾਲ ਨਜਿੱਠਣ 'ਚ ਪਿਛੜ ਰਹੇ ਹਾਂ।
ਗੁਤਾਰੇਸ ਨੇ ਆਖਿਆ ਕਿ ਉਨ੍ਹਾਂ ਨੂੰ ਉਮੀਦ ਨਹੀਂ ਹੈ ਕਿ ਵੱਖ-ਵੱਖ ਦੇਸ਼ ਸੰਕਲਪ ਲੱਭ ਪਾਉਣਗੇ ਪਰ ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਾਨੂੰ ਸਿਆਸੀ ਇੱਛਾ ਸ਼ਕਤੀ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਅਜਿਹੀਆਂ ਸਰਕਾਰਾਂ ਦੀ ਜ਼ਰੂਰਤ ਹੈ ਜੋ ਇਹ ਸਮਝ ਸਕਣ ਕਿ ਜਲਵਾਯੂ ਪਰਿਵਰਤਨ ਸਾਡੇ ਸਮੇਂ ਦੀ ਸਭ ਤੋਂ ਅਹਿਮ ਪਹਿਲ ਹੈ। ਉਨ੍ਹਾਂ ਨੇ ਕਿਹਾ ਕਿ ਪੈਰਿਸ 'ਚ ਜਤਾਈ ਗਈ ਵਚਨਬੱਧਤਾਵਾਂ ਪਹਿਲਾਂ ਹੀ ਲੋੜਵੰਦ ਨਹੀਂ ਹੈ। ਉਨ੍ਹਾਂ ਨੇ ਦਾਵੋਸ ਨਾਲ ਫੇਸਬੁੱਕ ਲਾਈਵ ਪ੍ਰਸਾਰਣ 'ਚ ਕਿਹਾ ਕਿ ਪੈਰਿਸ 'ਚ ਅਸੀਂ ਜਿਸ ਗੱਲ 'ਤੇ ਸਹਿਮਤ ਹੋਏ ਹਾਂ ਜੇਕਰ ਉਸ ਨੂੰ ਪੂਰਾ ਕੀਤਾ ਜਾਵੇ ਤਾਂ ਤਾਪਮਾਨ 'ਚ 3 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਦੀ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਅਜਿਹੇ ਦੇਸ਼ਾਂ ਦੀ ਜ਼ਰੂਰਤ ਹੈ ਜੋ ਮਜ਼ਬੂਤ ਵਚਨਬੱਧਤਾਵਾਂ ਕਰ ਸਕਣ। ਉਨ੍ਹਾਂ ਨੇ ਗਰੀਬ ਦੇਸ਼ਾਂ ਨੂੰ ਆਰਥਿਕ ਮਦਦ ਕੀਤੇ ਜਾਣ 'ਤੇ ਵੀ ਜ਼ੋਰ ਦਿੱਤਾ।


Related News